28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਰਾਣਾ ਗਿੱਲ ਵਲੋਂ ਪਿੰਡ ਹਸਨਪੁਰ ਦੇ ਵਸਨੀਕਾਂ ਨਾਲ ਮੁਲਾਕਾਤ

ਖਰੜ, 27 ਅਗਸਤ (ਜੰਡਪੁਰੀ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਗਿੱਲ ਵਲੋਂ ਪਿੰਡ ਹਸਨਪੁਰ ਦੇ ਵਸਨੀਕਾਂ ਨਾਲ ਮੀਟਿੰਗ ਕਰਕੇ ਵੱਖ-ਵੱਖ ਸਮਾਜਿਕ ਤੇ ਵਿਕਾਸ ਨਾਲ ਸੰਬੰਧਿਤ ਮੁੱਦਿਆਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਰਾਣਾ ਗਿੱਲ ਨੇ ਕਿਹਾ ਕਿ ਸਾਡੇ ਗੁਆਂਢੀ ਸੂਬੇ ਹਰਿਆਣਾ ‘ਚ ਭਾਜਪਾ ਦੀ ਸਰਕਾਰ ਵਲੋਂ ਕਿਸਾਨਾਂ ਦੀਆਂ 24 ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ।

ਅਜੀਤ ਡੈਸਕ 28-08-2026
ਖਰੜ, 27 ਅਗਸਤ (ਜੰਡਪੁਰੀ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਗਿੱਲ ਵਲੋਂ ਪਿੰਡ ਹਸਨਪੁਰ ਦੇ ਵਸਨੀਕਾਂ ਨਾਲ ਮੀਟਿੰਗ ਕਰਕੇ ਵੱਖ-ਵੱਖ ਸਮਾਜਿਕ ਤੇ ਵਿਕਾਸ ਨਾਲ ਸੰਬੰਧਿਤ ਮੁੱਦਿਆਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਰਾਣਾ ਗਿੱਲ ਨੇ ਕਿਹਾ ਕਿ ਸਾਡੇ ਗੁਆਂਢੀ ਸੂਬੇ ਹਰਿਆਣਾ ‘ਚ ਭਾਜਪਾ ਦੀ ਸਰਕਾਰ ਵਲੋਂ ਕਿਸਾਨਾਂ ਦੀਆਂ 24 ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਜਦੋਂ ਆਲੂ ਦੀ ਫ਼ਸਲ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ ਆਈ ਸੀ ਤਾਂ ਹਰਿਆਣਾ ਸਰਕਾਰ ਵਲੋਂ ਐੱਮ. ਐੱਸ. ਪੀ. ਦੇ ਤਹਿਤ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਕਰਕੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਗਈ ਸੀ। ਇਸ ਨਾਲ ਕਿਸਾਨਾਂ ‘ਤੇ ਪੈਣ ਵਾਲਾ ਆਰਥਿਕ ਬੋਝ ਘਟਾਉਣ ‘ਚ ਮਦਦ ਮਿਲੀ ਸੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨਾਂ ਦੀ ਭਲਾਈ ਦੇ ਨਾਲ-ਨਾਲ ਵਿਕਾਸ ਅਤੇ ਆਮਦਨ ਦੇ ਮਾਮਲੇ ‘ਚ ਵੀ ਪੰਜਾਬ ਨੂੰ ਗੰਭੀਰਤਾ ਨਾਲ ਕੰਮ ਕਰਨ ਦੀ ਲੋੜ ਹੈ। ਇਸ ਮੌਕੇ ਪਿੰਡ ਵਾਸੀਆਂ ਵਲੋਂ ਰਾਣਾ ਗਿੱਲ ਨੂੰ ਭਾਜਪਾ ਪੰਜਾਬ ਦਾ ਮੀਤ ਪ੍ਰਧਾਨ ਚੁਣੇ ਜਾਣ ‘ਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ ਗਈਆਂ। ਇਸ ਮੌਕੇ ਅਵਤਾਰ ਸਿੰਘ, ਸਰਬਜੀਤ ਸਿੰਘ, ਗੁਰਬਿੰਦਰ ਸਿੰਘ, ਦਵਿੰਦਰ ਸਿੰਘ, ਪਰਮਜੀਤ ਸਿੰਘ, ਧਰਮਿੰਦਰ ਸਿੰਘ, ਹਰਦੀਪ ਸਿੰਘ, ਸੰਜੂ, ਜਗਦੀਸ਼ ਸਿੰਘ ਤੇ ਸੁਖਵਿੰਦਰ ਸਿੰਘ ਤੋਂ ਇਲਾਵਾ ਪਿੰਡ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੁਲਿਸ ਮੁਲਾਜ਼ਮਾਂ ਨੂੰ ਵਾਹਨ ਨੇ ਮਾਰੀ ਟੱਕਰ, 4 ਜ਼ਖ਼ਮੀ ਅਗਲੀ ਖ਼ਬਰ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।