20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਡੇਰਾਬੱਸੀ ਦੇ ਮੇਨ ਬਾਜ਼ਾਰ ਦੀ ਐਂਟਰੀ ’ਤੇ ਤਿੰਨ ਦਿਨਾਂ ਤੋਂ ਲੱਗੇ ਗੰਦਗੀ ਦੇ ਢੇਰਾਂ ਕਾਰਨ ਲੋਕ ਪ੍ਰੇਸ਼ਾਨ

ਡੇਰਾਬੱਸੀ, 19 ਅਗਸਤ (ਗੁਰਮੀਤ ਸਿੰਘ)- ਡੇਰਾਬੱਸੀ ਦੇ ਮੁੱਖ ਮਾਰਗ ‘ਤੇ ਸਥਿਤ ਮੇਨ ਬਾਜ਼ਾਰ ਦੀ ਐਂਟਰੀ ‘ਤੇ ਪਿਛਲੇ ਤਿੰਨ ਦਿਨਾਂ ਤੋਂ ਗੰਦਗੀ ਦੇ ਢੇਰ ਲੱਗੇ ਹੋਣ ਕਾਰਨ ਦੁਕਾਨਦਾਰਾਂ ਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਾਰਿਸ਼ ਮਗਰੋਂ ਕੂੜੇ ਦੇ ਢੇਰਾਂ ‘ਚੋਂ ਹੋਰ ਵੀ ਜ਼ਿਆਦਾ ਬਦਬੂ ਆਉਣ ਕਾਰਨ ਹਾਲਾਤ ਹੋਰ ਵੀ ਮਾੜੇ ਹੋ ਗਏ ਹਨ।

ਅਜੀਤ ਡੈਸਕ 20-08-2026
ਡੇਰਾਬੱਸੀ, 19 ਅਗਸਤ (ਗੁਰਮੀਤ ਸਿੰਘ)- ਡੇਰਾਬੱਸੀ ਦੇ ਮੁੱਖ ਮਾਰਗ ‘ਤੇ ਸਥਿਤ ਮੇਨ ਬਾਜ਼ਾਰ ਦੀ ਐਂਟਰੀ ‘ਤੇ ਪਿਛਲੇ ਤਿੰਨ ਦਿਨਾਂ ਤੋਂ ਗੰਦਗੀ ਦੇ ਢੇਰ ਲੱਗੇ ਹੋਣ ਕਾਰਨ ਦੁਕਾਨਦਾਰਾਂ ਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਾਰਿਸ਼ ਮਗਰੋਂ ਕੂੜੇ ਦੇ ਢੇਰਾਂ ‘ਚੋਂ ਹੋਰ ਵੀ ਜ਼ਿਆਦਾ ਬਦਬੂ ਆਉਣ ਕਾਰਨ ਹਾਲਾਤ ਹੋਰ ਵੀ ਮਾੜੇ ਹੋ ਗਏ ਹਨ। ਸਥਾਨਕ ਲੋਕਾਂ ਨੇ ਦੱਸਿਆ ਕਿ ਬਾਜ਼ਾਰ ਦੀ ਐਂਟਰੀ ‘ਤੇ ਦਿਨ ਭਰ ਲੋਕਾਂ ਦੀ ਆਵਾਜਾਈ ਰਹਿੰਦੀ ਹੈ, ਪਰ ਗੰਦਗੀ ਕਾਰਨ ਇਥੋਂ ਲੰਘਣਾ ਮੁਸ਼ਕਿਲ ਹੋ ਗਿਆ ਹੈ। ਕਈ ਵਾਰ ਲੋਕ ਕੂੜੇ ਤੋਂ ਬਚਣ ਲਈ ਸੜਕ ਵੱਲ ਆ ਜਾਂਦੇ ਹਨ, ਜਿਸ ਕਾਰਨ ਹਾਦਸਿਆਂ ਦਾ ਖਦਸ਼ਾ ਬਣਿਆ ਰਹਿੰਦਾ ਹੈ। ਗਰਮੀ ਅਤੇ ਨਮੀ ਦੇ ਮੌਸਮ ‘ਚ ਕੂੜਾ ਪਿਆ ਰਹਿਣ ਨਾਲ ਬਿਮਾਰੀਆਂ ਫੈਲਣ ਦਾ ਵੀ ਖਦਸ਼ਾ ਹੈ। ਦੁਕਾਨਦਾਰਾਂ ਨੇ ਕਿਹਾ ਕਿ ਇਕ ਪਾਸੇ ਨਗਰ ਕੌਂਸਲ ਵਲੋਂ ‘ਕਲੀਨ ਪੰਜਾਬ’ ਮੁਹਿੰਮ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਜਦਕਿ ਦੂਜੇ ਪਾਸੇ ਬਾਜ਼ਾਰ ਦੀ ਸਫ਼ਾਈ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਨਗਰ ਕੌਂਸਲ ਪ੍ਰਸ਼ਾਸਨ ਤੋਂ ਗੰਦਗੀ ਤੁਰੰਤ ਚੁਕਵਾਉਣ ਅਤੇ ਇਥੇ ਨਿਯਮਿਤ ਸਫ਼ਾਈ ਯਕੀਨੀ ਬਣਾਉਣ ਦੀ ਮੰਗ ਕੀਤੀ।
ਪਿਛਲੀ ਖ਼ਬਰ ਸਾਬਕਾ ਡਿਪਟੀ ਮੇਅਰ ਬੇਦੀ ਵਲੋਂ ਹਾਈ ਕੋਰਟ ਵਿਚ ਪਾਏ ਕੇਸ ’ਤੇ 2 ਨੂੰ ਹੋਵੇਗੀ ਅਗਲੀ ਸੁਣਵਾਈ ਅਗਲੀ ਖ਼ਬਰ ਪਿੰਡ ਖਿਜ਼ਰਾਬਾਦ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।