23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਰਕਾਰੀ ਕਾਲਜ-11 ’ਚ ਐਮਰਜੈਂਸੀ ਦੌਰਾਨ ਵਿਦਿਆਰਥਣਾਂ ਨੂੰ ਦਿੱਤੀ ਮੁਢਲੀ ਤਕਨੀਕਾਂ ਸਹਾਇਤਾ ਸੰਬੰਧੀ ਜਾਣਕਾਰੀ

ਚੰਡੀਗੜ੍ਹ, 22 ਅਗਸਤ (ਮਾਰਕੰਡਾ)- ਪੋਸਟ ਗ੍ਰੈਜੂਏਟ ਸਰਕਾਰੀ ਕੁੜੀਆ ਦੇ ਕਾਲਜ ਸੈਕਟਰ-11 ਚੰਡੀਗੜ੍ਹ ਵਿਖੇ ਸੀ. ਪੀ.

ਅਜੀਤ ਡੈਸਕ 23-08-2026
ਚੰਡੀਗੜ੍ਹ, 22 ਅਗਸਤ (ਮਾਰਕੰਡਾ)- ਪੋਸਟ ਗ੍ਰੈਜੂਏਟ ਸਰਕਾਰੀ ਕੁੜੀਆ ਦੇ ਕਾਲਜ ਸੈਕਟਰ-11 ਚੰਡੀਗੜ੍ਹ ਵਿਖੇ ਸੀ. ਪੀ. ਆਰ. ’ਤੇ ਫਸਟ ਏਡ ਤਕਨੀਕਾਂ ਸਿਖਾਉਣ ਲਈ ਇਕ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਸੈਸ਼ਨ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਪੇਸ਼ੇਵਰ ਮਦਦ ਆਉਣ ਤੱਕ ਡਾਕਟਰੀ ਐਮਰਜੈਂਸੀ ਦੌਰਾਨ ਆਮ ਸੱਟਾਂ ਦਾ ਪ੍ਰਬੰਧਨ ਕਰਨ ਦੇ ਹੁਨਰ ਸਿੱਖਣਾ ਸੀ। ਡਾ. ਰਾਹੁਲ ਕੁਮਾਰ ਜੋਸ਼ੀ ਨੇ ਕਰੀਬ 100 ਵਿਦਿਆਰਥਣਾਂ ਅਤੇ ਫੈਕਲਟੀ ਮੈਂਬਰਾਂ ਨੂੰ ਜਾਣਕਾਰੀ ਦਿੱਤੀ। ਤਾਂ ਜੋ ਬੁਨਿਆਦੀ ਜੀਵਨ ਬਚਾਉਣ ਦੀਆਂ ਤਕਨੀਕਾਂ ਸਿੱਖਣ ਵਿਚ ਸਹਾਈ ਬਣਾਇਆ ਜਾ ਸਕੇ। ਕਾਲਜ ਦੀ ਪ੍ਰਿੰਸੀਪਲ ਪ੍ਰੋ. (ਡਾ.) ਅਨੀਤਾ ਕੌਸ਼ਲ ਨੇ ਕਮਿਊਨਿਟੀ ਹੈਲਥ ਐਂਡ ਪਬਲਿਕ ਹੈਲਥ ਸੋਸਾਇਟੀ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਹਰੇਕ ਵਿਦਿਆਰਥਣ ਨੂੰ ਸੀ. ਪੀ. ਆਰ. ਅਤੇ ਹੋਰ ਬੁਨਿਆਦੀ ਜੀਵਨ ਸਹਾਇਤਾ ਤਕਨੀਕਾਂ ਬਾਰੇ ਜਾਗਰੂਕ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ’ਚ ਪ੍ਰਧਾਨ ਅਹੁਦੇ ਲਈ ਏ. ਬੀ. ਵੀ. ਪੀ. ਨੇ ਅੰਕਿਤ ਬਿਧਾਨ ਨੂੰ ਪ੍ਰਧਾਨ ਅਹ... ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਸਕੀਮ ਅਧੀਨ 75,199 ਲਾਭ ਪਾਤਰੀਆਂ ਨੂੰ 383.52 ਕਰੋੜ ਰੁਪਏ ਜਾਰੀ-ਡਾ. ਬਲਜੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।