26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਘੁਸਪੈਠ ਤੇ ਲੜਾਈ-ਝਗੜੇ ਦੇ ਮਾਮਲੇ ’ਚ ਨਾਮਜ਼ਦ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 25 ਅਗਸਤ (ਕਪਿਲ ਵਧਵਾ)- ਜ਼ਿਲ੍ਹਾ ਕ੍ਰਾਈਮ ਸੈੱਲ ਸੈਕਟਰ-24 ਦੀ ਟੀਮ ਨੇ ਕਰੀਬ 15 ਸਾਲ ਪੁਰਾਣੇ ਘੁਸਪੈਠ ਅਤੇ ਲੜਾਈ-ਝਗੜੇ ਦੇ ਮਾਮਲੇ ’ਚ ਨਾਮਜ਼ਦ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸੁਦੀਪ ਸਿੰਘ ਸਭਰਵਾਲ (59) ਵਾਸੀ ਸੈਕਟਰ-34, ਚੰਡੀਗੜ੍ਹ ਵਜੋਂ ਹੋਈ ਹੈ।

ਅਜੀਤ ਡੈਸਕ 26-08-2026
ਚੰਡੀਗੜ੍ਹ, 25 ਅਗਸਤ (ਕਪਿਲ ਵਧਵਾ)- ਜ਼ਿਲ੍ਹਾ ਕ੍ਰਾਈਮ ਸੈੱਲ ਸੈਕਟਰ-24 ਦੀ ਟੀਮ ਨੇ ਕਰੀਬ 15 ਸਾਲ ਪੁਰਾਣੇ ਘੁਸਪੈਠ ਅਤੇ ਲੜਾਈ-ਝਗੜੇ ਦੇ ਮਾਮਲੇ ’ਚ ਨਾਮਜ਼ਦ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸੁਦੀਪ ਸਿੰਘ ਸਭਰਵਾਲ (59) ਵਾਸੀ ਸੈਕਟਰ-34, ਚੰਡੀਗੜ੍ਹ ਵਜੋਂ ਹੋਈ ਹੈ। ਪੁਲਿਸ ਅਨੁਸਾਰ ਕ੍ਰਾਈਮ ਸੈੱਲ-24 ਦੀ ਟੀਮ ਐੱਚ.ਸੀ. ਨਵੀਨ ਦੀ ਅਗਵਾਈ ਹੇਠ ਪੁਲਿਸ ਪਾਰਟੀ ਇਲਾਕੇ ’ਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਮੁਲਜ਼ਮ ਨੂੰ ਸੈਕਟਰ-45 ਸਥਿਤ ਗਊਸ਼ਾਲਾ ਸਲਿੱਪ ਰੋਡ ਨੇੜਿਓਂ ਕਾਬੂ ਕੀਤਾ ਗਿਆ। ਪੁਲਿਸ ਮੁਤਾਬਕ ਮੁਲਜ਼ਮ ਖ਼ਿਲਾਫ਼ ਸਾਲ 2011 ਵਿਚ ਥਾਣਾ ਸੈਕਟਰ-34 ’ਚ ਘਰ ’ਚ ਦਾਖਲ ਹੋਣ, ਕੁੱਟਮਾਰ ਅਤੇ ਧਮਕੀਆਂ ਦੇਣ ਸਬੰਧੀ ਮਾਮਲਾ ਦਰਜ ਹੋਇਆ ਸੀ। ਅਦਾਲਤ ਵਲੋਂ ਉਸ ਨੂੰ 7 ਦਸੰਬਰ 2015 ਨੂੰ ਭਗੌੜਾ ਐਲਾਨਿਆ ਗਿਆ ਸੀ। ਇਸ ਤੋਂ ਇਲਾਵਾ ਉਹ ਮਹਿਲਾ ਦਾ ਪਿੱਛਾ ਕਰਨ ਅਤੇ ਧਮਕੀਆਂ ਦੇਣ ਦੇ ਇਕ ਵੱਖਰੇ ਮਾਮਲੇ ’ਚ ਵੀ ਪੁਲਿਸ ਦੀ ਪਕੜ ਤੋਂ ਬਾਹਰ ਚੱਲ ਰਿਹਾ ਸੀ ਅਤੇ ਉਸ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਏ ਸਨ। ਜਾਣਕਾਰੀ ਅਨੁਸਾਰ ਪਿੱਛਾ ਕਰਨ ਦੇ ਮਾਮਲੇ ਵਿਚ ਪੁਲਿਸ ਉਸ ਨੂੰ ਪਹਿਲਾ ਰਾਜਸਥਾਨ ਤੋਂ ਗ੍ਰਿਫਤਾਰ ਕਰਕੇ ਚੰਡੀਗੜ੍ਹ ਲਿਆਈ ਸੀ। ਪੁਲਿਸ ਨੇ ਹੁਣ ਇਸ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਹੈ।
ਪਿਛਲੀ ਖ਼ਬਰ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ’ਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਅਗਲੀ ਖ਼ਬਰ ਜੂਆ ਖੇਡਦੇ 6 ਵਿਅਕਤੀ ਕਾਬੂ, 66,680 ਰੁਪਏ ਜ਼ਬਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।