29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਜ਼ਿਲ੍ਹਾ ਰੈੱਡ ਕਰਾਸ ਨੇ ਮਹਿੰਦਰਾ ਐਂਡ ਮਹਿੰਦਰਾ ਲਿ. ਵਿਖੇ ਤਿੰਨ ਰੋਜ਼ਾ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ

ਐੱਸ. ਏ.

ਅਜੀਤ ਡੈਸਕ 29-08-2026
ਐੱਸ. ਏ. ਐੱਸ. ਨਗਰ, 28 ਅਗਸਤ (ਪ੍ਰੋ. ਅਵਤਾਰ ਸਿੰਘ)- ਜ਼ਿਲ੍ਹਾ ਰੈੱਡ ਕਰਾਸ ਮੁਹਾਲੀ ਵਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਕੋਮਲ ਮਿੱਤਲ ਦੀ ਯੋਗ ਅਗਵਾਈ ਹੇਠ ਭਾਰਤੀ ਰੈੱਡ ਕਰਾਸ ਨੈਸ਼ਨਲ ਹੈੱਡਕੁਆਟਰ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੈਂਟ ਜਾਨ ਐਂਬੂਲੈਂਸ ਵਲੋਂ ਮਹਿੰਦਰਾ ਐਂਡ ਮਹਿੰਦਰਾ ਲਿ. ਪਿੰਡ ਹਮਾਂਯੂਪੁਰ (ਮੁਹਾਲੀ) ਵਿਖੇ ਤਿੰਨ ਰੋਜ਼ਾ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਭਾਰਤੀ ਰੈੱਡ ਕਰਾਸ ਦੇ ਟ੍ਰੇਨਰ ਲੈਕਚਰਾਰ ਸੰਦੀਪ ਸਿੰਘ ਵਲੋਂ ਕੰਪਨੀ ਦੇ ਆਨਲਾਈਨ ਰਜਿਸਟਰਡ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਹਾਦਸਿਆਂ ਦੌਰਾਨ ਕੀਮਤੀ ਜਾਨਾਂ ਬਚਾਉਣ ਸੰਬੰਧੀ ਸਿਖਲਾਈ ਦਿੱਤੀ ਗਈ। ਇਸ ਮੌਕੇ ਸਿਖਿਆਰਥੀਆਂ ਨੂੰ ਦੱਸਿਆ ਗਿਆ ਕਿ ਦੁਰਘਟਨਾਵਾਂ ਦੌਰਾਨ ਜ਼ਖ਼ਮੀਆਂ ਦੀ ਜ਼ਿੰਦਗੀ ਬਚਾਉਣ ਅਤੇ ਉਨ੍ਹਾਂ ਦੀ ਤਕਲੀਫ ਘਟਾਉਣ ‘ਚ ਫਸਟ ਏਡ ਦੀ ਬੇਹੱਦ ਲੋੜ ਪੈਂਦੀ ਹੈ। ਟ੍ਰੇਨਰ ਲੈਕਚਰਾਰ ਸੰਦੀਪ ਸਿੰਘ ਨੇ ਕਿਹਾ ਕਿ ਹਰ ਨਾਗਰਿਕ ਨੂੰ ਫਸਟ ਏਡ ਦੀ ਮੁੱਢਲੀ ਜਾਣਕਾਰੀ ਜ਼ਰੂਰ ਹੋਣੀ ਚਾਹੀਦੀ ਹੈ। ਉਨ੍ਹਾਂ ਵਲੋਂ ਦੱਸਿਆ ਗਿਆ ਕਿ ਦਿਲ ਦੇ ਦੌਰਿਆਂ ਦੌਰਾਨ ਦਿੱਤੀ ਗਈ ਸੀ. ਪੀ. ਆਰ. ਜ਼ਿੰਦਗੀ ਬਚਾਉਣ ‘ਚ ਬੇਹੱਦ ਮਦਦਗਾਰ ਸਾਬਿਤ ਹੁੰਦੀ ਹੈ। ਇਸ ਮੌਕੇ ਸਿਖਿਆਰਥੀਆਂ ਨੂੰ ਸਿਹਤ ਸੰਭਾਲ ਦੇ ਨਾਲ-ਨਾਲ ਮਾਨਸਿਕ ਸਿਹਤ ਨੂੰ ਠੀਕ ਰੱਖਣ ਬਾਰੇ ਵੀ ਜਾਣਕਾਰੀ ਦਿੱਤੀ ਗਈ। ਟ੍ਰੇਨਿੰਗ ਉਪਰੰਤ ਨੈਸ਼ਨਲ ਹੈੱਡਕੁਆਟਰ ਨਵੀਂ ਦਿੱਲੀ ਦੇ ਪ੍ਰੀਖਿਅਕ ਵਲੋਂ ਫੈਕਟਰੀ ਵਿਖੇ ਆ ਕੇ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਵਰਕਰਾਂ ਦੀ ਪ੍ਰੀਖਿਆ ਲਈ ਗਈ। ਇਸ ਕੀਮਤੀ ਟ੍ਰੇਨਿੰਗ ਬਦਲੇ ਕੰਪਨੀ ਵਲੋਂ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਮੁਹਾਲੀ ਦੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਸੀ. ਜੀ. ਸੀ. ਲਾਂਡਰਾਂ ਨੇ ‘ਐਸ. ਏ. ਪੀ. ਹੈਕਫੈਸਟ-26’ ਰੀਜ਼ਨਲ ਰਾਊਂਡ ਕਰਵਾਇਆ ਅਗਲੀ ਖ਼ਬਰ ਪਸ਼ੂ-ਪਾਲਕਾਂ ਦਾ ਬਹੁਤ ਨੁਕਸਾਨ ਕਰਦੀ ਹੈ ਲੰਪੀ ਸਕਿੰਨ ਰੋਗ-ਡਾ.ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।