29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸਰਕਾਰ ਦੇ ਨਿਯਮਾਂ ਅਨੁਸਾਰ ਸਕੂਲੀ ਖੇਤਰ ’ਚ ਵਾਹਨਾਂ ਦੀ ਸਪੀਡ ਲਿਮਟ 25 ਕਿੱਲੋਮੀਟਰ ਪ੍ਰਤੀ ਘੰਟਾ ਰੱਖੀ ਜਾਵੇ-ਸਵਰਨਕਾਰ ਸਮਾਜ

ਖਰੜ, 28 ਅਗਸਤ (ਗੁਰਮੁੱਖ ਸਿੰਘ ਮਾਨ)- ਸਵਰਨਕਾਰ ਸਮਾਜ ਪੰਜਾਬ ਦੇ ਪ੍ਰਧਾਨ ਹੇਮਰਾਜ ਵਰਮਾ ਤੇ ਸੂਬਾ ਜਨਰਲ ਸਕੱਤਰ ਅੰਮ੍ਰਿਤ ਵਰਮਾ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸਵਰਨਕਾਰ ਸਮਾਜ ਵਲੋਂ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਤੇ ਐਸ. ਡੀ.

ਹੇਮਰਾਜ ਵਰਮਾ ਤੇ ਅੰਮ੍ਰਿਤ ਵਰਮਾ। 29-08-2026
ਖਰੜ, 28 ਅਗਸਤ (ਗੁਰਮੁੱਖ ਸਿੰਘ ਮਾਨ)- ਸਵਰਨਕਾਰ ਸਮਾਜ ਪੰਜਾਬ ਦੇ ਪ੍ਰਧਾਨ ਹੇਮਰਾਜ ਵਰਮਾ ਤੇ ਸੂਬਾ ਜਨਰਲ ਸਕੱਤਰ ਅੰਮ੍ਰਿਤ ਵਰਮਾ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸਵਰਨਕਾਰ ਸਮਾਜ ਵਲੋਂ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਤੇ ਐਸ. ਡੀ. ਐਮ. ਖਰੜ ਦੇ ਪੱਤਰ ਅਨੁਸਾਰ ਸ਼ਹਿਰਾਂ ‘ਚ ਦਿਨੋਂ ਦਿਨ ਵਧ ਰਹੀ ਆਵਾਜਾਈ ਨੂੰ ਧਿਆਨ ‘ਚ ਰੱਖਦੇ ਹੋਏ ਨੈਸ਼ਨਲ ਹਾਈਵੇਅ ‘ਤੇ ਸਥਿਤ ਵੱਖ-ਵੱਖ ਸਕੂਲਾਂ ਦੇ ਬੱਚਿਆਂ ਤੇ ਬਜ਼ੁਰਗਾਂ ਨੂੰ ਸੜਕ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ ਸੀ, ਪ੍ਰੰਤੂ 10 ਮਹੀਨੇ ਬੀਤ ਜਾਣ ਉਪਰੰਤ ਵੀ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਪਿੰਡਾਂ ਦੇ ਵੱਖ-ਵੱਖ ਸਕੂਲਾਂ ‘ਚ ਪੜ੍ਹਦੇ ਬੱਚਿਆਂ ਦੀ ਸੜਕ ਸੁਰੱਖਿਆ ਸੰਬੰਧੀ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਅਤੇ ਨਾਲ ਹੀ ਸਵਾਲ ਕੀਤਾ ਕਿ ਜੇਕਰ ਸੜਕ ‘ਤੇ ਬੱਚਿਆਂ ਨਾਲ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਲਈ ਕੌਣ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਨੋਟੀਫ਼ਿਕੇਸ਼ਨ ‘ਚ ਸਪੱਸ਼ਟ ਤੌਰ ‘ਤੇ ਲਿਖਿਆ ਗਿਆ ਹੈ ਕਿ ਸਕੂਲ ਏਰੀਆ ਖੇਤਰ ਵਿਚ ਸਪੀਡ ਲਿਮਟ 25 ਕਿੱਲੋਮੀਟਰ ਪ੍ਰਤੀ ਘੰਟਾ ਰੱਖੀ ਜਾਵੇ। ਇਸ ਏਰੀਏ ‘ਚ ਵੱਖ-ਵੱਖ ਸਕੂਲਾਂ ਦੇ ਛੋਟੇ-ਵੱਡੇ ਬੱਚੇ ਸਵੇਰੇ ਸਕੂਲੀ ਬੱਸਾਂ ਰਾਹੀਂ ਪੜ੍ਹਨ ਲਈ ਜਾਂਦੇ ਹਨ ਅਤੇ ਛੁੱਟੀ ਉਪਰੰਤ ਵਾਪਸ ਘਰਾਂ ਨੂੰ ਆਉਂਦੇ ਹਨ। ਉਸ ਸਮੇਂ ਭੀੜ ਜ਼ਿਆਦਾ ਹੋ ਜਾਂਦੀ ਹੈ, ਜਿਸ ਕਾਰਨ ਬੱਚਿਆਂ ਦੀ ਸੜਕ ਸੁਰੱਖਿਆ ਹੋਰ ਵੀ ਅਹਿਮ ਹੋ ਜਾਂਦੀ ਹੈ।
ਪਿਛਲੀ ਖ਼ਬਰ ‘ ਆਪ ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਸ੍ਰੀ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ ਅਗਲੀ ਖ਼ਬਰ ਸੀਨੀਅਰ ਵਲੋਂ ਜਿਨਸੀ ਸ਼ੋਸ਼ਣ ਦੇ ਦੋਸ਼, ਮੁਲਾਜ਼ਮ ਲੜਕੀ ਨੇ ਕਰਵਾਇਆ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।