09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਰਾਜਧਾਨੀ ਚੰਡੀਗੜ੍ਹ ’ ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਕੌਂਸਲਰ ਰਾਮਚੰਦਰ ਯਾਦਵ ਅਤੇ ਮਸ਼ਹੂਰ ਪੰਜਾਬੀ ਅਦਾਕਾਰਾ ਅਦਿਤੀ ਆਰਿਆ ਕਾਂਗਰਸ ’ਚ ਸ਼ਾਮਿਲ

ਚੰਡੀਗੜ੍ਹ, 8 ਸਤੰਬਰ (ਵਿਕਰਮਜੀਤ ਸਿੰਘ ਮਾਨ) - ਚੰਡੀਗੜ੍ਹ ਕਾਂਗਰਸ ਨੂੰ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ। ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 15 ਦੇ ਕੌਂਸਲਰ ਰਾਮਚੰਦਰ ਯਾਦਵ ਨੇ ਅੱਜ ਆਪਣੇ ਸੈਂਕੜੇ ਸਮਰਥਕਾਂ ਸਮੇਤ ਕਾਂਗਰਸ ਦਾ ਪੱਲਾ ਫੜ ਲਿਆ।

ਚੰਡੀਗੜ੍ਹ ਵਿਖੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ ਲੱਕੀ ਆਮ ਆਦਮੀ ਪਾਰਟੀ ਦੇ ਕੌਂਸਲਰ ਰਾਮਚੰਦਰ ਯਾਦਵ ਅਤੇ ਮਸ਼ਹੂਰ ਪੰਜਾਬੀ ਅਦਾਕਾਰਾ ਅਦਿਤੀ ਆਰਿਆ ਦਾ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਣ ’ਤੇ ਸਵਾਗਤ ਕਰਤੇ ਹੋਏ। ਅਜੀਤ ਤਸਵੀਰ 09-09-2026
ਚੰਡੀਗੜ੍ਹ, 8 ਸਤੰਬਰ (ਵਿਕਰਮਜੀਤ ਸਿੰਘ ਮਾਨ) - ਚੰਡੀਗੜ੍ਹ ਕਾਂਗਰਸ ਨੂੰ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ। ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 15 ਦੇ ਕੌਂਸਲਰ ਰਾਮਚੰਦਰ ਯਾਦਵ ਨੇ ਅੱਜ ਆਪਣੇ ਸੈਂਕੜੇ ਸਮਰਥਕਾਂ ਸਮੇਤ ਕਾਂਗਰਸ ਦਾ ਪੱਲਾ ਫੜ ਲਿਆ। ਉਨ੍ਹਾਂ ਦੇ ਨਾਲ ਪੰਜਾਬੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਅਦਿਤੀ ਆਰਿਆ ਨੇ ਵੀ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਰਾਜੀਵ ਗਾਂਧੀ ਭਵਨ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਦੀ ਮੌਜੂਦਗੀ ਵਿਚ ਦੋਵਾਂ ਆਗੂਆਂ ਨੇ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਕਾਂਗਰਸ ਦੇ ਕੌਂਸਲਰਾਂ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ। ਰਾਮਚੰਦਰ ਯਾਦਵ ਆਪਣੇ ਸੈਂਕੜੇ ਸਮਰਥਕਾਂ ਨਾਲ ਢੋਲ-ਨਗਾੜਿਆਂ ਅਤੇ ਜ਼ੋਰਦਾਰ ਨਾਅਰੇਬਾਜ਼ੀ ਦੇ ਵਿਚਕਾਰ ਕਾਂਗਰਸ ਭਵਨ ਪਹੁੰਚੇ। ਯਾਦਵ ਦੀ ਪੂਰਵਾਂਚਲ ਸਮਾਜ ਵਿਚ ਮਜ਼ਬੂਤ ਪਕੜ ਮੰਨੀ ਜਾਂਦੀ ਹੈ ਅਤੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿਚ ਪੂਰਵਾਂਚਲ ਸਮਾਜ ਦੇ ਲੋਕਾਂ ਨੇ ਵੀ ਕਾਂਗਰਸ ਦਾ ਰੁਖ਼ ਕੀਤਾ। ਯਾਦਵ ਆਮ ਆਦਮੀ ਪਾਰਟੀ ਦੇ ਯੂਥ ਸੰਗਠਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਪੰਜਾਬੀ ਸਿਨੇਮਾ ਦੀਆਂ ਕਈ ਫ਼ਿਲਮਾਂ ਵਿਚ ਮੁੱਖ ਭੂਮਿਕਾਵਾਂ ਨਿਭਾ ਚੁੱਕੀ ਅਦਿਤੀ ਆਰਿਆ ਦਾ ਕਾਂਗਰਸ ਵਿਚ ਸ਼ਾਮਲ ਹੋਣਾ ਵੀ ਪਾਰਟੀ ਲਈ ਮਹੱਤਵਪੂਰਨ ਸਿਆਸੀ ਅਤੇ ਸਮਾਜਿਕ ਸਮਰਥਨ ਵਜੋਂ ਦੇਖਿਆ ਜਾ ਰਿਹਾ ਹੈ। ਨੌਜਵਾਨ ਪੀੜ੍ਹੀ ਨਾਲ ਸਬੰਧਤ ਅਦਿਤੀ ਆਰਿਆ ਨੇ ਚੰਡੀਗੜ੍ਹ ਪ੍ਰਤੀ ਆਪਣੀ ਵਚਨਬੱਧਤਾ ਜ਼ਾਹਿਰ ਕਰਦਿਆਂ ਕਿਹਾ ਕਿ ਉਹ ਚੰਡੀਗੜ੍ਹ ਸ਼ਹਿਰ ਦੀ ਧੀ ਹੈ ਅਤੇ ਉਨ੍ਹਾਂ ਨੇ ਚੰਡੀਗੜ੍ਹ ਦਾ ਉਹ ਦੌਰ ਦੇਖਿਆ ਹੈ, ਜਦੋਂ ਇਹ ਸ਼ਹਿਰ ਦੇਸ਼ ਦੇ ਸਭ ਤੋਂ ਖ਼ੂਬਸੂਰਤ ਅਤੇ ਸੁਚੱਜੇ ਸ਼ਹਿਰਾਂ ਵਿਚ ਗਿਣਿਆ ਜਾਂਦਾ ਸੀ ਪਰ ਅੱਜ ਚੰਡੀਗੜ੍ਹ ਦੀ ਸਥਿਤੀ ਜਿਸ ਤਰ੍ਹਾਂ ਲਗਾਤਾਰ ਖ਼ਰਾਬ ਹੁੰਦੀ ਜਾ ਰਹੀ ਹੈ, ਉਸ ਨੂੰ ਦੇਖ ਕੇ ਚਿੰਤਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸਿਰਫ਼ ਇਕ ਸ਼ਹਿਰ ਨਹੀਂ, ਸਗੋਂ ਦੇਸ਼ ਦੇ ਆਧੁਨਿਕ ਅਤੇ ਯੋਜਨਾਬੱਧ ਸ਼ਹਿਰਾਂ ਦੀ ਪਹਿਚਾਣ ਹੈ। ਸ਼ਹਿਰ ਦੇ ਵਿਕਾਸ, ਸਫ਼ਾਈ, ਸੱਭਿਆਚਾਰ, ਸੈਰ-ਸਪਾਟੇ ਅਤੇ ਨਾਗਰਿਕ ਸਹੂਲਤਾਂ ਨੂੰ ਤਰਜੀਹ ਦੇਣ ਦੀ ਲੋੜ ਹੈ। ਅਦਿਤੀ ਆਰਿਆ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਜਿਸ ਤਰ੍ਹਾਂ ਆਮ ਲੋਕਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਮੁੱਦਿਆਂ ਨੂੰ ਉਠਾ ਰਹੀ ਹੈ ਅਤੇ ਚੰਡੀਗੜ੍ਹ ਵਿਚ ਕਾਂਗਰਸ ਲਗਾਤਾਰ ਜਨਹਿੱਤ ਦੇ ਸਵਾਲਾਂ ’ਤੇ ਸੰਘਰਸ਼ ਕਰ ਰਹੀ ਹੈ, ਉਸ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਮੁੜ ਉਸ ਸੁਨਹਿਰੇ ਦੌਰ ਵਿਚ ਲੈ ਕੇ ਜਾਣ ਲਈ ਚੰਡੀਗੜ੍ਹ ਕੋਲ ਕਾਂਗਰਸੀ ਹੀ ਇਕ ਵਿਕਲਪ ਹੈ। ਕਾਂਗਰਸ ਵਿਚ ਸ਼ਾਮਿਲ ਹੋਣ ਤੋਂ ਬਾਅਦ ਰਾਮਚੰਦਰ ਯਾਦਵ ਨੇ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੋਵਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਸਿਆਸੀ ਹਾਲਾਤਾਂ ਵਿਚ ਭਾਜਪਾ ਨੂੰ ਹਰਾਉਣ ਦੀ ਅਸਲ ਸਮਰੱਥਾ ਕਾਂਗਰਸ ਪਾਰਟੀ ਵਿਚ ਹੀ ਹੈ। ਯਾਦਵ ਨੇ ਆਮ ਆਦਮੀ ਪਾਰਟੀ ਛੱਡਣ ਦੇ ਕਾਰਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਾਰਟੀ ਦੇ ਅੰਦਰ ਕਾਬਲ ਅਤੇ ਜ਼ਮੀਨ ਨਾਲ ਜੁੜੇ ਵਰਕਰਾਂ ਦੀ ਲੋੜੀਂਦੀ ਕਦਰ ਨਹੀਂ ਹੈ ਅਤੇ ਚੰਡੀਗੜ੍ਹ ਵਿਚ ਪਾਰਟੀ ਦੀ ਲੀਡਰਸ਼ਿਪ ਦਿਸ਼ਾਹੀਣ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਚੰਡੀਗੜ੍ਹ ਦੀ ਸਿਆਸਤ ਅਤੇ ਲੋਕਾਂ ਵਿਚਕਾਰ ਸਰਗਰਮ ਰਹੇ ਹਨ ਅਤੇ ਹੁਣ ਉਹ ਕਾਂਗਰਸ ਦੇ ਮੰਚ ਤੋਂ ਸ਼ਹਿਰ ਅਤੇ ਖਾਸ ਕਰਕੇ ਪੂਰਵਾਂਚਲ ਸਮਾਜ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਣਗੇ। ਐੱਚ.