ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਤਹਿਤ ਲਾਲੜੂ ਤੋਂ ਤਿੰਨ ਹੋਰ ਬੱਸਾਂ ਰਵਾਨਾ ਵਿਧਾਇਕ ਰੰਧਾਵਾ ਨੇ ਸ਼ਰਧਾਲੂਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
ਲਾਲੜੂ, 8 ਸਤੰਬਰ (ਰਾਜਵੀਰ ਸਿੰਘ)- ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਅੱਜ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਤਹਿਤ ਲਾਲੜੂ ਤੋਂ ਤਿੰਨ ਹੋਰ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਬੱਸਾਂ ਰਾਹੀਂ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਤੀਰਥ ਯਾਤਰਾ ਲਈ ਬੱਸ ਨੂੰ ਰਵਾਨਾ ਕਰਦੇ ਹੋਏ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ। ਤਸਵੀਰ- ਰਾਜਵੀਰ ਸਿੰਘ
09-09-2026