ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ ਤੇ ਕਰਮਚਾਰੀਆਂ ਨੇ ਮੁੱਖ ਮੰਤਰੀ ਦੇ ਟਵੀਟ ਦਾ ਪੱਤਰ ਸਾੜਿਆ
ਖਰੜ, 1 ਸਤੰਬਰ (ਗੁਰਮੁੱਖ ਸਿੰਘ ਮਾਨ)-ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ‘ਤੇ ਜ਼ਿਲ੍ਹਾ ਕੋਆਰਡੀਨੇਸ਼ਨ ਕਮੇਟੀ ਖਰੜ ਵਲੋਂ ਤਹਿਸੀਲ ਕੰਪਲੈਕਸ ਖਰੜ ਅੱਗੇ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਦਾ ਪੱਤਰ ਸਾੜ ਕੇ ਰੋਸ ਮੁਜ਼ਾਹਰਾ ਕੀਤਾ ਗਿਆ ਕਿਉਂਕਿ ਮੁੱਖ ਮੰਤਰੀ ਪੰਜਾਬ ਵਲੋਂ ਸੂਬਾਈ ਸਾਂਝੀ ਤਾਲਮੇਲ ਕਮੇਟੀ ਨੂੰ 7 ਅਗਸਤ ਦੇ ਚੰਡੀਗੜ੍ਹ ਧਰਨੇ ਦੌਰਾਨ 27 ਅਗਸਤ ਨੂੰ ਪੰਜਾਬ ਭਵਨ ਵਿਖੇ ਮੀਟਿੰਗ ਲਈ ਸਮਾਂ ਦਿੱਤਾ ਗਿਆ ਸੀ, ਪਰ ਮੀਟਿੰਗ ਤੋਂ ਇਕ ਦਿਨ ਪਹਿਲਾਂ ਮੀਟਿੰਗ ਦਾ ਸਥਾਨ ਪੀ. ਏ.
ਬ
ਬੱਸ ’ ਚ ਚੜ੍ਹਦੇ ਸਮੇਂ ਔਰਤ ਦੀਆਂ ਸੋਨੇ ਦੀਆਂ ਚੂੜੀਆਂ ਚੋਰੀ
02-09-2026
ਖਰੜ, 1 ਸਤੰਬਰ (ਗੁਰਮੁੱਖ ਸਿੰਘ ਮਾਨ)-ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ‘ਤੇ ਜ਼ਿਲ੍ਹਾ ਕੋਆਰਡੀਨੇਸ਼ਨ ਕਮੇਟੀ ਖਰੜ ਵਲੋਂ ਤਹਿਸੀਲ ਕੰਪਲੈਕਸ ਖਰੜ ਅੱਗੇ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਦਾ ਪੱਤਰ ਸਾੜ ਕੇ ਰੋਸ ਮੁਜ਼ਾਹਰਾ ਕੀਤਾ ਗਿਆ ਕਿਉਂਕਿ ਮੁੱਖ ਮੰਤਰੀ ਪੰਜਾਬ ਵਲੋਂ ਸੂਬਾਈ ਸਾਂਝੀ ਤਾਲਮੇਲ ਕਮੇਟੀ ਨੂੰ 7 ਅਗਸਤ ਦੇ ਚੰਡੀਗੜ੍ਹ ਧਰਨੇ ਦੌਰਾਨ 27 ਅਗਸਤ ਨੂੰ ਪੰਜਾਬ ਭਵਨ ਵਿਖੇ ਮੀਟਿੰਗ ਲਈ ਸਮਾਂ ਦਿੱਤਾ ਗਿਆ ਸੀ, ਪਰ ਮੀਟਿੰਗ ਤੋਂ ਇਕ ਦਿਨ ਪਹਿਲਾਂ ਮੀਟਿੰਗ ਦਾ ਸਥਾਨ ਪੀ. ਏ. ਪੀ. ਕੰਪਲੈਕਸ ਜਲੰਧਰ ਰੱਖ ਦਿੱਤਾ ਗਿਆ ਅਤੇ ਮੀਟਿੰਗ ਵਾਲੇ ਦਿਨ ਮੁੱਖ ਮੰਤਰੀ ਨੇ ਮੀਟਿੰਗ ਕਰਨ ਦੀ ਬਜਾਏ ਟਵੀਟ ਕੀਤਾ ਕਿ ‘ਗੱਲਬਾਤ ਤੇ ਹੜਤਾਲ ਇਕੱਠੇ ਨਹੀਂ ਹੋ ਸਕਦੇ’, ਜਿਸ ਕਾਰਨ ਸਮੁੱਚੇ ਮੁਲਾਜ਼ਮਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਦੌਰਾਨ ਕੋਆਰਡੀਨੇਸ਼ਨ ਕਮੇਟੀ ਦੇ ਆਗੂ ਰਵਿੰਦਰ ਸਿੰਘ ਪੱਪੀ, ਸੰਜੀਵ ਕੁਮਾਰ, ਹਰਜੀਤ ਸਿੰਘ ਬਸੋਤਾ, ਹਰਕ੍ਰਿਸ਼ਨ ਸਿੰਘ, ਰਣਵੀਰ ਸਿੰਘ, ਸੁਖਦੀਪ ਸਿੰਘ, ਰਣਜੋਧ ਸਿੰਘ, ਅਜਮੇਰ ਸਿੰਘ ਲੌਂਗੀਆ ਤੇ ਚਰਨਜੀਤ ਸਿੰਘ ਨੇ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ ਮੁੱਖ ਮੰਤਰੀ ਵਲੋਂ ਮੀਟਿੰਗ ਕਰਨ ਤੋਂ ਭੱਜਣ ਦੇ ਖ਼ਿਲਾਫ਼ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਅੱਜ ਦਾ ਪ੍ਰੋਗਰਾਮ ਜ਼ਿਲ੍ਹਾ ਮੁਹਾਲੀ ‘ਚ ਲਾਗੂ ਕੀਤਾ ਗਿਆ ਤੇ 30 ਅਗਸਤ ਦੀ ਲੁਧਿਆਣਾ ਮੀਟਿੰਗ ‘ਚ ਹੋਏ ਫ਼ੈਸਲਿਆਂ ਨੂੰ ਜ਼ਿਲ੍ਹਾ ਮੁਹਾਲੀ ‘ਚ ਪੂਰਨ ਰੂਪ ‘ਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋੜ ਪੈਣ ‘ਤੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਗੁਲਜੀਤ ਸਿੰਘ, ਰਵੀ ਕੁਮਾਰ ਧਰਮ ਸਿੰਘ, ਨਵਦੀਪ ਚੌਧਰੀ, ਵੇਦ ਪ੍ਰਕਾਸ਼, ਦਰਸ਼ਨ ਸਿੰਘ, ਮਨਜੀਤ ਸਿੰਘ, ਰਾਜਿੰਦਰ ਸਿੰਘ, ਸਰਬਜੀਤ ਕੌਰ, ਪਰਮਜੀਤ ਕੌਰ, ਗੀਤਾ ਰਾਣੀ, ਰਣਵੀਰ ਕੌਰ, ਗੁਰਵਿੰਦਰ ਸਿੰਘ, ਤਰਨਜੀਤ ਸਿੰਘ, ਹਸਾਮ ਸਿੰਘ, ਗੁਣਵੰਤ ਸਿੰਘ, ਹਰਿੰਦਰ ਸਿੰਘ, ਰਾਜੇਸ਼ ਕੁਮਾਰ, ਮਨਜੀਤ ਸਿੰਘ, ਆਰ. ਕੇ. ਤੇ ਅੰਮ੍ਰਿਤਪਾਲ ਸਿੰਘ ਸਮੇਤ ਵੱਡੀ ਗਿਣਤੀ ‘ਚ ਮੁਲਾਜ਼ਮ ਹਾਜ਼ਰ ਸਨ।