28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਅਜੀਤ, ਜਲੰਧਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਵਿਖੇ ਰਾਜ ਪੱਧਰੀ ਸੈਮੀਨਾਰ ਕਰਵਾਇਆ

ਐੱਸ. ਏ.

ਸਨਿਚਰਵਾਰ, 1 ਅਗਸਤ, 2026 28-08-2026
ਐੱਸ. ਏ. ਐੱਸ. ਨਗਰ, 27 ਅਗਸਤ (ਪ੍ਰੋ. ਅਵਤਾਰ ਸਿੰਘ)- ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਬਿਜਲੀ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ‘ਚ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਅੱਜ ਤੋਂ ਕਰੀਬ 6 ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ। ਕੈਬਨਿਟ ਮੰਤਰੀ ਸੌਂਦ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਵਿਖੇ ਕਰਵਾਏ ਗਏ 8ਵੇਂ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਦੇ ਅਧਿਆਤਮਕ ਅਤੇ ਸਮਾਜਿਕ ਉਥਾਨ ‘ਚ ਵੱਡਾ ਯੋਗਦਾਨ ਪਾਇਆ ਅਤੇ ਕਿਰਤ ਦੀ ਮਹੱਤਤਾ ਤੇ ਸਖ਼ਤ ਮਿਹਨਤ ਦੇ ਸਿਧਾਂਤ ਨੂੰ ਪ੍ਰਮੁੱਖਤਾ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਉਸ ਸਮੇਂ ਦਬੇ-ਕੁਚਲੇ ਅਤੇ ਕਮਜ਼ੋਰ ਵਰਗਾਂ ਦੇ ਹੱਕ ‘ਚ ਦਲੇਰੀ ਨਾਲ ਆਵਾਜ਼ ਉਠਾਈ ਸੀ, ਜਦੋਂ ਲੋਕਾਂ ਨਾਲ ਜਾਤ ਅਤੇ ਹੋਰ ਸਮਾਜਿਕ ਵੱਖਰੇਵਿਆਂ ਦੇ ਆਧਾਰ ‘ਤੇ ਵਿਤਕਰਾ ਅਤੇ ਬੇਇਨਸਾਫ਼ੀ ਕੀਤੀ ਜਾਂਦੀ ਸੀ। ਉਨ੍ਹਾਂ ਵਿਦਿਆਰਥੀਆਂ ਨੂੰ ਚੰਗੀਆਂ ਕਿਤਾਬਾਂ ਪੜ੍ਹਨ ਦੀ ਆਦਤ ਪਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੀ ਹੈ ਕਿ ਉਸ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਹੁਣ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸੇ ਦੌਰਾਨ ਧਾਰਮਿਕ ਸੰਦੇਸ਼ ਦਿੰਦਿਆਂ ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਪ੍ਰਧਾਨ ਸੰਤ ਸਤਵਿੰਦਰ ਹੀਰਾ ਜੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਕਿਰਤ, ਸਮਾਨਤਾ ਅਤੇ ਸਮਾਜਿਕ ਨਿਆਂ ਦਾ ਸ਼ਕਤੀਸ਼ਾਲੀ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਕਮਜ਼ੋਰ ਵਰਗਾਂ ਦੇ ਜ਼ੁਲਮ ਦਾ ਵਿਰੋਧ ਕੀਤਾ ਅਤੇ ਸਮੁੱਚੀ ਮਨੁੱਖਤਾ ‘ਚ ਬਰਾਬਰੀ ਦਾ ਉਪਦੇਸ਼ ਦਿੱਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਐਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਨੇ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਮਹਾਨ ਗੁਰੂ ਸਾਹਿਬਾਨ ਅਤੇ ਸੰਤਾਂ ਦੀ ਅਮੀਰ ਵਿਰਾਸਤ ਅਤੇ ਸਿੱਖਿਆਵਾਂ ਦੀ ਧ੍ਰੋਹਰ ਪ੍ਰਾਪਤ ਹੈ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਵਿਨੈ ਗੋਇਲ ਨੇ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਤੇਜ਼ੀ ਨਾਲ ਹੋ ਰਹੇ ਡਿਜ਼ੀਟਲੀਕਰਨ ਦੇ ਮੌਜੂਦਾ ਦੌਰ ‘ਚ ਮਨੁੱਖੀ ਕਦਰਾਂ-ਕੀਮਤਾਂ ਦੀ ਮਹੱਤਤਾ ਹੋਰ ਵੀ ਵਧ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਦੂਰ-ਦ੍ਰਿਸ਼ਟੀ ਭਰੀ ਸੋਚ ਅਤੇ ਸਿੱਖਿਆਵਾਂ ਅੱਜ ਵੀ ਤਕਨੀਕੀ ਤਰੱਕੀ ਦੇ ਦੌਰ ‘ਚ ਮਨੁੱਖਤਾ ਨੂੰ ਅਧਿਆਤਮਕ ਗਿਆਨ ਅਤੇ ਨੈਤਿਕ ਕਦਰਾਂ-ਕੀਮਤਾਂ ਵੱਲ ਸੇਧ ਦਿੰਦੀਆਂ ਹਨ। ਇਸ ਮੌਕੇ ਐੱਸ. ਡੀ. ਐਮ. ਖਰੜ. ਗੁਰਮੀਤ ਸਿੰਘ, ਡੀਨ ਸਟੂਡੈਂਟ ਵੈੱਲਫੇਅਰ ਡਾ. ਸਚਿਨ, ਪ੍ਰੋ. ਤੇ ਮੋਡਰੇਟਰ ਡਾ. ਕ੍ਰਿਸ਼ਨਾ ਅਤੇ ਉੱਚ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਮਨੀਸ਼ ਕੁਮਾਰ ਸਮੇਤ ਹੋਰ ਪਤਵੰਤੇ, ਫੈਕਲਟੀ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਕੇਬਾਜ਼ੀ ’ਚ ਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਬ ) ਵਲੋਂ ਪਾਰਟੀ ਦੇ ਸ਼ਹਿਰੀ ਅਹੁਦੇਦਾਰਾਂ ਦੀਆਂ ਨਿਯੁਕਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।