23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਆਦਿ ਬਦਰੀ ਤੇ ਲੋਹਗੜ੍ਹ-ਭਗਵਾਨਪੁਰ ਦੇ ਵਿਕਾਸ ਨੂੰ ਲੋਕ ਨਿਰਮਾਣ ਵਿਭਾਗ ਦੇਵੇਗਾ ਨਵੀਂ ਰਫ਼ਤਾਰ-ਰਣਬੀਰ ਗੰਗਵਾ

ਚੰਡੀਗੜ੍ਹ, 22 ਅਗਸਤ (ਰਾਮ ਸਿੰਘ ਬਰਾੜ)-ਸਰਕਾਰ ਪ੍ਰਦੇਸ਼ ਦੇ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਨੂੰ ਸੈਰ-ਸਪਾਟੇ ਦੇ ਨਜ਼ਰੀਏ ਤੋਂ ਵਿਕਸਤ ਕਰ ਕੇ ਉਨ੍ਹਾਂ ਨੂੰ ਨਵੀਂ ਪਛਾਣ ਦਿਵਾਉਣ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਇਸੇ ਲੜੀ ਤਹਿਤ ਲੋਕ ਨਿਰਮਾਣ ਵਿਭਾਗ (ਭਵਨ ਤੇ ਸੜਕ) ਵਲੋਂ ਯਮੁਨਾਨਗਰ ਜ਼ਿਲ੍ਹੇ ਦੇ ਆਦਿ ਬਦਰੀ ਤੇ ਲੋਹਗੜ੍ਹ-ਭਗਵਾਨਪੁਰ ਨੂੰ ਸੈਰ-ਸਪਾਟਾ ਹੱਬ ਵਜੋਂ ਵਿਕਸਤ ਕਰਨ ਲਈ 24 ਕਰੋੜ 16 ਲੱਖ 4 ਹਜ਼ਾਰ ਰੁਪਏ ਦੀ ਪ੍ਰਸ਼ਾਸਨਿਕ ਮਨਜ਼ੂਰੀ ਦੇ ਦਿੱਤੀ ਗਈ ਹੈ।

ਅਜੀਤ ਡੈਸਕ 23-08-2026
ਚੰਡੀਗੜ੍ਹ, 22 ਅਗਸਤ (ਰਾਮ ਸਿੰਘ ਬਰਾੜ)-ਸਰਕਾਰ ਪ੍ਰਦੇਸ਼ ਦੇ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਨੂੰ ਸੈਰ-ਸਪਾਟੇ ਦੇ ਨਜ਼ਰੀਏ ਤੋਂ ਵਿਕਸਤ ਕਰ ਕੇ ਉਨ੍ਹਾਂ ਨੂੰ ਨਵੀਂ ਪਛਾਣ ਦਿਵਾਉਣ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਇਸੇ ਲੜੀ ਤਹਿਤ ਲੋਕ ਨਿਰਮਾਣ ਵਿਭਾਗ (ਭਵਨ ਤੇ ਸੜਕ) ਵਲੋਂ ਯਮੁਨਾਨਗਰ ਜ਼ਿਲ੍ਹੇ ਦੇ ਆਦਿ ਬਦਰੀ ਤੇ ਲੋਹਗੜ੍ਹ-ਭਗਵਾਨਪੁਰ ਨੂੰ ਸੈਰ-ਸਪਾਟਾ ਹੱਬ ਵਜੋਂ ਵਿਕਸਤ ਕਰਨ ਲਈ 24 ਕਰੋੜ 16 ਲੱਖ 4 ਹਜ਼ਾਰ ਰੁਪਏ ਦੀ ਪ੍ਰਸ਼ਾਸਨਿਕ ਮਨਜ਼ੂਰੀ ਦੇ ਦਿੱਤੀ ਗਈ ਹੈ। ਲੋਕ ਨਿਰਮਾਣ ਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਰਣਬੀਰ ਗੰਗਵਾ ਨੇ ਕਿਹਾ ਕਿ ਆਦਿ ਬਦਰੀ ਤੇ ਲੋਹਗੜ੍ਹ-ਭਗਵਾਨਪੁਰ ਖੇਤਰ ਦੀ ਇਤਿਹਾਸਕ, ਧਾਰਮਿਕ ਤੇ ਸੱਭਿਆਚਾਰਕ ਮਹੱਤਤਾ ਨੂੰ ਦੇਖਦੇ ਹੋਏ ਇੱਥੇ ਸੈਰ-ਸਪਾਟਾ ਸਹੂਲਤਾਂ ਦਾ ਵਿਸਤਾਰ ਸਰਕਾਰ ਦੀਆਂ ਪਹਿਲਕਦਮੀਆਂ ਵਿਚ ਸ਼ਾਮਲ ਹੈ। ਇਸ ਪ੍ਰੋਜੈਕਟ ਦੇ ਲੰਬਿਤ ਕੰਮਾਂ ਨੂੰ ਪੂਰਾ ਕਰਨ ਲਈ ਜੋ ਐਸਟੀਮੇਟ ਤਿਆਰ ਕੀਤਾ ਗਿਆ ਸੀ, ਉਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਆਦਿ ਬਦਰੀ ਅਤੇ ਲੋਹਗੜ੍ਹ-ਭਗਵਾਨਪੁਰ ਦੇ ਸਮੁੱਚੇ ਵਿਕਾਸ ਨਾਲ ਇੱਥੇ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਖੇਤਰ ਦੀ ਸੈਰ-ਸਪਾਟਾ ਸਮਰੱਥਾ ਨੂੰ ਨਵੀਂ ਗਤੀ ਮਿਲੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਅਮੀਰ ਇਤਿਹਾਸ, ਸੱਭਿਆਚਾਰ ਅਤੇ ਵਿਰਾਸਤ ਨੂੰ ਦੇਸ਼-ਵਿਦੇਸ਼ ਦੇ ਸੈਲਾਨੀਆਂ ਤੱਕ ਪਹੁੰਚਾਉਣ ਲਈ ਅਜਿਹੇ ਮਹੱਤਵਪੂਰਨ ਸਥਾਨਾਂ ਦਾ ਯੋਜਨਾਬੱਧ ਵਿਕਾਸ ਲਗਾਤਾਰ ਜਾਰੀ ਰਹੇਗਾ।
ਪਿਛਲੀ ਖ਼ਬਰ ਕਿਸਾਨਾਂ ਨੂੰ ਕਣਕ ਦਾ ਗੁਣਵੱਤਾਯੁਕਤ ਬੀਜ ਤੇ ਖਾਦ ਦੀ ਸਮੇਂ ਸਿਰ ਉਪਲਬਧਤਾ ਯਕੀਨੀ ਬਣਾਈ ਜਾਵੇ-ਖੇਤੀਬਾੜੀ ਮੰਤਰੀ ਅਗਲੀ ਖ਼ਬਰ ਏ. ਪੀ. ਕੇ. ਫਾਈਲ ਭੇਜ ਕੇ 85 ਹਜ਼ਾਰ ਦੀ ਠੱਗੀ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।