20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪਿੰਡ ਖਿਜ਼ਰਾਬਾਦ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮਾਜਰੀ, 18 ਅਗਸਤ (ਕੁਲਵੰਤ ਸਿੰਘ ਧੀਮਾਨ)- ਪਿੰਡ ਖਿਜ਼ਰਾਬਾਦ ਸਥਿਤ ਮੋਰਨੀ ਵਾਲੇ ਖੂਹ ‘ਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਮੁਟਿਆਰਾਂ ਨੇ ਇਕੱਠੀਆਂ ਹੋ ਕੇ ਬੜੇ ਹੀ ਸੁਚੱਜੇ ਰੂਪ ‘ਚ ਬੋਲੀਆਂ ‘ਤੇ ਗਿੱਧਾ ਪਾ ਕੇ ਆਪਣੇ ਲੋਕ ਰੰਗ ਨੂੰ ਮਾਣਿਆ ਅਤੇ ਧੀਆਂ ਦੇ ਇਸ ਤਿਉਹਾਰ ਦੇ ਮਹੱਤਵ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੇ ਸੱਭਿਆਚਾਰ ਪ੍ਰਤੀ ਜਾਗਰੂਕ ਹੋ ਸਕਣ।

ਅਜੀਤ ਡੈਸਕ 20-08-2026
ਮਾਜਰੀ, 18 ਅਗਸਤ (ਕੁਲਵੰਤ ਸਿੰਘ ਧੀਮਾਨ)- ਪਿੰਡ ਖਿਜ਼ਰਾਬਾਦ ਸਥਿਤ ਮੋਰਨੀ ਵਾਲੇ ਖੂਹ ‘ਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਮੁਟਿਆਰਾਂ ਨੇ ਇਕੱਠੀਆਂ ਹੋ ਕੇ ਬੜੇ ਹੀ ਸੁਚੱਜੇ ਰੂਪ ‘ਚ ਬੋਲੀਆਂ ‘ਤੇ ਗਿੱਧਾ ਪਾ ਕੇ ਆਪਣੇ ਲੋਕ ਰੰਗ ਨੂੰ ਮਾਣਿਆ ਅਤੇ ਧੀਆਂ ਦੇ ਇਸ ਤਿਉਹਾਰ ਦੇ ਮਹੱਤਵ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੇ ਸੱਭਿਆਚਾਰ ਪ੍ਰਤੀ ਜਾਗਰੂਕ ਹੋ ਸਕਣ। ਇਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰਦਿਆਂ ਆਪਣੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਸੰਭਾਲਣ ਲਈ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਬਲਜਿੰਦਰ ਕੌਰ ਦੀ ਟੀਮ ਵਲੋਂ ਕਰਵਾਏ ਗਏ ਇਸ ਪ੍ਰੋਗਰਾਮ ‘ਚ ਆਮ ਆਦਮੀ ਪਾਰਟੀ ਦੇ ਆਗੂ ਗੁਰਿੰਦਰ ਸਿੰਘ, ਸਤਨਾਮ ਸਿੰਘ, ਨਿਰਪਾਲ ਸਿੰਘ ਰਾਣਾ, ਜਗਜੀਤ ਸਿੰਘ, ਬਲਜਿੰਦਰ ਸਿੰਘ, ਬਲਵੀਰ ਸਿੰਘ ਮੰਗੀ, ਗੁਰਸ਼ਰਨ ਸਿੰਘ, ਜਸਪਾਲ ਸਿੰਘ, ਜਗਦੀਪ ਸਿੰਘ, ਮਾ. ਤਜਿੰਦਰ ਸਿੰਘ ਤੇ ਨੀਲ ਕਮਲ ਵਰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡੇਰਾਬੱਸੀ ਦੇ ਮੇਨ ਬਾਜ਼ਾਰ ਦੀ ਐਂਟਰੀ ’ਤੇ ਤਿੰਨ ਦਿਨਾਂ ਤੋਂ ਲੱਗੇ ਗੰਦਗੀ ਦੇ ਢੇਰਾਂ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਨੌਜਵਾਨਾਂ ਦੀ ਸਰਗਰਮ ਰਾਜਨੀਤੀ ’ਚ ਭਾਗੀਦਾਰੀ ਸਮਾਜ ਦੇ ਭਲੇ ਲਈ ਅਹਿਮ-ਖੇੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।