30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

‘ ਜੈਨ-ਜ਼ੀ ਦਾ ਜੰਤਰ-ਮੰਤਰ ਵੱਲ ਰੁਖ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਐੱਸ. ਏ.

ਅਜੀਤ ਡੈਸਕ 30-08-2026
ਐੱਸ. ਏ. ਐੱਸ. ਨਗਰ, 29 ਅਗਸਤ (ਪ੍ਰੋ. ਅਵਤਾਰ ਸਿੰਘ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਮੁਹਾਲੀ ਵਲੋਂ ਭਾਰਤ ਦੇ ਪਹਿਲੇ ਸ਼ਹੀਦ ਤਰਕਸ਼ੀਲ ਡਾ. ਨਰੇਂਦਰ ਦਾਭੋਲਕਰ ਦੀ ਯਾਦ ਨੂੰ ਸਮਰਪਿਤ ‘ਜੈਨ-ਜੀ ਦਾ ਜੰਤਰ-ਮੰਤਰ ਵੱਲ ਰੁਖ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੰਜਾਬ ਯੂਨੀਵਰਸਿਟੀ ਤੋਂ ਮੁੱਖ ਬੁਲਾਰੇ ਵਜੋਂ ਪੁੱਜੇ ਕੰਵਲਜੀਤ ਸਿੰਘ ਨੇ ਜੈਲ-ਜੀ ਦੀ ਸੋਚ, ਸਰੋਕਾਰਾਂ ਅਤੇ ਸਮਾਜਿਕ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਜੈਨ-ਜੀ ਦੀ ਆਪਣੀ ਵਿਸ਼ੇਸ਼ ਪਛਾਣ ਅਤੇ ਸੋਚ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੀੜ੍ਹੀ ਨੂੰ ਜੈਨ-ਜੀ ਦੀਆਂ ਸੀਮਾਵਾਂ ਜਾਂ ਖਾਮੀਆਂ ਨੂੰ ਉਜਾਗਰ ਕਰਨ ਦੀ ਬਜਾਏ ਉਸ ਦੀ ਨਵੀਂ ਸੋਚ ਨੂੰ ਸਮਝਣ ਅਤੇ ਉਸ ਤੋਂ ਸਿੱਖਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਜੈਨ-ਜੀ ਦਾ ਹੈ, ਇਸ ਲਈ ਪੁਰਾਣੀ ਪੀੜ੍ਹੀ ਨੂੰ ਸਮੇਂ ਦੇ ਬਦਲਾਅ ਨੂੰ ਕਬੂਲ ਕਰਦੇ ਹੋਏ ਜੈਨ-ਜੀ ਨਾਲ ਕਦਮ ਮਿਲਾ ਕੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੈਨ-ਜੀ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਮੰਗ ਕਰਦੀ ਹੈ। ਉਹ ਸਵਾਲ ਪੁੱਛਣ, ਤਰਕ ਕਰਨ ਅਤੇ ਪ੍ਰਣਾਲੀ ਤੋਂ ਜਵਾਬ ਮੰਗਣ ਨੂੰ ਆਪਣਾ ਅਧਿਕਾਰ ਸਮਝਦੀ ਹੈ। ਉਨ੍ਹਾਂ ਅਨੁਸਾਰ ਇਹ ਰੁਝਾਨ ਸਮਾਜ ‘ਚ ਲੋਕਤੰਤਰਕ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ‘ਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਇਸ ਮੌਕੇ ਯਸ਼ਪਾਲ ਵਰਗ ਚੇਤਨਾ, ਜਸਵਿੰਦਰ ਸਿੰਘ ਅਤੇ ਗੁਰਮੀਤ ਖਰੜ ਨੇ ਵੀ ਆਪਣੇ ਵਿਚਾਰ ਰੱਖੇ ਅਤੇ ਜੈਨ-ਜੀ ਦੀਆਂ ਸਰਗਰਮੀਆਂ, ਨੌਜਵਾਨਾਂ ਦੀ ਬਦਲ ਰਹੀ ਸੋਚ ਅਤੇ ਸਮਾਜਿਕ-ਰਾਜਨੀਤਿਕ ਮੁੱਦਿਆਂ ‘ਤੇ ਚਰਚਾ ਕੀਤੀ। ਬੁਲਾਰਿਆਂ ਨੇ ਡਾ. ਨਰੇਂਦਰ ਦਾਭੋਲਕਰ ਦੀ ਵਿਗਿਆਨਕ ਸੋਚ, ਤਰਕਸ਼ੀਲਤਾ ਅਤੇ ਅੰਧ-ਵਿਸ਼ਵਾਸ ਵਿਰੋਧੀ ਸੰਘਰਸ਼ ਨੂੰ ਯਾਦ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ‘ਚ ਵਿਗਿਆਨਕ ਸੋਚ ਅਤੇ ਸਵਾਲ ਕਰਨ ਦੀ ਪ੍ਰਵਿਰਤੀ ਨੂੰ ਮਜ਼ਬੂਤ ਕਰਨਾ ਅੱਜ ਵੀ ਉਨਾ ਹੀ ਜ਼ਰੂਰੀ ਹੈ। ਸੈਮੀਨਾਰ ਦੀ ਕਾਰਵਾਈ ਸਟੇਜ ਸਕੱਤਰ ਜਸਵੰਤ ਮੁਹਾਲੀ ਵਲੋਂ ਸੰਭਾਲੀ ਗਈ। ਇਸ ਸੈਮੀਨਾਰ ਨੂੰ ਸਫ਼ਲ ਬਣਾਉਣ ਲਈ ਡਾ. ਮਜੀਦ ਆਜ਼ਾਦ, ਇਕਬਾਲ ਸਿੰਘ, ਗੁਰਤੇਜ ਸਿੰਘ ਅਤੇ ਜਰਨੈਲ ਕ੍ਰਾਂਤੀ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।
ਪਿਛਲੀ ਖ਼ਬਰ ਡੇਰਾਬੱਸੀ ਹਲਕੇ ਨੂੰ ‘ਸਾਫ਼’ ਕਰਨ ਲਈ 11 ਦਿਨਾਂ ਦੇ ਸਫ਼ਾਈ ਅਭਿਆਨ ਦੀ ਸ਼ੁਰੂਆਤ ਅਗਲੀ ਖ਼ਬਰ ਵਿਧਾਇਕ ਰੰਧਾਵਾ ਦੀ ਹਾਜ਼ਰੀ ’ਚ ਪ੍ਰਧਾਨ ਗੁਰਪ੍ਰੀਤ ਵਿਰਕ ਵਲੋਂ ‘ਮਿਸ਼ਨ ਕਲੀਨ ਜ਼ੀਰਕਪੁਰ’ ਮੁਹਿੰਮ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।