25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 24 ਅਗਸਤ (ਵਿਸ਼ੇਸ਼ ਪ੍ਰਤੀਨਿਧੀ )- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੇ ਮੁੰਬਈ ਦੌਰੇ ਦੌਰਾਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਵਿਚਕਾਰ ਕਈ ਅਹਿਮ ਅਤੇ ਸਮਸਾਮਇਕ ਮੁੱਦਿਆਂ ‘ਤੇ ਸਾਰਥਕ ਗੱਲਬਾਤ ਹੋਈ।

ਅਜੀਤ ਡੈਸਕ 25-08-2026
ਚੰਡੀਗੜ੍ਹ, 24 ਅਗਸਤ (ਵਿਸ਼ੇਸ਼ ਪ੍ਰਤੀਨਿਧੀ )- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੇ ਮੁੰਬਈ ਦੌਰੇ ਦੌਰਾਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਵਿਚਕਾਰ ਕਈ ਅਹਿਮ ਅਤੇ ਸਮਸਾਮਇਕ ਮੁੱਦਿਆਂ ‘ਤੇ ਸਾਰਥਕ ਗੱਲਬਾਤ ਹੋਈ। ਮੀਟਿੰਗ ਵਿੱਚ ਕਾਲਾ ਅੰਬ ਵਿਖੇ ਤੀਜੇ ਪਾਣੀਪਤ ਯੁੱਧ ਦੇ ਸ਼ੌਰਜ ਸਮਾਰਕ ਦੇ ਨਿਰਮਾਣ ਨੂੰ ਲੈ ਕੇ ਵੀ ਵਿਸਥਾਰ ਨਾਲ ਚਰਚਾ ਹੋਈ। ਲਗਭਗ 16 ਏਕੜ ਖੇਤਰ ਵਿੱਚ ਬਣਨ ਵਾਲੇ ਇਸ ਸ਼ੌਰਜ ਸਮਾਰਕ ਨੂੰ ਲੈ ਕੇ ਹਰਿਆਣਾ ਅਤੇ ਮਹਾਰਾਸ਼ਟਰ ਸਰਕਾਰ ਸਰਗਰਮ ਭਾਈਵਾਲੀ ਨਾਲ ਕੰਮ ਕਰ ਰਹੀਆਂ ਹਨ। ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨੇ ਇਤਿਹਾਸਕ ਵਿਰਸੇ ਨੂੰ ਸੁਰੱਖਿਅਤ ਰੱਖਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਬਹਾਦਰੀ ਅਤੇ ਸ਼ੌਰਜ ਦੀ ਗਾਥਾ ਪਹੁੰਚਾਉਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ।
ਪਿਛਲੀ ਖ਼ਬਰ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਸਰਕਾਰੀ ਕਾਲਜ-11 ’ਚ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।