ਖਰੜ ਦੀ ਅਨਾਜ ਮੰਡੀ ’ ਚ ਅਗੇਤੀ ਝੋਨੇ ਦੀ ਫ਼ਸਲ ਦੀ ਖ਼ਰੀਦ ਦੇ ਪੁਖਤਾ ਪ੍ਰਬੰਧ ਕੀਤੇ ਜਾਣ - ਕਿਸਾਨ ਆਗੂ
ਖਰੜ, 19 ਸਤੰਬਰ (ਜੰਡਪੁਰੀ)-ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ, ਜਸਪਾਲ ਸਿੰਘ ਨਿਆਮੀਆਂ ਅਤੇ ਸੰਜੀਵ ਕੁਮਾਰ ਰੂਬੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਖਰੜ ਦੀ ਅਨਾਜ ਮੰਡੀ ‘ਚ ਅਗੇਤੀ ਝੋਨੇ ਦੀ ਫ਼ਸਲ ਦੀ ਖ਼ਰੀਦ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਵਲੋਂ 15 ਜੂਨ ਤੋਂ ਝੋਨਾ ਲਗਾਇਆ ਜਾਂਦਾ ਸੀ, ਪਰ ਇਸ ਵਾਰ ਸਰਕਾਰ ਦੇ ਕਹਿਣ ‘ਤੇ ਕਿਸਾਨਾਂ ਨੇ 1 ਜੂਨ ਤੋਂ ਝੋਨਾ ਲਗਾਉਣਾ ਸ਼ੁਰੂ ਕਰ ਦਿੱਤਾ ਸੀ, ਜਿਸ ਕਰਕੇ ਝੋਨੇ ਦੀ ਫ਼ਸਲ ਜਲਦ ਪੱਕ ਕੇ ਤਿਆਰ ਹੋ ਚੁੱਕੀ ਹੈ।
ਖਰੜ, 19 ਸਤੰਬਰ (ਜੰਡਪੁਰੀ)-ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ, ਜਸਪਾਲ ਸਿੰਘ ਨਿਆਮੀਆਂ ਅਤੇ ਸੰਜੀਵ ਕੁਮਾਰ ਰੂਬੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਖਰੜ ਦੀ ਅਨਾਜ ਮੰਡੀ ‘ਚ ਅਗੇਤੀ ਝੋਨੇ ਦੀ ਫ਼ਸਲ ਦੀ ਖ਼ਰੀਦ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਵਲੋਂ 15 ਜੂਨ ਤੋਂ ਝੋਨਾ ਲਗਾਇਆ ਜਾਂਦਾ ਸੀ, ਪਰ ਇਸ ਵਾਰ ਸਰਕਾਰ ਦੇ ਕਹਿਣ ‘ਤੇ ਕਿਸਾਨਾਂ ਨੇ 1 ਜੂਨ ਤੋਂ ਝੋਨਾ ਲਗਾਉਣਾ ਸ਼ੁਰੂ ਕਰ ਦਿੱਤਾ ਸੀ, ਜਿਸ ਕਰਕੇ ਝੋਨੇ ਦੀ ਫ਼ਸਲ ਜਲਦ ਪੱਕ ਕੇ ਤਿਆਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਾਫ਼ੀ ਬੇਚੈਨ ਹਨ ਕਿਉਂਕਿ ਉਹ ਆਪਣੀ ਪੱਕ ਚੁੱਕੀ ਫ਼ਸਲ ਮੰਡੀ ‘ਚ ਲੈ ਕੇ ਆ ਗਏ ਹਨ, ਪਰ ਆੜ੍ਹਤੀਆਂ ਵਲੋਂ ਵੀ ਝੋਨਾ ਨਹੀਂ ਖ਼ਰੀਦਿਆ ਜਾ ਰਿਹਾ। ਦੂਜੇ ਪਾਸੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਸ਼ਰਮਾ ਅਤੇ ਸਾਬਕਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਨੂੰ ਝੋਨੇ ਦੀ ਖ਼ਰੀਦ ਦੇ ਤੁਰੰਤ ਪ੍ਰਬੰਧ ਕਰਨੇ ਚਾਹੀਦੇ ਹਨ ਕਿਉਂਕਿ ਉਨ੍ਹਾਂ ਨੂੰ ਕਿਸਾਨਾਂ ਦੇ ਫ਼ੋਨ ਆ ਰਹੇ ਹਨ ਕਿ ਝੋਨਾ ਤਿਆਰ ਹੋ ਚੁੱਕਾ ਹੈ, ਜਦਕਿ ਕਈ ਕਿਸਾਨਾਂ ਨੇ ਝੋਨੇ ਦੀ ਫ਼ਸਲ ਕੱਟ ਕੇ ਆਪਣੀਆਂ ਟਰਾਲੀਆਂ ‘ਚ ਲੋਡ ਕੀਤੀ ਹੋਈ ਹੈ ਅਤੇ ਕਈ ਫ਼ਸਲ ਨੂੰ ਮੰਡੀ ‘ਚ ਲੈ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਆੜ੍ਹਤੀਆਂ ਵਲੋਂ ਆਪਣੇ ਪੱਧਰ ‘ਤੇ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਕਰ ਲਏ ਗਏ ਹਨ, ਪਰ ਪੰਜਾਬ ਸਰਕਾਰ ਵਲੋਂ ਇਸ ਦਿਸ਼ਾ ‘ਚ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੀ ਫ਼ਸਲ ਦੀ ਖ਼ਰੀਦ ਜਲਦ ਸ਼ੁਰੂ ਕੀਤੀ ਜਾਵੇ। ਉਧਰ ਇਸ ਸੰਬੰਧ ‘ਚ ਜਦੋਂ ਮਾਰਕੀਟ ਕਮੇਟੀ ਦੇ ਸੈਕਟਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਖਰੜ ਦੀ ਅਨਾਜ ਮੰਡੀ ‘ਚ ਸਿਰਫ਼ ਬਾਸਮਤੀ ਵਿਕਣ ਲਈ ਆਈ ਹੈ, ਜੋ ਕਿ ਆੜ੍ਹਤੀਆਂ ਨੇ ਖ਼ੁਦ ਖ਼ਰੀਦਣੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕੀਤੀ ਜਾਵੇਗੀ।