ਐੱਸ. ਲੱਕੀ ਨੇ ਕਿਹਾ ਕਿ ਅੱਜ ਦੇਸ਼ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਲੋਕ-ਪੱਖੀ ਅਤੇ ਨਿਡਰ ਸਿਆਸਤ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਮੁੱਦਿਆਂ, ਪੇਪਰ ਲੀਕ, ਬੇਰੁਜ਼ਗਾਰੀ, ਮਹਿੰਗਾਈ ਅਤੇ ਆਮ ਲੋਕਾਂ ਨਾਲ ਜੁੜੇ ਸਵਾਲਾਂ ਨੂੰ ਰਾਹੁਲ ਗਾਂਧੀ ਨੇ ਜਿਸ ਮਜ਼ਬੂਤੀ ਨਾਲ ਉਠਾਇਆ ਹੈ, ਉਸ ਨੇ ਦੇਸ਼ ਦੇ ਵੱਖ-ਵੱਖ ਵਰਗਾਂ ਵਿੱਚ ਭਰੋਸਾ ਪੈਦਾ ਕੀਤਾ ਹੈ। ਲੱਕੀ ਨੇ ਕਿਹਾ ਕਿ ਚੰਡੀਗੜ੍ਹ ਕਾਂਗਰਸ ਨੇ ਵੀ ਪਿਛਲੇ ਲੰਮੇ ਸਮੇਂ ਤੋਂ ਸ਼ਹਿਰ ਦੇ ਅਸਲ ਜਨਹਿੱਤ ਦੇ ਮੁੱਦਿਆਂ ਨੂੰ ਲਗਾਤਾਰ ਅਤੇ ਮਜ਼ਬੂਤੀ ਨਾਲ ਉਠਾਇਆ ਹੈ। ਪਾਣੀ, ਮਹਿੰਗਾਈ, ਨਗਰ ਨਿਗਮ ਦੀ ਵਿੱਤੀ ਸਥਿਤੀ, ਪ੍ਰਾਪਰਟੀ ਟੈਕਸ, ਕਲੈਕਟਰ ਰੇਟ, ਸ਼ਹਿਰ ਦੇ ਵਿਕਾਸ ਦੀ ਹੌਲੀ ਰਫ਼ਤਾਰ ਅਤੇ ਨਗਰ ਨਿਗਮ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਵਰਗੇ ਮੁੱਦਿਆਂ ’ਤੇ ਕਾਂਗਰਸ ਲਗਾਤਾਰ ਲੋਕਾਂ ਦੀ ਆਵਾਜ਼ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਰਾਮਚੰਦਰ ਯਾਦਵ ਅਤੇ ਅਦਿਤੀ ਆਰਿਆ ਦਾ ਕਾਂਗਰਸ ਵਿਚ ਸ਼ਾਮਲ ਹੋਣਾ ਇਸ ਗੱਲ ਦਾ ਸੰਕੇਤ ਹੈ ਕਿ ਸ਼ਹਿਰ ਦੇ ਵੱਖ-ਵੱਖ ਵਰਗ ਹੁਣ ਕਾਂਗਰਸ ਨੂੰ ਇਕ ਮਜ਼ਬੂਤ ਅਤੇ ਭਰੋਸੇਯੋਗ ਸਿਆਸੀ ਵਿਕਲਪ ਵਜੋਂ ਦੇਖ ਰਹੇ ਹਨ। ਲੱਕੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਨੌਜਵਾਨ, ਸਮਾਜਿਕ ਕਾਰਕੁਨ, ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਪ੍ਰਸਿੱਧ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਹੋਰ ਲੋਕ ਕਾਂਗਰਸ ਵਿਚ ਸ਼ਾਮਲ ਹੋਣਗੇ।
ਪਿਛਲੀ ਖ਼ਬਰ ਪੀ.ਜੀ.ਆਈ ’ਚ ‘ਵਿਸ਼ਵ ਫਿਜ਼ੀਉਥੈਰੇਪੀ ਦਿਵਸ-2026’ ਮਨਾਇਆ ਅਗਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੰਚ ਦੇ ਸੱਦੇ ਤਹਿਤ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਵੱਖ - ਵੱਖ ਥਾਵਾਂ ’ ਤੇ ਧਰਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।