30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਡੋਪ ਟੈਸਟ ਪਾਜ਼ੀਟਿਵ ਆਉਣ ’ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

ਜ਼ੀਰਕਪੁਰ, 29 ਅਗਸਤ (ਮਨਿੰਦਰ ਸਿੰਘ)-ਢਕੌਲੀ ਪੁਲਿਸ ਨੇ ਨਸ਼ੇ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਖ਼ਿਲਾਫ਼ ਐਨ. ਡੀ.

ਅਜੀਤ ਡੈਸਕ 30-08-2026
ਜ਼ੀਰਕਪੁਰ, 29 ਅਗਸਤ (ਮਨਿੰਦਰ ਸਿੰਘ)-ਢਕੌਲੀ ਪੁਲਿਸ ਨੇ ਨਸ਼ੇ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦੀ ਪਛਾਣ ਜਤਿੰਦਰ ਮੂਲ ਵਾਸੀ ਜੀ ਐਫ਼ ਆਸ਼ਿਆਨਾ ਕੰਪਲੈਕਸ ਸੈਕਟਰ-20 ਪੰਚਕੂਲਾ ਤੇ ਹਾਲ ਵਾਸੀ ਸ਼ਿਵ ਨਗਰ ਪੀਰ ਮੁਛੱਲਾ ਵਜੋਂ ਹੋਈ ਹੈ। ਪੁਲਿਸ ਅਨੁਸਾਰ ਏ. ਐਸ. ਆਈ. ਹਰਨੇਕ ਸਿੰਘ ਆਪਣੀ ਟੀਮ ਸਮੇਤ ਗਸ਼ਤ ‘ਤੇ ਮੌਜੂਦ ਸਨ। ਇਸੇ ਦੌਰਾਨ ਜਦੋਂ ਉਹ ਢਕੌਲੀ ਹਸਪਤਾਲ ਕੋਲ ਪਹੁੰਚੇ ਤਾਂ ਇਕ ਮੋਨਾ ਨੌਜਵਾਨ ਸ਼ੱਕੀ ਹਾਲਤ ‘ਚ ਖੜ੍ਹਾ ਦਿਖਾਈ ਦਿੱਤਾ, ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਉਥੋਂ ਫ਼ਰਾਰ ਹੋਣ ਲੱਗਾ। ਪੁਲਿਸ ਪਾਰਟੀ ਨੇ ਉਸ ਨੂੰ ਮੌਕੇ ‘ ਤੇ ਹੀ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਹ ਹੈਰੋਇਨ ਦਾ ਨਸ਼ਾ ਕਰਦਾ ਹੈ ਅਤੇ ਅੱਜ ਵੀ ਨਸ਼ੇ ਦੀ ਭਾਲ ‘ਚ ਇਥੇ ਆਇਆ ਹੈ। ਪੁਲਿਸ ਦੀ ਟੀਮ ਨੇ ਮੁਲਜ਼ਮ ਦਾ ਸਿਵਲ ਹਸਪਤਾਲ ਢਕੌਲੀ ਵਿਖੇ ਡੋਪ ਟੈਸਟ ਕਰਵਾਇਆ। ਹਸਪਤਾਲ ਦੀ ਮੈਡੀਕਲ ਰਿਪੋਰਟ ਅਨੁਸਾਰ ਟੈਸਟ ਵਿਚ ਮਾਰਫਿਨ ਅਤੇ ਬੈਂਜੋਡਾਇਜ਼ੇਪਾਈਨ ਪਾਜ਼ੀਟਿਵ ਪਾਏ ਗਏ। ਪੁਲਿਸ ਨੇ ਮੈਡੀਕਲ ਰਿਪੋਰਟ ਦੇ ਆਧਾਰ ‘ਤੇ ਮੁਲਜ਼ਮ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ। ਪੁਲਿਸ ਵਲੋਂ ਮੈਡੀਕਲ ਰਿਪੋਰਟ ਸਮੇਤ ਮਾਮਲੇ ਨਾਲ ਸੰਬੰਧਿਤ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਮੁਹਾਲੀ ਦੇ ਵਾ. ਨੰ. 6 ਵਿਖੇ ਬੈਡਮਿੰਟਨ ਟੂਰਨਾਮੈਂਟ ਦੀ ਸ਼ੁਰੂਆਤ ਅਗਲੀ ਖ਼ਬਰ ਬੜਮਾਜਰਾ ਵਿਖੇ ਟਰੈਕਟਰ ਵਲੋਂ ਦਰੜੇ ਜਾਣ ਕਾਰਨ 4 ਸਾਲਾ ਬੱਚੇ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।