17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਵਜ਼ੀਫ਼ੇ ਨਾਲ ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਲਈ ਖੁੱਲ੍ਹਣਗੇ ਸਿੱਖਿਆ ਦੇ ਰਾਹ - ਸਾਂਪਲਾ ਕੇਂਦਰ ਦੇ ਫ਼ੈਸਲੇ ਦਾ ਸਵਾਗਤ, ਪੰਜਾਬ ਸਰਕਾਰ ਯੋਗ ਬੱਚਿਆਂ ਦੀਆਂ ਅਰਜ਼ੀਆਂ ਕਰੇ ਯਕੀਨੀ

ਚੰਡੀਗੜ੍ਹ, 16 ਸਤੰਬਰ (ਸੰਦੀਪ ਕੁਮਾਰ ਮਾਹਨਾ) –ਸਫ਼ਾਈ ਕਰਮਚਾਰੀਆਂ ਅਤੇ ਕੂੜਾ ਚੁਗਣ ਵਾਲੇ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਲਈ ਵਜ਼ੀਫ਼ਾ ਦੇਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕੇਂਦਰ ਵਲੋਂ ਭੇਜੇ ਯੋਗ ਵਿਦਿਆਰਥੀਆਂ ਦੇ ਡਾਟੇ ਦੀ ਤੁਰੰਤ ਤਸਦੀਕ ਕਰਕੇ ਹਰ ਹੱਕਦਾਰ ਬੱਚੇ ਦੀ ਵਜ਼ੀਫ਼ੇ ਲਈ ਅਰਜ਼ੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜਾਣਕਾਰੀ ਜਾਂ ਸਰਕਾਰੀ ਪ੍ਰਕਿਰਿਆ ਦੀ ਘਾਟ ਕਾਰਨ ਕੋਈ ਵੀ ਯੋਗ ਵਿਦਿਆਰਥੀ ਇਸ ਸਹੂਲਤ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।

ਅਜੀਤ ਡੈਸਕ 17-09-2026
ਚੰਡੀਗੜ੍ਹ, 16 ਸਤੰਬਰ (ਸੰਦੀਪ ਕੁਮਾਰ ਮਾਹਨਾ) –ਸਫ਼ਾਈ ਕਰਮਚਾਰੀਆਂ ਅਤੇ ਕੂੜਾ ਚੁਗਣ ਵਾਲੇ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਲਈ ਵਜ਼ੀਫ਼ਾ ਦੇਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕੇਂਦਰ ਵਲੋਂ ਭੇਜੇ ਯੋਗ ਵਿਦਿਆਰਥੀਆਂ ਦੇ ਡਾਟੇ ਦੀ ਤੁਰੰਤ ਤਸਦੀਕ ਕਰਕੇ ਹਰ ਹੱਕਦਾਰ ਬੱਚੇ ਦੀ ਵਜ਼ੀਫ਼ੇ ਲਈ ਅਰਜ਼ੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜਾਣਕਾਰੀ ਜਾਂ ਸਰਕਾਰੀ ਪ੍ਰਕਿਰਿਆ ਦੀ ਘਾਟ ਕਾਰਨ ਕੋਈ ਵੀ ਯੋਗ ਵਿਦਿਆਰਥੀ ਇਸ ਸਹੂਲਤ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਵਿਜੇ ਸਾਂਪਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਲਿਆ ਗਿਆ ਇਹ ਫ਼ੈਸਲਾ ਉਨ੍ਹਾਂ ਪਰਿਵਾਰਾਂ ਦੇ ਬੱਚਿਆਂ ਲਈ ਸਿੱਖਿਆ ਦੇ ਮੌਕੇ ਵਧਾਉਣ ’ਚ ਅਹਿਮ ਭੂਮਿਕਾ ਨਿਭਾ ਸਕਦਾ ਹੈ, ਜੋ ਲੰਮੇ ਸਮੇਂ ਤੋਂ ਆਰਥਿਕ ਅਤੇ ਸਮਾਜਿਕ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸਾਂਝੇ ਕੀਤੇ ਗ ਏ ਯੋਗ ਵਿਦਿਆਰਥੀਆਂ ਦੇ ਅੰਕੜਿਆਂ ਦੀ ਤੁਰੰਤ ਜਾਂਚ ਕੀਤੀ ਜਾਵੇ। ਵਜ਼ੀਫ਼ੇ ਲਈ ਅਰਜ਼ੀ ਦੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਵੀ ਲੋੜੀਂਦੇ ਕਦਮ ਚੁੱਕੇ ਜਾਣ। ਸਾਂਪਲਾ ਅਨੁਸਾਰ ਹੁਣ ਤੱਕ ਲਗਭਗ 90 ਹਜ਼ਾਰ ਸੀਵਰ ਅਤੇ ਸੈਪਟਿਕ ਟੈਂਕ ਕਰਮਚਾਰੀਆਂ ਅਤੇ 2.5 ਲੱਖ ਤੋਂ ਵੱਧ ਕੂੜਾ ਚੁਗਣ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਪ੍ਰਮਾਣਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਵਜ਼ੀਫ਼ਾ ਸਕੀਮ ਨੂੰ ਲਾਗੂ ਕਰਨ ਵਿਚ ਕਿਸੇ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੇ ਯੋਗ ਬੱਚਿਆਂ ਤੱਕ ਇਸ ਦਾ ਲਾਭ ਪਹੁੰਚਾਉਣ ਲਈ ਸਬੰਧਤ ਵਿਭਾਗਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਜਾਣ।
ਪਿਛਲੀ ਖ਼ਬਰ ਤ੍ਰਿਵੇਦੀ ਕੈਂਪ ’ ਚ ਜੂਏ ਦੇ ਅੱਡੇ ’ ਤੇ ਪੁਲਿਸ ਦਾ ਛਾਪਾ , 13 ਖ਼ਿਲਾਫ਼ ਮਾਮਲਾ ਦਰਜ 64,670 ਰੁ. ਦੀ ਨਕਦੀ ਬਰਾਮਦ, 1... ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ’ ਚ ਪ੍ਰੋ . ਭੀਮ ਐਸ . ਦਹੀਆ ਦੀ ਕਿਤਾਬ ‘ ਫੈਸਟਸ਼੍ਰਿਫਟ ’ ਨੂੰ ਕੀਤਾ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।