18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਅਜੀਤ, ਜਲੰਧਰ ‘ ਮੇਰਾ ਕੂੜਾ , ਮੇਰੀ ਜ਼ਿੰਮੇਵਾਰੀ ’ ਨਾਲ ਸਫ਼ਾਈ ਮੁਹਿੰਮ ਨੂੰ ਮਿਲੇਗਾ ਲੋਕਾਂ ਦਾ ਸਾਥ - ਰਾਜਪਾਲ ਕਟਾਰੀਆ ਚੰਡੀਗੜ੍ਹ ’ਚ ਮਹੀਨਾ ਭਰ ਚੱਲੇਗਾ ‘ਸਵੱਛਤਾ ਹੀ ਸੇਵਾ-2026’, ਐਪ ਰਾਹੀਂ ਸਫ਼ਾਈ ਕਾਰਜਾਂ ਤੇ ਜਨਤਕ ਸ਼ਿਕਾਇਤਾਂ ਦੀ ਹੋਵੇਗੀ ਨਿਗਰਾਨੀ

ਚੰਡੀਗੜ੍ਹ, 17 ਸਤੰਬਰ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਨੂੰ ਹੋਰ ਸਾਫ਼-ਸੁਥਰਾ ਬਣਾਉਣ ਲਈ ਲੋਕਾਂ ਦੀ ਸਿੱਧੀ ਭਾਗੀਦਾਰੀ ’ਤੇ ਜ਼ੋਰ ਦਿੰਦਿਆਂ ਅੱਜ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਰਾਣੀ ਲਕਸ਼ਮੀ ਬਾਈ ਮਹਿਲਾ ਭਵਨ, ਸੈਕਟਰ-38 ਸੀ ਵਿਖੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਲੋਕਾਂ ਨੂੰ ‘ਮੇਰਾ ਕੂੜਾ, ਮੇਰੀ ਜ਼ਿੰਮੇਵਾਰੀ’ ਦੇ ਸੰਕਲਪ ਨਾਲ ਜੁੜਨ ਦਾ ਸੱਦਾ ਦਿੱਤਾ।

ਅਜੀਤ ਡੈਸਕ 18-09-2026
ਚੰਡੀਗੜ੍ਹ, 17 ਸਤੰਬਰ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਨੂੰ ਹੋਰ ਸਾਫ਼-ਸੁਥਰਾ ਬਣਾਉਣ ਲਈ ਲੋਕਾਂ ਦੀ ਸਿੱਧੀ ਭਾਗੀਦਾਰੀ ’ਤੇ ਜ਼ੋਰ ਦਿੰਦਿਆਂ ਅੱਜ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਰਾਣੀ ਲਕਸ਼ਮੀ ਬਾਈ ਮਹਿਲਾ ਭਵਨ, ਸੈਕਟਰ-38 ਸੀ ਵਿਖੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਲੋਕਾਂ ਨੂੰ ‘ਮੇਰਾ ਕੂੜਾ, ਮੇਰੀ ਜ਼ਿੰਮੇਵਾਰੀ’ ਦੇ ਸੰਕਲਪ ਨਾਲ ਜੁੜਨ ਦਾ ਸੱਦਾ ਦਿੱਤਾ। 17 ਸਤੰਬਰ ਤੋਂ 17 ਅਕਤੂਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਦਾ ਮੁੱਖ ਵਿਸ਼ਾ ‘ਸਵੱਛਤਾ ਵਿਚ ਸਹਿਭਾਗ-ਸਵੱਛ ਭਾਰਤ, ਵਿਕਸਤ ਭਾਰਤ’ ਰੱਖਿਆ ਗਿਆ ਹੈ। ਪ੍ਰਸ਼ਾਸਕ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਸਿਰਫ਼ ਨਗਰ ਨਿਗਮ ਜਾਂ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਘਰਾਂ ਅਤੇ ਸੰਸਥਾਵਾਂ ਵਿਚ ਕੂੜੇ ਦੀ ਸਹੀ ਤਰ੍ਹਾਂ ਛਾਂਟੀ ਕਰਨ, ਕੂੜਾ ਘਟਾਉਣ, ਮੁੜ ਵਰਤੋਂ ਅਤੇ ਰੀਸਾਈਕਲਿੰਗ ਨੂੰ ਅਪਣਾਉਣ ਦੀ ਅਪੀਲ ਕੀਤੀ। ਮੁਹਿੰਮ ਦੌਰਾਨ ਜਨਤਕ ਥਾਵਾਂ ਨੂੰ ਸਾਫ਼ ਰੱਖਣ ਦੇ ਨਾਲ-ਨਾਲ ਸਫ਼ਾਈ ਮਿੱਤਰਾਂ ਦੀ ਸੁਰੱਖਿਆ, ਸਨਮਾਨ ਅਤੇ ਬਿਹਤਰ ਕਾਰਜ-ਵਾਤਾਵਰਨ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਗੁਲਾਬ ਚੰਦ ਕਟਾਰੀਆ ਨੇ ਹਾਜ਼ਰ ਲੋਕਾਂ ਨੂੰ ਸਵੱਛਤਾ ਦੀ ਸਹੁੰ ਵੀ ਚੁਕਾਈ। ਉਨ੍ਹਾਂ 1 ਅਕਤੂਬਰ ਨੂੰ ‘ਇਕ ਦਿਨ, ਇਕ ਘੰਟਾ, ਇਕੱਠੇ’ ਤਹਿਤ ਸਮੂਹਿਕ ਸ਼ਰਮਦਾਨ ਅਤੇ 2 ਅਕਤੂਬਰ ਨੂੰ ‘ਸਵੱਛ ਭਾਰਤ ਦਿਵਸ’ ਨਾਲ ਜੁੜਨ ਦਾ ਸੱਦਾ ਦਿੱਤਾ। ਮੁਹਿੰਮ ਵਿਚ ਨੌਜਵਾਨਾਂ, ਵਿਦਿਅਕ ਸੰਸਥਾਵਾਂ, ਰਿਹਾਇਸ਼ੀ ਭਲਾਈ ਐਸੋਸੀਏਸ਼ਨਾਂ, ਸਵੈ-ਸਹਾਇਤਾ ਸਮੂਹਾਂ ਅਤੇ ਸਮਾਜਿਕ ਤੇ ਕਮਿਊਨਿਟੀ ਜਥੇਬੰਦੀਆਂ ਦੀ ਭੂਮਿਕਾ ਨੂੰ ਵੀ ਅਹਿਮ ਬਣਾਇਆ ਗਿਆ ਹੈ। ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਕਿਹਾ ਕਿ ਮੁਹਿੰਮ ਤਹਿਤ ਸਫ਼ਾਈ ਅਭਿਆਨਾਂ, ਜਾਗਰੂਕਤਾ ਗਤੀਵਿਧੀਆਂ ਅਤੇ ਕਮਿਊਨਿਟੀ ਭਾਗੀਦਾਰੀ ਨੂੰ ਵਧਾਇਆ ਜਾਵੇਗਾ। ਗਾਰਬੇਜ ਵਲਨਰੇਬਲ ਪੁਆਇੰਟਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਮੁਹਿੰਮਾਂ ਚਲਾਉਣ ਦੇ ਨਾਲ ਸਕੂਲਾਂ ਅਤੇ ਨੌਜਵਾਨਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ। ਇਸ ਮੌਕੇ ਗ੍ਰਹਿ ਸਕੱਤਰ-ਕਮ-ਸਕੱਤਰ ਸਥਾਨਕ ਸਰਕਾਰ ਮਨਦੀਪ ਸਿੰਘ ਬਰਾੜ, ਵਿਸ਼ੇਸ਼ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਕੌਂਸਲਰ ਯੋਗੇਸ਼ ਢੀਂਗਰਾ ਅਤੇ ਪ੍ਰਸ਼ਾਸਨ ਤੇ ਨਗਰ ਨਿਗਮ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹਿਰ ’ ਚ ਲੱਗੇ ਗੰਦਗੀ ਦੇ ਵੱਡੇ - ਵੱਡੇ ਢੇਰਾਂ ਤੋਂ ਲੋਕ ਪ੍ਰੇਸ਼ਾਨ - ਰਾਣਾ ਗਿੱਲ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ’ ਚ ਵਿਦਿਆਰਥੀਆਂ ਲਈ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਨਿਰਭਰਤਾ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।