16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਬਿਜਲੀ ਕੱਟਾਂ ਦੇ ਵਿਰੋਧ ’ ਚ ਲੱਖੋਵਾਲ ਯੂਨੀਅਨ ਵਲੋਂ ਐਕਸੀਅਨ ਦਫ਼ਤਰ ਅੱਗੇ ਧਰਨਾ ਲੰਮੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪ੍ਰਭਾਵਿਤ ਹੋਣ ਦਾ ਲਗਾਇਆ ਦੋਸ਼

ਲਾਲੜੂ, 14 ਸਤੰਬਰ (ਰਾਜਬੀਰ ਸਿੰਘ)-ਵਿਧਾਨ ਸਭਾ ਹਲਕਾ ਡੇਰਾਬੱਸੀ ’ਚ ਲਗਾਏ ਜਾ ਰਹੇ ਬਿਜਲੀ ਦੇ ਲੰਮੇ ਕੱਟਾਂ ਅਤੇ ਖਪਤਕਾਰਾਂ ਨੂੰ ਭੇਜੇ ਜਾ ਰਹੇ ਕਥਿਤ ਭਾਰੀ ਬਿਜਲੀ ਬਿੱਲਾਂ ਦੇ ਵਿਰੋਧ ‘ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਡੇਰਾਬੱਸੀ ਵਲੋਂ ਅੱਜ ਲਾਲੜੂ ਵਿਖੇ ਐਕਸੀਅਨ ਦਫ਼ਤਰ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਤੇ ਬੀ.

ਅਜੀਤ ਡੈਸਕ 15-09-2026
ਲਾਲੜੂ, 14 ਸਤੰਬਰ (ਰਾਜਬੀਰ ਸਿੰਘ)-ਵਿਧਾਨ ਸਭਾ ਹਲਕਾ ਡੇਰਾਬੱਸੀ ’ਚ ਲਗਾਏ ਜਾ ਰਹੇ ਬਿਜਲੀ ਦੇ ਲੰਮੇ ਕੱਟਾਂ ਅਤੇ ਖਪਤਕਾਰਾਂ ਨੂੰ ਭੇਜੇ ਜਾ ਰਹੇ ਕਥਿਤ ਭਾਰੀ ਬਿਜਲੀ ਬਿੱਲਾਂ ਦੇ ਵਿਰੋਧ ‘ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਡੇਰਾਬੱਸੀ ਵਲੋਂ ਅੱਜ ਲਾਲੜੂ ਵਿਖੇ ਐਕਸੀਅਨ ਦਫ਼ਤਰ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਤੇ ਬੀ.ਕੇ.ਯੂ. ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਗਾਏ ਗਏ ਇਸ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਅਮਲਾਲਾ ਨੇ ਕਿਹਾ ਕਿ ਬਿਜਲੀ ਵਿਭਾਗ ਵਲੋਂ ਪਹਿਲਾਂ ਕੀਤੇ ਵਾਅਦਿਆਂ ਦੇ ਬਾਵਜੂਦ ਲੰਮੇ ਬਿਜਲੀ ਕੱਟ ਨਿਰੰਤਰ ਜਾਰੀ ਹਨ, ਜਿਸ ਕਾਰਨ ਸਬਜ਼ੀਆਂ, ਪਸ਼ੂਆਂ ਲਈ ਹਰੇ ਚਾਰੇ ਅਤੇ ਪੱਕਣ ਦੇ ਨੇੜੇ ਪਹੁੰਚੀ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਘਾਟ ਕਾਰਨ ਝੋਨੇ ਦੇ ਝਾੜ ‘ਤੇ ਵੀ ਮਾੜਾ ਅਸਰ ਪੈਣ ਦਾ ਖਦਸ਼ਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਲੋਕਾਂ ਨੂੰ ਵੱਡੀ ਰਕਮ ਦੇ ਬਿਜਲੀ ਬਿੱਲ ਭੇਜੇ ਜਾ ਰਹੇ ਹਨ, ਜੋ ਕਿ ਆਮ ਲੋਕਾਂ ਦੀ ਸਮਰੱਥਾ ਤੋਂ ਬਾਹਰ ਹਨ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਸਪਲਾਈ ‘ਚ ਸੁਧਾਰ ਕੀਤਾ ਜਾਵੇ ਅਤੇ ਬਿੱਲਾਂ ਸੰਬੰਧੀ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਧਰਨੇ ‘ਚ ਬਲਾਕ ਕਾਰਜਕਾਰੀ ਪ੍ਰਧਾਨ ਹਰੀ ਸਿੰਘ ਬੋਹੜਾ, ਰਣਜੀਤ ਸਿੰਘ ਰਾਣਾ, ਨਾਨੂੰ ਸਿੰਘ ਜਨੇਤਪੁਰ, ਜਸਵਿੰਦਰ ਸਿੰਘ ਅਮਲਾਲਾ, ਅਮਰਜੀਤ ਸਿੰਘ ਜਾਸਤਨਾਂ, ਚਰਨਜੀਤ ਸਿੰਘ ਤਸਿੰਬਲੀ, ਬਲਬੀਰ ਸਿੰਘ ਤੇ ਕੁਲਬੀਰ ਸਿੰਘ ਜਨੇਤਪੁਰ ਸਮੇਤ ਹੋਰ ਕਿਸਾਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਨੇ ਫ਼ੂਡ ਡਲਿਵਰੀ ਬੁਆਏ ਦੇ ਮੋਟਰਸਾਈਕਲ ਨੂੰ ਮਾਰੀ ਟੱਕਰ ਅਗਲੀ ਖ਼ਬਰ ਠਾਕੁਰ ਦੁਆਰਾ ਮੰਦਰ ਦੇ ਬਾਹਰ ਹੋਏ ਗ੍ਰਨੇਡ ਧਮਾਕੇ ਦਾ ਮਾਮਲਾ ਮੁੜ ਚਰਚਾ ’ ਚ ਆਇਆ ਨਿਆਇਕ ਹਿਰਾਸਤ ’ਚ ਬੰਦ ਤਿੰਨ ਮੁਲਜ਼ਮਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।