26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ ’ਤੇ ਔਰਤਾਂ ਨੂੰ ਹਰਿਆਣਾ ਸਰਕਾਰ ਦਾ ਵੱਡਾ ਤੋਹਫ਼ਾ ਔਰਤਾਂ ਤੇ ਉਨ੍ਹਾਂ ਦੇ 15 ਸਾਲ ਤੱਕ ਦੇ ਬੱਚੇ ਕਰ ਸਕਣਗੇ ਬੱਸਾਂ ਵਿਚ ਮੁਫ਼ਤ ਯਾਤਰਾ

ਚੰਡੀਗੜ੍ਹ, 25 ਅਗਸਤ (ਵਿਸ਼ੇਸ਼ ਪ੍ਰਤੀਨਿਧੀ)- ਹਰਿਆਣਾ ਸਰਕਾਰ ਵਲੋਂ ਹਰ ਸਾਲ ਵਾਂਗ ਇਸ ਸਾਲ ਵੀ ਰੱਖੜੀ ਦੇ ਪਵਿੱਤਰ ਤਿਉਹਾਰ ’ਤੇ ਸੂਬੇ ਦੀਆਂ ਔਰਤਾਂ ਨੂੰ ਵਿਸ਼ੇਸ਼ ਤੋਹਫ਼ਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਫ਼ੈਸਲੇ ਤਹਿਤ ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ ਸਾਰੀਆਂ ਮਹਿਲਾਵਾਂ ਨੂੰ ਹਰਿਆਣਾ ਰਾਜ ਟਰਾਂਸਪੋਰਟ ਦੀਆਂ ਸਾਧਾਰਨ ਬੱਸਾਂ ਵਿਚ ਮੁਫ਼ਤ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ।

ਅਦਾਕਾਰਾ-ਗਾਇਕਾ ਸਾਰਾ ਗੁਰਪਾਲ ਨੇ ਚੰਡੀਗੜ੍ਹ ’ਚ ਹਾਇਸੈਂਸ ਇੰਡੀਆ ਦਾ ਨਵਾਂ 116 ਇੰਚ 4ਕੇ ਮਿਨੀ ਆਰ. ਜੀ. ਬੀ. ਟੀ. ਵੀ. ਕੀਤਾ ਲਾਂਚ ਪ੍ਰਭਦੀਪ ਸਿੰਘ ਪਿਤਾ: ਜਸਵੀਰ ਸਿੰਘ/ ਮਾਤਾ: ਸਰਬਜੀਤ ਕੌਰ ਵਾਸੀ : ਘਨੌਲੀ 26-08-2026
ਚੰਡੀਗੜ੍ਹ, 25 ਅਗਸਤ (ਵਿਸ਼ੇਸ਼ ਪ੍ਰਤੀਨਿਧੀ)- ਹਰਿਆਣਾ ਸਰਕਾਰ ਵਲੋਂ ਹਰ ਸਾਲ ਵਾਂਗ ਇਸ ਸਾਲ ਵੀ ਰੱਖੜੀ ਦੇ ਪਵਿੱਤਰ ਤਿਉਹਾਰ ’ਤੇ ਸੂਬੇ ਦੀਆਂ ਔਰਤਾਂ ਨੂੰ ਵਿਸ਼ੇਸ਼ ਤੋਹਫ਼ਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਫ਼ੈਸਲੇ ਤਹਿਤ ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ ਸਾਰੀਆਂ ਮਹਿਲਾਵਾਂ ਨੂੰ ਹਰਿਆਣਾ ਰਾਜ ਟਰਾਂਸਪੋਰਟ ਦੀਆਂ ਸਾਧਾਰਨ ਬੱਸਾਂ ਵਿਚ ਮੁਫ਼ਤ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੁਫ਼ਤ ਯਾਤਰਾ ਦੀ ਸਹੂਲਤ 27 ਅਗਸਤ ਨੂੰ ਦੁਪਹਿਰ 12 ਵਜੇ ਤੋਂ ਸ਼ੁਰੂ ਹੋਵੇਗੀ ਜੋ 28 ਅਗਸਤ ਦੀ ਅੱਧੀ ਰਾਤ 12 ਵਜੇ ਤੱਕ ਲਾਗੂ ਰਹੇਗੀ। ਯਾਤਰਾ ਦੌਰਾਨ ਮਹਿਲਾਵਾਂ ਨਾਲ ਉਨ੍ਹਾਂ ਦੇ 15 ਸਾਲ ਤੱਕ ਦੀ ਉਮਰ ਦੇ ਬੱਚੇ ਵੀ ਹਰਿਆਣਾ ਰੋਡਵੇਜ਼ ਦੀਆਂ ਸਾਧਾਰਨ ਬੱਸਾਂ ਵਿਚ ਬਿਨਾਂ ਕਿਰਾਇਆ ਦਿੱਤੇ ਯਾਤਰਾ ਦਾ ਲਾਭ ਉਠਾ ਸਕਣਗੇ। ਮੁਫ਼ਤ ਯਾਤਰਾ ਦੀ ਸਹੂਲਤ ਹਰਿਆਣਾ ਰਾਜ ਵਿਚ ਸਥਿਤ ਕਿਸੇ ਵੀ ਇੱਕ ਥਾਂ ਤੋਂ ਦੂਜੀ ਥਾਂ ਤੱਕ ਆਉਣ-ਜਾਣ ਲਈ ਮੰਨਣਯੋਗ ਹੋਵੇਗੀ, ਜਿਸ ਵਿੱਚ ਦਿੱਲੀ ਅਤੇ ਚੰਡੀਗੜ੍ਹ ਤੱਕ ਦੀਆਂ ਯਾਤਰਾਵਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ। ਬੁਲਾਰੇ ਨੇ ਦੱਸਿਆ ਕਿ ਰਾਜ ਪੱਧਰ ‘ਤੇ ਸੰਬੰਧਿਤ ਅਧਿਕਾਰੀਆਂ ਅਤੇ ਸਾਰੇ ਜ਼ਿਲ੍ਹਾ ਮੈਨੇਜਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਰੱਖੜੀ ਦੌਰਾਨ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਹੋਣ ਦੇਣ। ਇਸ ਲਈ ਬੱਸਾਂ ਦੇ ਸੰਚਾਰੂ ਸੰਚਾਲਨ ਤੋਂ ਇਲਾਵਾ ਲੋੜੀਂਦੀਆਂ ਬੱਸਾਂ ਦੀ ਉਪਲਬਧਤਾ ਅਤੇ ਯਾਤਰੀਆਂ ਦੀ ਸਹੂਲਤ ਲਈ ਜ਼ਰੂਰੀ ਪ੍ਰਬੰਧ ਸਮਾਂ ਰਹਿੰਦੇ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਨਰਲ ਮੈਨੇਜਰ ਹਰ ਬੱਸ ਅੱਡੇ ‘ਤੇ ਟਰਾਂਸਪੋਰਟ ਕਰਮਚਾਰੀ ਨੂੰ ਵਰਦੀ ਵਿੱਚ ਤਾਇਨਾਤ ਕਰਨਗੇ ਤਾਂ ਜੋ ਉਹ ਮਹਿਲਾਵਾਂ ਨੂੰ ਉਨ੍ਹਾਂ ਦੀ ਮੰਜ਼ਿਲ ਲਈ ਸਹੀ ਮਾਰਗਦਰਸ਼ਨ ਕਰ ਸਕਣ। ਇਸ ਤੋਂ ਇਲਾਵਾ ਔਰਤਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਬੱਸ ਅੱਡਿਆਂ ‘ਤੇ ਲੋੜੀਂਦੀ ਮਾਤਰਾ ਵਿੱਚ ਪੁਲਿਸ ਸਟਾਫ਼ ਵੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸੂਬੇ ਦੀਆਂ ਔਰਤਾਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਮੁੱਖ ਮੰਤਰੀ ਵੱਲੋਂ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਭੈਣ-ਭਰਾ ਦੇ ਪਿਆਰ ਅਤੇ ਵਿਸ਼ਵਾਸ ਦਾ ਤਿਉਹਾਰ ਹੈ। ਸਰਕਾਰ ਦੀ ਇਸ ਪਹਿਲ ਨਾਲ ਮਹਿਲਾਵਾਂ ਤੇ ਉਨ੍ਹਾਂ ਦੇ ਬੱਚਿਆਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਨਾਲ ਤਿਉਹਾਰ ਮਨਾਉਣ ਲਈ ਆਉਣ-ਜਾਣ ਦੀ ਬਿਹਤਰ ਸਹੂਲਤ ਮਿਲੇਗੀ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਹੋਇਆ ਸ਼ੁਰੂ ਅਗਲੀ ਖ਼ਬਰ ਅਦਾਕਾਰਾ-ਗਾਇਕਾ ਸਾਰਾ ਗੁਰਪਾਲ ਨੇ ਚੰਡੀਗੜ੍ਹ ’ਚ ਹਾਇਸੈਂਸ ਇੰਡੀਆ ਦਾ ਨਵਾਂ 116 ਇੰਚ 4ਕੇ ਮਿਨੀ ਆਰ. ਜੀ. ਬੀ. ਟੀ. ਵੀ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।