ਪਾਰਟੀ ਲਾਈਨ ਤੋਂ ਵੱਖਰੇ ਬਿਆਨਾਂ ’ ਤੇ ਭਾਜਪਾ ਸਖ਼ਤ , ਸੰਗਰੂਰ ਦੇ ਤਿੰਨ ਆਗੂਆਂ ਨੂੰ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ
ਚੰਡੀਗੜ੍ਹ, 28 ਅਗਸਤ (ਸੰਦੀਪ ਕੁਮਾਰ ਮਾਹਨਾ)-ਸੰਗਰੂਰ ’ਚ 25 ਅਗਸਤ ਨੂੰ ਪ੍ਰੈੱਸ ਕਾਨਫ਼ਰੰਸ ਕਰਕੇ ਭਾਜਪਾ ਦੇ ਅੰਦਰੂਨੀ ਅਤੇ ਸੰਗਠਨਾਤਮਕ ਮਾਮਲਿਆਂ ਸੰਬੰਧੀ ਕਥਿਤ ਤੌਰ ’ਤੇ ਪਾਰਟੀ ਲਾਈਨ ਤੋਂ ਵੱਖਰੇ ਬਿਆਨ ਦੇਣ ਦੇ ਮਾਮਲੇ ’ਚ ਪੰਜਾਬ ਭਾਜਪਾ ਨੇ ਸਖ਼ਤ ਰੁਖ ਅਖ਼ਤਿਆਰ ਕਰ ਲਿਆ ਹੈ। ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਸੰਗਰੂਰ ਨਾਲ ਸਬੰਧਿਤ ਤਿੰਨ ਆਗੂਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ 7 ਦਿਨਾਂ ਦੇ ਅੰਦਰ ਲਿਖਤੀ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ।
ਮਨਿੰਦਰ ਸਿੰਘ ਕਪਿਆਲ
ਰਣਦੀਪ ਸਿੰਘ ਦਿਓਲ
ਜਤਿੰਦਰ ਕਾਲੜਾ
29-08-2026