ਪੰਜਾਬ ਨੂੰ ਅੱਜ ਇਕ ਡਬਲ ਇੰਜਣ ਵਾਲੀ ਸਰਕਾਰ ਦੀ ਲੋੜ-ਮੁੱਖ ਮੰਤਰੀ ਸੈਣੀ
ਚੰਡੀਗੜ੍ਹ, 22 ਅਗਸਤ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਇਕ ਅਜਿਹੇ ਦੌਰ ਵਿਚੋਂ ਗੁਜ਼ਰ ਰਹੀ ਹੈ ਜਿੱਥੇ ਸ਼ਕਤੀ, ਸਥਿਰਤਾ ਤੇ ਜਨਤਕ ਹਿੱਤਾਂ ਵਿਚਕਾਰ ਡੂੰਘਾ ਟਕਰਾਅ ਸਪਸ਼ਟ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਦੀਆਂ ਘਟਨਾਵਾਂ ਸੂਬੇ ਦੀ ਰਾਜਨੀਤੀ ਵਿੱਚ ਅਸਥਿਰਤਾ ਵਧਾ ਰਹੀਆਂ ਹਨ।
ਚੰਡੀਗੜ੍ਹ, 22 ਅਗਸਤ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਇਕ ਅਜਿਹੇ ਦੌਰ ਵਿਚੋਂ ਗੁਜ਼ਰ ਰਹੀ ਹੈ ਜਿੱਥੇ ਸ਼ਕਤੀ, ਸਥਿਰਤਾ ਤੇ ਜਨਤਕ ਹਿੱਤਾਂ ਵਿਚਕਾਰ ਡੂੰਘਾ ਟਕਰਾਅ ਸਪਸ਼ਟ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਦੀਆਂ ਘਟਨਾਵਾਂ ਸੂਬੇ ਦੀ ਰਾਜਨੀਤੀ ਵਿੱਚ ਅਸਥਿਰਤਾ ਵਧਾ ਰਹੀਆਂ ਹਨ। ਪੰਜਾਬ ਨੂੰ ਇਕ ਅਜਿਹੀ ਡਬਲ ਇੰਜਣ ਵਾਲੀ ਸਰਕਾਰ ਦੀ ਲੋੜ ਹੈ ਜੋ ਨਾ ਸਿਰਫ਼ ਵਾਅਦੇ ਕਰੇ ਬਲਕਿ ਉਨ੍ਹਾਂ ਨੂੰ ਪੂਰਾ ਕਰਨ ਦੀ ਸਮਰੱਥਾ ਵੀ ਰੱਖਦੀ ਹੋਵੇ। ਸਾਨੂੰ ਇਕ ਅਜਿਹੀ ਲੀਡਰਸ਼ਿਪ ਦੀ ਲੋੜ ਹੈ ਜੋ ਫੈਸਲੇ ਲੈਣ ਤੋਂ ਨਾ ਡਰੇ, ਜੋ ਜਨਤਕ ਹਿੱਤਾਂ ਨੂੰ ਤਰਜੀਹ ਦੇਵੇ ਅਤੇ ਜੋ ਰਾਸ਼ਟਰੀ ਹਿੱਤ ਵਿੱਚ ਕੰਮ ਕਰੇ। ਇਹ ਸਭ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸੰਭਵ ਹੈ। ਜੇਕਰ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਸਰਕਾਰ ਬਣਾਉਂਦੀ ਹੈ, ਤਾਂ ਇਹ ਪ੍ਰਧਾਨ ਮੰਤਰੀ ਦੇ ਵਿਕਸਤ ਭਾਰਤ ਦੇ ਵਾਅਦੇ ਦੇ ਅਨੁਸਾਰ ਇਕ ਵਿਕਸਤ ਪੰਜਾਬ ਬਣਾਉਣ ਲਈ ਕੰਮ ਕਰੇਗੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਨਿਚਰਵਾਰ ਨੂੰ ਆਪਣੇ ਚੰਡੀਗੜ੍ਹ ਨਿਵਾਸ ਸਥਾਨ, ਸੰਤ ਕਬੀਰ ਕੁਟੀਰ ਵਿਖੇ ਆਯੋਜਿਤ ਪੰਜਾਬ ਦੇ ਵਾਲਮੀਕਿ ਤੇ ਸਿੱਖ ਭਾਈਚਾਰਿਆਂ ਦੇ ਪ੍ਰਤੀਨਿਧੀਆਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਦੇ ਐਸ. ਸੀ. ਵਿਭਾਗ ਦੇ ਉਪ ਚੇਅਰਮੈਨ ਤੇ ਆਲ ਵਾਲਮੀਕਿ ਧਰਮ ਸਮਾਜ ਅਵਧ ਦੇ ਰਾਸ਼ਟਰੀ ਚੇਅਰਮੈਨ ਰਣਦੀਪ ਸਿੰਘ ਗਿੱਲ (ਅਟਾਰੀ ਹਲਕਾ) ਕਾਂਗਰਸ ਪਾਰਟੀ ਛੱਡ ਕੇ ਦਰਜਨਾਂ ਪਾਰਟੀ ਵਰਕਰਾਂ ਸਮੇਤ ਪੰਜਾਬ ਭਾਜਪਾ ਵਿਚ ਸ਼ਾਮਿਲ ਹੋਏ। ਮੁੱਖ ਮੰਤਰੀ ਨੇ ਉਨ੍ਹਾਂ ਸਾਰਿਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪੂਰਾ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਹਰਿਆਣਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਰਾਜ ਦੇ 23 ਜ਼ਿਲ੍ਹਿਆਂ ਵਿਚੋਂ 17 ਵਿਚ ਮੈਡੀਕਲ ਕਾਲਜ ਸਥਾਪਿਤ ਕੀਤੇ ਗਏ ਹਨ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਦੇ ਓ. ਐਸ. ਡੀ., ਭਾਰਤ ਭੂਸ਼ਣ ਭਾਰਤੀ, ਰਾਜਕੁਮਾਰ ਵਾਲਮੀਕਿ ਤੇ ਹੋਰ ਪਤਵੰਤੇ ਮੌਜੂਦ ਸਨ।