20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

‘ ਨਸ਼ਾ ਮੁਕਤ ਪੰਜਾਬ ’ ਲਈ 22 ਨੂੰ ਖਰੜ ਪਹੁੰਚੇਗੀ ਭਾਜਪਾ ਦੀ ਜਾਗਰੂਕਤਾ ਰੈਲੀ

ਖਰੜ, 19 ਸਤੰਬਰ (ਜੰਡਪੁਰੀ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਭਾਜਪਾ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ 22 ਸਤੰਬਰ ਨੂੰ ਦੁਪਹਿਰ 3 ਵਜੇ ਰਾਮ ਭਵਨ ਖਰੜ ਵਿਖੇ ਪਹੁੰਚੇਗੀ। ਰੈਲੀ ਦੇ ਸਵਾਗਤ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਸਰਕਲ ਪ੍ਰਧਾਨ ਕੁਸ਼ ਰਾਣਾ ਵਲੋਂ ਮੀਟਿੰਗ ਸੱਦੀ ਗਈ।

ਅਜੀਤ ਡੈਸਕ 20-09-2026
ਖਰੜ, 19 ਸਤੰਬਰ (ਜੰਡਪੁਰੀ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਭਾਜਪਾ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ 22 ਸਤੰਬਰ ਨੂੰ ਦੁਪਹਿਰ 3 ਵਜੇ ਰਾਮ ਭਵਨ ਖਰੜ ਵਿਖੇ ਪਹੁੰਚੇਗੀ। ਰੈਲੀ ਦੇ ਸਵਾਗਤ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਸਰਕਲ ਪ੍ਰਧਾਨ ਕੁਸ਼ ਰਾਣਾ ਵਲੋਂ ਮੀਟਿੰਗ ਸੱਦੀ ਗਈ। ਇਸ ਮੌਕੇ ਭਾਜਪਾ ਪੰਜਾਬ ਦੇ ਸਹਿ-ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ, ਚਰਨਜੀਤ ਸਿੰਘ ਕਾਲੇਵਾਲ, ਨਰਿੰਦਰ ਸਿੰਘ ਰਾਣਾ ਤੇ ਗੁਰਚਰਨ ਸਿੰਘ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ। ਇਸ ਮੌਕੇ ਸੁਖਵਿੰਦਰ ਸਿੰਘ ਗੋਲਡੀ ਨੇ ਸਮੂਹ ਐਨ. ਜੀ. ਓਜ਼., ਸਮਾਜਿਕ ਸੰਗਠਨਾਂ ਅਤੇ ਖ਼ਾਸ ਤੌਰ ‘ਤੇ ਖੇਡਾਂ ਨਾਲ ਜੁੜੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੇ ਖ਼ਿਲਾਫ਼ ਕੱਢੀ ਜਾ ਰਹੀ ਇਸ ਜਾਗਰੂਕਤਾ ਰੈਲੀ ਦੌਰਾਨ ਵੱਧ ਤੋਂ ਵੱਧ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਤੋਂ ਬਚਾ ਕੇ ਹੀ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਅੱਗੇ ਤੋਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਸੰਕਲਪ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਵਰਗ ਨੂੰ ਨਾਲ ਲੈ ਕੇ ਲਗਾਤਾਰ ਕੰਮ ਕੀਤਾ ਜਾਵੇ।
ਪਿਛਲੀ ਖ਼ਬਰ ਖਰੜ ਦੀ ਅਨਾਜ ਮੰਡੀ ’ ਚ ਅਗੇਤੀ ਝੋਨੇ ਦੀ ਫ਼ਸਲ ਦੀ ਖ਼ਰੀਦ ਦੇ ਪੁਖਤਾ ਪ੍ਰਬੰਧ ਕੀਤੇ ਜਾਣ - ਕਿਸਾਨ ਆਗੂ ਅਗਲੀ ਖ਼ਬਰ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ ਹੁਣ ਤੱਕ 2,147 ਕਰੋੜ ਰੁਪਏ ਜਾਰੀ , ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।