20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਭਗਵੰਤ ਮਾਨ ਸਰਕਾਰ ਵਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ - ਸਰਕਾਰੀ ਮੈਂਬਰ ਨਾਮਜ਼ਦ , ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)– ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਟੇਟ ਮੈਂਟਲ ਹੈਲਥ ਅਥਾਰਟੀ (ਐਸ. ਐਮ.

ਅਜੀਤ ਡੈਸਕ 20-09-2026
ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)– ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਟੇਟ ਮੈਂਟਲ ਹੈਲਥ ਅਥਾਰਟੀ (ਐਸ.ਐਮ.ਐਚ.ਏ.) ਵਿਚ 11 ਗ਼ੈਰ -ਸਰਕਾਰੀ ਮੈਂਬਰਾਂ ਨੂੰ ਨਾਮਜ਼ਦ ਕੀਤਾ ਹੈ, ਜਿਸ ਨਾਲ ਸੂਬੇ ਵਿਚ ਮਾਨਸਿਕ ