21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

ਚੰਡੀਗੜ੍ਹ, 20 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਅਤੇ ਵਧੇਰੇ ਮੁਨਾਫ਼ੇ ਵਾਲੀਆਂ ਬਾਗ਼ਬਾਨੀ ਫ਼ਸਲਾਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਬਾਗ਼ਬਾਨੀ ਨੂੰ ਹੋਰ ਟਿਕਾਊ ਅਤੇ ਲਾਹੇਵੰਦ ਬਣਾਉਣ ਲਈ ਵੀ ਅਹਿਮ ਹੈ।

ਅਜੀਤ ਡੈਸਕ 21-08-2026
ਚੰਡੀਗੜ੍ਹ, 20 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਅਤੇ ਵਧੇਰੇ ਮੁਨਾਫ਼ੇ ਵਾਲੀਆਂ ਬਾਗ਼ਬਾਨੀ ਫ਼ਸਲਾਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਬਾਗ਼ਬਾਨੀ ਨੂੰ ਹੋਰ ਟਿਕਾਊ ਅਤੇ ਲਾਹੇਵੰਦ ਬਣਾਉਣ ਲਈ ਵੀ ਅਹਿਮ ਹੈ। ਕੈਬਨਿਟ ਮੰਤਰੀ ਭਗਤ ਨੇ ਕਿਹਾ ਕਿ ਫਲਾਂ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ, ਖੁੰਬਾਂ ਦੀ ਪੈਦਾਵਾਰ ਅਤੇ ਹੋਰ ਉੱਚ ਮੁੱਲ ਵਾਲੀਆਂ ਬਾਗ਼ਬਾਨੀ ਫ਼ਸਲਾਂ ਨੂੰ ਅਪਣਾਉਣ ਨਾਲ ਕਿਸਾਨਾਂ ਲਈ ਆਮਦਨ ਦੇ ਨਵੇਂ ਅਤੇ ਵਧੇਰੇ ਲਾਹੇਵੰਦ ਮੌਕੇ ਪੈਦਾ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਦੀ ਮੰਗ, ਆਪਣੀ ਜ਼ਮੀਨ ਦੀ ਸਮਰੱਥਾ ਅਤੇ ਸਥਾਨਕ ਮੌਸਮੀ ਹਾਲਾਤਾਂ ਨੂੰ ਧਿਆਨ ਵਿਚ ਰੱਖਦਿਆਂ ਫ਼ਸਲੀ ਵਿਭਿੰਨਤਾ ਵੱਲ ਜਾਣਾ ਚਾਹੀਦਾ ਹੈ। ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਗ਼ਬਾਨੀ ਖੇਤਰ ਨੂੰ ਮਜ਼ਬੂਤ ਕਰਨ ਲਈ ਆਧੁਨਿਕ ਤਕਨਾਲੋਜੀ, ਕੁਸ਼ਲ ਸਿੰਚਾਈ ਪ੍ਰਣਾਲੀਆਂ, ਸੁਰੱਖਿਅਤ ਖੇਤੀ, ਵਾਢੀ ਉਪਰੰਤ ਪ੍ਰਬੰਧਨ, ਕੋਲਡ-ਚੇਨ ਬੁਨਿਆਦੀ ਢਾਂਚੇ ਅਤੇ ਵੈਲਿਊ ਐਡੀਸ਼ਨ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਕਿਸਾਨਾਂ ਨੂੰ ਉਤਪਾਦਨ ਤੋਂ ਲੈ ਕੇ ਮੰਡੀਕਰਨ ਤੱਕ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਬਾਗ਼ਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਜ਼ਿਲ੍ਹੇ ਦੇ ਨਜ਼ਦੀਕੀ ਬਾਗ਼ਬਾਨੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।
ਪਿਛਲੀ ਖ਼ਬਰ ਟ੍ਰੈਫ਼ਿਕ ਨਿਯਮਾਂ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਅਗਲੀ ਖ਼ਬਰ ਪ੍ਰਾਪਰਟੀ ਆਈ.ਡੀ. ਨੂੰ ਲੈ ਕੇ ਕੋਈ ਵੀ ਸਮੱਸਿਆ ਸੀ.ਐਮ ਦਫ਼ਤਰ ਨਾ ਆਵੇ-ਮੁੱਖ ਮੰਤਰੀ ਪੀ.ਆਈ.ਡੀ ਨਾਲ ਸੰਬੰਧਿਤ ਸਮੱਸਿਆਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।