30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਵਲੋਂ ਗੁਰਦੁਆਰਾ ਸੈਕਟਰ-79 ਨੂੰ ਫਿਜ਼ੀਓਥ੍ਰੈਪੀ ਲਈ ਮਸ਼ੀਨ ਭੇਟ

ਐੱਸ. ਏ.

ਅਜੀਤ ਡੈਸਕ 29-08-2026
ਐੱਸ. ਏ. ਐੱਸ. ਨਗਰ, 28 ਅਗਸਤ (ਪ੍ਰੋ. ਅਵਤਾਰ ਸਿੰਘ)- ਸਥਾਨਕ ਸੈਕਟਰ-79 ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਮੁੱਚੀ ਸੰਗਤ ਦੀ ਸਹੂਲਤ ਲਈ ਚੱਲ ਰਹੇ ਫਿਜ਼ੀਓਥ੍ਰੈਪੀ ਸੇਵਾ ਕੇਂਦਰ ਲਈ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਨਵੀਂ ਮਸ਼ੀਨ ਭੇਟ ਕੀਤੀ ਗਈ। ਇਸ ਮੌਕੇ ਗੁਰਬਾਣੀ ਦੇ ਪਾਠ ਸਮੂਹ ਬੀਬੀਆਂ ਵਲੋਂ ਗੁਰੂ-ਚਰਨਾਂ ‘ਚ ਅਰਦਾਸ ਕੀਤੀ ਗਈ। ਇਸ ਮੌਕੇ ਜਥੇ ਦੀ ਮੁੱਖ ਸੇਵਾਦਾਰ ਬੀਬੀ ਰਮਿੰਦਰ ਕੌਰ ਕੰਗ ਨੇ ਬੋਲਦਿਆਂ ਕਿਹਾ ਕਿ ਇਸ ਨਵੀਂ ਮਸ਼ੀਨ ਦੀ ਸਹਾਇਤਾ ਨਾਲ ਸੰਗਤਾਂ ਹੋਰਨਾਂ ਬਿਮਾਰੀਆਂ ਦਾ ਵੀ ਸਰਲ ਤਰੀਕੇ ਨਾਲ ਫਿਜ਼ੀਓਥ੍ਰੈਪੀ ਅਧੀਨ ਇਲਾਜ ਕਰਵਾ ਸਕਣਗੀਆਂ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਸੰਦੀਪ ਸਿੰਘ ਨੇ ਕਿਹਾ ਕਿ ਬੀਬੀਆਂ ਦੇ ਇਸ ਕਾਰਜ ਨਾਲ ਸੈਕਟਰ ਦੇ ਵਸਨੀਕਾਂ ਨੂੰ ਹੋਰ ਵੀ ਵਧੀਆ ਸਿਹਤ ਸਹੂਲਤਾਂ ਮਿਲਣਗੀਆਂ। ਇਸ ਮੌਕੇ ਗੁਰਮੀਤ ਸਿੰਘ, ਸੁਰਿੰਦਰ ਸਿੰਘ, ਸਤਵਿੰਦਰ ਸਿੰਘ, ਅਵਤਾਰ ਸਿੰਘ, ਬੀਬੀ ਬਲਜੀਤ ਕੌਰ, ਜਸਵੀਰ ਕੌਰ, ਬੀਬੀ ਅਬਿਨਾਸ਼ ਕੌਰ, ਅੰਮ੍ਰਿਤ ਕੌਰ, ਅਮਰੀਕ ਸਿੰਘ ਅਤੇ ਬਲਜਿੰਦਰ ਕੌਰ ਅਤੇ ਸਮੇਤ ਜਥੇ ਦੀਆਂ ਹੋਰ ਮੈਂਬਰਾਂ ਵੀ ਹਾਜ਼ਰ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੀਤ ਗ੍ਰੰਥੀ ਭਾਈ ਹਰਵਿੰਦਰ ਸਿੰਘ ਵਲੋਂ ਅਰਦਾਸ ਕੀਤੀ ਗਈ ਤੇ ਚਾਹ ਦੇ ਲੰਗਰ ਲਗਾਏ ਗਏ।
ਪਿਛਲੀ ਖ਼ਬਰ ਪੰਜਾਬੀ ਫ਼ਿਲਮ ਤੇ ਟੀ. ਵੀ. ਐਕਟਰਜ਼ ਐਸੋਸੀਏਸ਼ਨ ਨੇ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪਵਾਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।