30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਜ਼ਿਲ੍ਹਾ ਪੱਧਰੀ ਲਾਅਨ ਟੈਨਿਸ ਮੁਕਾਬਲਿਆਂ ਵਿਚ ਜ਼ੋਨ ਪਟਿਆਲਾ-2 ਨੇ ਜਿੱਤੇ ਚਾਰ ਸੋਨ ਤੇ ਇਕ ਚਾਂਦੀ ਦਾ ਤਗਮਾ

ਪਟਿਆਲਾ, 29 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.)

ਅਜੀਤ ਡੈਸਕ 30-08-2026
ਪਟਿਆਲਾ, 29 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਸ੍ਰੀਮਤੀ ਸ਼ਾਲੂ ਮਹਿਰਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸਿੰਘ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦਲਜੀਤ ਸਿੰਘ ਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਲਾਅਨ ਟੈਨਿਸ ਟੂਰਨਾਮੈਂਟ ਰੋਲੈਕਸ ਟੈਨਿਸ ਫਾਊਂਡੇਸ਼ਨ, ਪਟਿਆਲਾ ਵਿਖੇ ਕਰਵਾਇਆ। ਟੂਰਨਾਮੈਂਟ ਵਿਚ ਜ਼ਿਲ੍ਹੇ ਦੇ ਵੱਖ-ਵੱਖ ਜ਼ੋਨਾਂ ਦੀਆਂ ਟੀਮਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਖੇਡ ਮੁਕਾਬਲੇ ਵਿਚ ਜ਼ੋਨ ਪਟਿਆਲਾ-2 ਦੀਆਂ ਟੀਮਾਂ ਨੇ ਲਾਅਨ ਟੈਨਿਸ ਕੋਚ ਗਗਨਦੀਪ ਸਿੰਘ ਦੀ ਅਗਵਾਈ ਹੇਠ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਸ਼ੇਸ਼ ਪ੍ਰਾਪਤੀਆਂ ਹਾਸਿਲ ਕੀਤੀਆਂ। ਲੜਕਿਆਂ ਦੇ ਵੱਖ-ਵੱਖ ਵਰਗਾਂ ਦੇ ਮੁਕਾਬਲਿਆਂ ਦੌਰਾਨ ਅੰਡਰ-14 ਅਤੇ ਅੰਡਰ-19 ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮੇ ਜਿੱਤ ਕੇ ਜ਼ੋਨ ਦਾ ਨਾਂਅ ਰੌਸ਼ਨ ਕੀਤਾ। ਲੜਕੀਆਂ ਦੇ ਵਰਗ ਵਿਚ ਵੀ ਜ਼ੋਨ ਪਟਿਆਲਾ-2 ਦਾ ਦਬਦਬਾ ਰਿਹਾ। ਅੰਡਰ-14 ਤੇ ਅੰਡਰ-19 ਵਰਗ ਦੀਆਂ ਲੜਕੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾਲ ਹਾਸਿਲ ਕੀਤੇ, ਜਦਕਿ ਅੰਡਰ-17 ਵਰਗ ਦੀ ਟੀਮ ਨੇ ਸ਼ਾਨਦਾਰ ਟੱਕਰ ਦਿੰਦਿਆਂ ਚਾਂਦੀ ਦੇ ਤਗਮੇ ਆਪਣੇ ਨਾਂਅ ਕੀਤਾ।
ਪਿਛਲੀ ਖ਼ਬਰ ਚੰਡੀਗੜ੍ਹ ’ਚ ਆਮ ਆਦਮੀ ਪਾਰਟੀ ਚੰਡੀਗੜ੍ਹ ਵਲੋਂ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਭਾਜਪਾ ਨੂੰ ਘੇਰਿਆ ਅਗਲੀ ਖ਼ਬਰ ਕੂੜੇ ਤੋਂ 50 ਮੈਗਾਵਾਟ ਬਿਜਲੀ ਪੈਦਾ ਕੀਤੀ ਜਾਵੇਗੀ, ਚਾਰ ਏਕੀਕ੍ਰਿਤ ਕੂੜੇ ਤੋਂ ਊਰਜਾ ਪਲਾਂਟਾਂ ਲਈ ਸਮਝੌਤਿਆਂ ’ਤੇ ਦਸਤਖ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।