17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਗੀਗੇਮਾਜਰਾ ਸਕੂਲ ਵਿਖੇ ਟ੍ਰੈਫ਼ਿਕ ਨਿਯਮਾਂ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਐੱਸ. ਏ.

ਅਜੀਤ ਡੈਸਕ 17-09-2026
ਐੱਸ. ਏ. ਐੱਸ. ਨਗਰ, 16 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੀਗੇਮਾਜਰਾ ਵਿਖੇ ਡੀ. ਐਸ. ਪੀ. (ਟ੍ਰੈਫ਼ਿਕ) ਕਰਨੈਲ ਸਿੰਘ ਦੀ ਅਗਵਾਈ ਹੇਠ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਅਤੇ ਸਾਂਝ ਕੇਂਦਰ ਇੰਚਾਰਜ ਸਿਟੀ-1 ਏ. ਐਸ. ਆਈ. ਜਨਕ ਰਾਜ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਯੁਵਾ ਸਾਂਝ ਅਤੇ ਸਾਂਝ ਕੇਂਦਰਾਂ ਰਾਹੀਂ ਉਪਲੱਬਧ ਕਰਵਾਈਆਂ ਜਾਂਦੀਆਂ ਸਹੂਲਤਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣਾ ਧਿਆਨ ਪੜ੍ਹਾਈ, ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਪੁਲਿਸ ਸਹਾਇਤਾ ਲਈ 112 ਹੈਲਪ ਲਾਈਨ ਅਤੇ ਆਨਲਾਈਨ ਠੱਗੀ ਜਾਂ ਸਾਈਬਰ ਕ੍ਰਾਈਮ ਦਾ ਸ਼ਿਕਾਰ ਹੋਣ ਦੀ ਸੂਰਤ ਵਿਚ ਤੁਰੰਤ 1930 ਸਾਈਬਰ ਕ੍ਰਾਈਮ ਹੈਲਪ ਲਾਈਨ ‘ਤੇ ਸੰਪਰਕ ਕਰਨ ਸੰਬੰਧੀ ਜਾਗਰੂਕ ਕੀਤਾ ਗਿਆ। ਇਸੇ ਦੌਰਾਨ ਪੁਲਿਸ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਆਪਣੇ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੇ ਆਵਾਜਾਈ ਨਿਯਮਾਂ ਦਾ ਪਾਲਣ ਕਰਨ ਹਿੱਤ ਜਾਗਰੂਕ ਕਰਨ ਦਾ ਸੱਦਾ ਦਿੱਤਾ ਗਿਆ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ’ ਚ ਪ੍ਰੋ . ਭੀਮ ਐਸ . ਦਹੀਆ ਦੀ ਕਿਤਾਬ ‘ ਫੈਸਟਸ਼੍ਰਿਫਟ ’ ਨੂੰ ਕੀਤਾ ਲੋਕ ਅਰਪਣ ਅਗਲੀ ਖ਼ਬਰ ਗੈਂਗਸਟਰਾਂ ’ ਤੇ ਵਾਰ ਦਾ 239 ਵਾਂ ਦਿਨ : ਪੰਜਾਬ ਪੁਲਿਸ ਵਲੋਂ 570 ਥਾਈਂ ਛਾਪੇਮਾਰੀ ; 303 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।