13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪਿੰਡ ਘੜੂੰਆਂ ਵਿਖੇ ‘ ਅਕਾਲੀ ਦਲ ਵਾਰਿਸ ਪੰਜਾਬ ਦੇ ’ ਦੀ ਪੰਥਕ ਇਕੱਠ ਹੇਠ ਹੋਈ ਰੈਲੀ ਨਵਦੀਪ ਸਿੰਘ ਬੱਬੂ ਆਪਣੇ ਸਾਥੀਆਂ ਸਮੇਤ ਪਾਰਟੀ ’ਚ ਹੋਏ ਸ਼ਾਮਿਲ

ਖਰੜ, 12 ਸਤੰਬਰ (ਜੰਡਪੁਰੀ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਪੰਥਕ ਇਕੱਠ ਹੇਠ ਪਿੰਡ ਘੜੂੰਆਂ ਵਿਖੇ ਰੈਲੀ ਹੋਈ। ਇਸ ਰੈਲੀ ‘ਚ ਫ਼ਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖ਼ਾਲਸਾ, ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ ਤੇ ਜਥੇਦਾਰ ਰਾਜਾ ਰਾਜ ਸਿੰਘ ਸਮੇਤ ਹੋਰਨਾਂ ਪਾਰਟੀ ਆਗੂਆਂ ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਹੱਕਾਂ ਦੀ ਰਾਖੀ ਅਤੇ ਪੰਥਕ ਮਸਲਿਆਂ ਦੇ ਹੱਲ ਲਈ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਰਾਹ ਪੱਧਰਾ ਕੀਤਾ ਜਾਵੇ।

ਅਜੀਤ ਡੈਸਕ 13-09-2026
ਖਰੜ, 12 ਸਤੰਬਰ (ਜੰਡਪੁਰੀ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਪੰਥਕ ਇਕੱਠ ਹੇਠ ਪਿੰਡ ਘੜੂੰਆਂ ਵਿਖੇ ਰੈਲੀ ਹੋਈ। ਇਸ ਰੈਲੀ ‘ਚ ਫ਼ਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖ਼ਾਲਸਾ, ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ ਤੇ ਜਥੇਦਾਰ ਰਾਜਾ ਰਾਜ ਸਿੰਘ ਸਮੇਤ ਹੋਰਨਾਂ ਪਾਰਟੀ ਆਗੂਆਂ ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਹੱਕਾਂ ਦੀ ਰਾਖੀ ਅਤੇ ਪੰਥਕ ਮਸਲਿਆਂ ਦੇ ਹੱਲ ਲਈ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਰਾਹ ਪੱਧਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਥੇ ਦਿੱਲੀ ਤੋਂ ਰਿਮੋਟ ਕੰਟਰੋਲ ਰਾਹੀਂ ਚੱਲਣ ਵਾਲੀਆਂ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਦੇ ਹੱਕਾਂ ਅਤੇ ਪੰਥਕ ਮਸਲਿਆਂ ਨੂੰ ਅਣਗੌਲਿਆ ਕੀਤਾ ਹੈ, ਉਥੇ ਹੀ ਜੇਕਰ ਪੰਜਾਬ ਦੀ ਨੌਜਵਾਨ ਸੂਬੇ ਦੇ ਹੱਕਾਂ ਦੀ ਗੱਲ ਕਰਦੇ ਹਨ ਤਾਂ ਉਨ੍ਹਾਂ ਨੂੰ ਜੇਲ੍ਹਾਂ ‘ਚ ਡੱਕਿਆ ਜਾ ਰਿਹਾ ਹੈ, ਜਿਸ ਦੀ ਪ੍ਰਤੱਖ ਮਿਸਾਲ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਤੋਂ ਸਹਿਜੇ ਹੀ ਮਿਲ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਾਸੀਆਂ ਨੇ ਅੰਮ੍ਰਿਤਪਾਲ ਸਿੰਘ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਸੀ, ਪਰ ਇਸ ਦੇ ਬਾਵਜੂਦ ਅੱਜ ਤੱਕ ਉਨ੍ਹਾਂ ਨੂੰ ਜੇਲ੍ਹ ‘ਚੋਂ ਰਿਹਾਅ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ‘ਚ 37 ਸਾਲਾਂ ਬਾਅਦ 1980 ਵਾਲਾ ਦੌਰ ਆ ਰਿਹਾ ਹੈ, ਜਦੋਂ ਪੰਥਕ ਲਹਿਰ ਖੜ੍ਹੀ ਹੋਈ ਸੀ ਅਤੇ ਉਸ ਪੰਥਕ ਲਹਿਰ ਦੇ ਅੱਗੇ ਕੋਈ ਵੀ ਟਿੱਕ ਨਹੀਂ ਸਕਿਆ ਸੀ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸਿਰ ਪੰਜਾਬ ‘ਤੇ ਰਾਜ ਕਰਨ ਵਾਲੀਆਂ ਸਰਕਾਰਾਂ ਨੇ ਸੂਬੇ ‘ਚ ਨਸ਼ਾ ਬੰਦ ਕਰਨ ਦੀ ਕੋਸ਼ਿਸ਼ ਕੀਤੀ, ਪਰ ਸਾਰੀਆਂ ਸਰਕਾਰਾਂ ਨੇ ਹੱਥ ਖੜ੍ਹੇ ਹੋ ਗਏ। ਉਨ੍ਹਾਂ ਕਿਹਾ ਕਿ ਜਦੋਂ ਅੰਮ੍ਰਿਤਪਾਲ ਸਿੰਘ ਵਲੋਂ ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਸੀ ਤਾਂ ਸਮੇਂ ਦੀਆਂ ਸਰਕਾਰਾਂ ਨੂੰ ਇਹ ਗੱਲ ਰਾਸ ਨਹੀਂ ਆਈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਅੰਦਰ ਹਰ ਵਰਗ ਦੁੱਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ‘ਚ ਚਾਰੇ ਪਾਸੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਘਾਟ ਕਾਰਨ ਜਿਥੇ ਹੌਜਰੀ ਇੰਡਸਟਰੀ ਬੰਦ ਹੋਣ ਕਿਨਾਰੇ ਪੁੱਜ ਚੁੱਕੀ ਹੈ, ਉਥੇ ਹੀ ਕਿਸਾਨਾਂ ਨੂੰ ਵੀ ਖੇਤੀ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ਰਹੀ। ਬੁਲਾਰਿਆਂ ਨੇ ਪਿੰਡ ਸ਼ੇਰੋਂ ਦੇ ਮਨਮੋਹਨਜੀਤ ਸਿੰਘ ‘ਤੇ ਹੋਏ ਤਸ਼ੱਦਦ ਅਤੇ ਪਿੰਡ ਤੂਰ ਬੰਜਾਰਾ ਦੇ ਗੁਲਜ਼ਾਰ ਸਿੰਘ ਦੀ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਆਮ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਅੱਜ ਕਿਸੇ ਬੰਦੇ ਨੂੰ ਸੱਚੀ ਗੱਲ ਆਖਣ ਦਾ ਵੀ ਸਮਾਂ ਨਹੀਂ ਹੈ ਤੇ ਪੰਜਾਬ ਅੰਦਰ ਅਮਨ-ਕਾਨੂੰਨ ਦੀ ਸਥਿਤੀ ਡਾਵਾਂਡੋਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ‘ਤੇ ਅੱਗੇ ਤੋਰਨ, ਸੂਬੇ ਦੇ ਹੱਕਾਂ ਦੀ ਰਾਖੀ ਅਤੇ ਪੰਥਕ ਮਸਲਿਆਂ ਦੇ ਹੱਲ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨੂੰ ਪੂਰਨ ਸਮਰਥਨ ਦਿੱਤਾ ਜਾਵੇ। ਇਸ ਮੌਕੇ ਜਸਕਰਨ ਸਿੰਘ ਕਾਹਨੂੰਵਾਨ, ਲਖਬੀਰ ਸਿੰਘ ਗੁਰਪਾਲਹੇੜੀ, ਤਜਿੰਦਰ ਸਿੰਘ ਢਿੱਲੋਂ ਮੁਕਤਸਰ ਤੇ ਮਨਦੀਪ ਸਿੰਘ ਸਿੱਧੂ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਵਿੰਦਰ ਸਿੰਘ ਪ੍ਰਧਾਨ ਯੂਥ ਵਿੰਗ ਅਕਾਲੀ ਦਲ ਵਾਰਿਸ ਪੰਜਾਬ ਦੇ, ਅਮਨਦੀਪ ਸਿੰਘ ਅਬਿਆਣਾ, ਸਤਨਾਮ ਸਿੰਘ ਲਾਲੀ ਘੜੂੰਆਂ, ਜਸਵੀਰ ਸਿੰਘ ਕੁੱਲੂ, ਪਰਵਿੰਦਰ ਸਿੰਘ ਘੜੂੰਆਂ, ਜਗਦੀਪ ਸਿੰਘ, ਸਰਬਜੀਤ ਸਿੰਘ ਬੈਂਸ ਪੰਜੌਲਾ, ਨਿਰਮੈਲ ਸਿੰਘ ਜੋੜਾ, ਕੁਲਵੰਤ ਸਿੰਘ ਸਿਰਸਾ, ਫ਼ੌਜਾ ਸਿੰਘ ਤੇ ਹਰਦੀਪ ਸਿੰਘ ਬਾਠ ਖਰੜ ਸਮੇਤ ਪਾਰਟੀ ਦੇ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਜਥੇ . ਸ਼ੇਰ ਸਿੰਘ ਡੂਮਛੇੜੀ ਦੇ ਜੀਵਨ ’ ਤੇ ਆਧਾਰਿਤ ਕਿਤਾਬਚਾ ਲੋਕ - ਅਰਪਣ ਪੰਥਕ, ਸਿਆਸੀ ਤੇ ਬੌਧਿਕ ਸ਼ਖ਼ਸੀਅਤਾਂ ਨੇ... ਅਗਲੀ ਖ਼ਬਰ ਬ੍ਰਿਕਸ ਦੇਸ਼ਾਂ ਨੂੰ ਇਕ ਮੰਚ ’ ਤੇ ਲਿਆਉਣ ’ ਚ ਭਾਰਤ ਨਿਭਾਅ ਸਕਦਾ ਹੈ ਅਹਿਮ ਭੂਮਿਕਾ - ਗੌਰੀ ਸ਼ੰਕਰ ਗੁਪਤਾ ਸਾਬਕਾ ਡਿਪਲੋਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।