‘ ਨਿਸ਼ਕਾਮ ਕਰਮ ’ ਤੇ ਧਰਮ ਦੇ ਮਾਰਗ ’ ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ ਸ੍ਰੀ ਕ੍ਰਿਸ਼ਨ ਦਾ ਜੀਵਨ - ਰਾਜਪਾਲ ਕਟਾਰੀਆ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਏਕਤਾ ਨਾਲ ਮਨਾਉਣ ਦੀ ਅਪੀਲ
ਚੰਡੀਗੜ੍ਹ, 3 ਸਤੰਬਰ (ਸੰਦੀਪ ਕੁਮਾਰ ਮਾਹਨਾ) - ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਅਤੇ ਚੰਡੀਗੜ੍ਹ ਵਾਸੀਆਂ ਨੂੰ ਵਧਾਈ ਦਿੰਦਿਆਂ ਲੋਕਾਂ ਨੂੰ ਧਰਮ, ਸੱਚਾਈ ਅਤੇ ਸਦਾਚਾਰ ਦੇ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਮਨੁੱਖਤਾ ਦੀ ਭਲਾਈ ਅਤੇ ‘ਨਿਸ਼ਕਾਮ ਕਰਮ’ ਦੀ ਪ੍ਰੇਰਨਾ ਦਿੰਦਾ ਹੈ।
ਪ
ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ
04-09-2026
ਚੰਡੀਗੜ੍ਹ, 3 ਸਤੰਬਰ (ਸੰਦੀਪ ਕੁਮਾਰ ਮਾਹਨਾ) - ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਅਤੇ ਚੰਡੀਗੜ੍ਹ ਵਾਸੀਆਂ ਨੂੰ ਵਧਾਈ ਦਿੰਦਿਆਂ ਲੋਕਾਂ ਨੂੰ ਧਰਮ, ਸੱਚਾਈ ਅਤੇ ਸਦਾਚਾਰ ਦੇ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਮਨੁੱਖਤਾ ਦੀ ਭਲਾਈ ਅਤੇ ‘ਨਿਸ਼ਕਾਮ ਕਰਮ’ ਦੀ ਪ੍ਰੇਰਨਾ ਦਿੰਦਾ ਹੈ। ਆਪਣੇ ਸੁਨੇਹੇ ’ਚ ਰਾਜਪਾਲ ਕਟਾਰੀਆ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਵਿਚ ਲੋਕ-ਭਲਾਈ, ਨੇਕੀ ਅਤੇ ਸਦਾਚਾਰ ਦਾ ਸੰਦੇਸ਼ ਸਮਾਇਆ ਹੋਇਆ ਹੈ। ਉਨ੍ਹਾਂ ਵਲੋਂ ਦਰਸਾਇਆ ਗਿਆ ‘ਨਿਸ਼ਕਾਮ ਕਰਮ’ ਦਾ ਸਿਧਾਂਤ ਮਨੁੱਖ ਨੂੰ ਬਿਨਾਂ ਕਿਸੇ ਸਵਾਰਥ ਦੇ ਆਪਣੇ ਕਰਤੱਵਾਂ ਨੂੰ ਨਿਭਾਉਣ ਲਈ ਪ੍ਰੇਰਿਤ ਕਰਦਾ ਹੈ। ਰਾਜਪਾਲ ਨੇ ਕਿਹਾ ਕਿ ਸ੍ਰੀ ਕ੍ਰਿਸ਼ਨ ਨੇ ਮਨੁੱਖਤਾ ਨੂੰ ਧਰਮ ਦੇ ਮਾਰਗ ’ਤੇ ਚੱਲਦਿਆਂ ਪਰਮ ਸੱਚ ਦੀ ਪ੍ਰਾਪਤੀ ਦਾ ਰਾਹ ਦਿਖਾਇਆ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖ ਨੂੰ ਸੱਚਾਈ, ਫ਼ਰਜ਼, ਨੇਕੀ ਅਤੇ ਧਾਰਮਿਕਤਾ ਦੇ ਰਾਹ ’ਤੇ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸਾਨੂੰ ਆਪਣੇ ਜੀਵਨ ਵਿਚ ਸ੍ਰੀ ਕ੍ਰਿਸ਼ਨ ਦੇ ਆਦਰਸ਼ਾਂ ਨੂੰ ਅਪਣਾਉਣ ਅਤੇ ਸਮਾਜ ਵਿਚ ਆਪਸੀ ਪਿਆਰ, ਭਾਈਚਾਰੇ ਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦਾ ਹੈ। ਰਾਜਪਾਲ ਕਟਾਰੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਮ ਅਸ਼ਟਮੀ ਦਾ ਤਿਉਹਾਰ ਪੂਰੀ ਸ਼ਰਧਾ ਅਤੇ ਏਕਤਾ ਨਾਲ ਮਨਾਉਣ ਅਤੇ ਭਗਵਾਨ ਸ੍ਰੀ ਕ੍ਰਿਸ਼ਨ ਵਲੋਂ ਦਰਸਾਏ ਧਰਮ, ਸੱਚਾਈ ਤੇ ਸਦਾਚਾਰ ਦੇ ਮੁੱਲਾਂ ਨੂੰ ਆਪਣੇ ਵਿਚਾਰਾਂ, ਬੋਲ-ਚਾਲ ਅਤੇ ਕਰਮਾਂ ਵਿਚ ਅਪਣਾਉਣ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪਵਿੱਤਰ ਤਿਉਹਾਰ ਸਮਾਜ ਵਿਚ ਸ਼ਾਂਤੀ, ਭਾਈਚਾਰੇ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਨਾ ਦਾ ਸਰੋਤ ਬਣੇਗਾ।