23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਹਰਿਆਣਾ ਦਾ ਬਿਜਲੀ ਸੁਧਾਰੀਕਰਨ ’ਤੇ ਜ਼ੋਰ, ਹਾਈ ਪਾਵਰਡ ਪਰਚੇਜ਼ ਕਮੇਟੀ ਮੀਟਿੰਗ ’ਚ 26161 ਟਰਾਂਸਫਾਰਮਰ ਖ਼ਰੀਦ ਨੂੰ ਪ੍ਰਵਾਨਗੀ

ਚੰਡੀਗੜ੍ਹ, 22 ਅਗਸਤ (ਰਾਮ ਸਿੰਘ ਬਰਾੜ)- ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਹਰਿਆਣਾ ਨਿਵਾਸ ਵਿਖੇ ਹੋਈ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਵਿਚ ਸੂਬੇ ਦੀ ਬਿਜਲੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਬਿਜਲੀ ਨਿਗਮਾਂ ਵਾਸਤੇ 26161 ਟਰਾਂਸਫਾਰਮਰਾਂ ਦੀ ਖ਼ਰੀਦ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਵਿਚ ਕੰਮ ਕਰ ਰਹੇ ਲਾਈਨਮੈਨਾਂ ਤੇ ਸਹਾਇਕ ਲਾਈਨਮੈਨਾਂ ਦੀ ਸੁਰੱਖਿਆ ਲਈ 5000 ਤੋਂ 7500 ਦੀ ਗਿਣਤੀ ਵਿਚ ਟੀ ਐਂਡ ਪੀ ਕਿੱਟਾਂ ਦੀ ਖ਼ਰੀਦ ਨੂੰ ਵੀ ਪ੍ਰਵਾਨਗੀ ਪ੍ਰਦਾਨ ਕੀਤੀ ਗਈ ਹੈ।

ਅਜੀਤ ਡੈਸਕ 23-08-2026
ਚੰਡੀਗੜ੍ਹ, 22 ਅਗਸਤ (ਰਾਮ ਸਿੰਘ ਬਰਾੜ)- ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਹਰਿਆਣਾ ਨਿਵਾਸ ਵਿਖੇ ਹੋਈ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਵਿਚ ਸੂਬੇ ਦੀ ਬਿਜਲੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਬਿਜਲੀ ਨਿਗਮਾਂ ਵਾਸਤੇ 26161 ਟਰਾਂਸਫਾਰਮਰਾਂ ਦੀ ਖ਼ਰੀਦ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਵਿਚ ਕੰਮ ਕਰ ਰਹੇ ਲਾਈਨਮੈਨਾਂ ਤੇ ਸਹਾਇਕ ਲਾਈਨਮੈਨਾਂ ਦੀ ਸੁਰੱਖਿਆ ਲਈ 5000 ਤੋਂ 7500 ਦੀ ਗਿਣਤੀ ਵਿਚ ਟੀ ਐਂਡ ਪੀ ਕਿੱਟਾਂ ਦੀ ਖ਼ਰੀਦ ਨੂੰ ਵੀ ਪ੍ਰਵਾਨਗੀ ਪ੍ਰਦਾਨ ਕੀਤੀ ਗਈ ਹੈ। ਮੁੱਖ ਮੰਤਰੀ ਨਾਇਬ ਸੈਣੀ ਦੀ ਪ੍ਰਧਾਨਗੀ ਹੇਠ ਆਯੋਜਿਤ ਇਸ ਮੀਟਿੰਗ ਵਿੱਚ ਸਿੱਖਿਆ ਮੰਤਰੀ ਮਹੀਪਾਲ ਢਾਂਡਾ, ਰਾਜਸਵ ਤੇ ਆਫ਼ਤ ਪ੍ਰਬੰਧਨ ਮੰਤਰੀ ਵਿਪੁਲ ਗੋਇਲ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਕੁਮਾਰ ਗੁਪਤਾ ਸਮੇਤ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਵਿਚ ਡੀ.ਐਚ.ਬੀ.ਵੀ.ਐਨ. ਲਈ ਥ੍ਰੀ-ਫੇਸ ਦੇ 11ਕੇਵੀ/433-250ਵੀ, 400 ਕੇਵੀਏ ਦੇ 100 ਡਿਸਟਰੀਬਿਊਸ਼ਨ ਟਰਾਂਸਫਾਰਮਰ, ਐਚ.ਵੀ.ਪੀ.ਐਨ.ਐਲ. ਲਈ 40/50 ਐਮ.ਵੀ.ਏ., 132/33 ਕੇ.ਵੀ. ਦੇ 28 ਪਾਵਰ ਟਰਾਂਸਫਾਰਮਰ, 25/33.5 ਐਮ.ਵੀ.ਏ., 66/11 ਕੇਵੀ ਦੇ 33 ਪਾਵਰ ਟਰਾਂਸਫਾਰਮਰ ਅਤੇ ਯੂ.ਐਚ.ਬੀ.ਵੀ.ਐਨ.ਐਲ. ਲਈ 100 ਕੇਵੀਏ ਦੇ 26000 ਡਿਸਟ੍ਰੀਬਿਊਸ਼ਨ ਟਰਾਂਸਫਾਰਮਰਾਂ ਦੀ ਖ਼ਰੀਦ ਨੂੰ ਹਰੀ ਝੰਡੀ ਦਿੱਤੀ ਗਈ। ਮੀਟਿੰਗ ਵਿਚ ਵਧੀਕ ਮੁੱਖ ਸਕੱਤਰ ਵਿਜੇਂਦਰ ਕੁਮਾਰ, ਊਰਜਾ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਸ੍ਰੀਮਤੀ ਆਸ਼ੀਮਾ ਬਰਾੜ, ਉਦਯੋਗ ਅਤੇ ਵਪਾਰ ਵਿਭਾਗ ਦੇ ਡਾਇਰੈਕਟਰ ਜਨਰਲ ਯਸ਼ ਗਰਗ, ਹਰਿਆਣਾ ਪਾਵਰ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਅਤੇ ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਡਾ. ਆਦਿਤਿਆ ਦਹੀਆ ਤੇ ਊਰਜਾ ਵਿਭਾਗ ਦੇ ਵਿਸ਼ੇਸ਼ ਸਕੱਤਰ ਵਿਕਰਮ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਲੇਖਕ, ਕਵੀ ਤੇ ਪੱਤਰਕਾਰ ਧਰਮਪਾਲ ਉਪਾਸ਼ਕ ਦੇ ਦਿਹਾਂਤ ’ਤੇ ਵਿਦਵਾਨਾਂ, ਕਵੀਆਂ, ਲੇਖਕਾਂ ਤੇ ਫਨਕਾਰਾਂ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਐਸ. ਡੀ. ਕਾਲਜ ’ਚ ਲਗਾਈ ਪੁਸਤਕ ਪ੍ਰਦਰਸ਼ਨੀ ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.2...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।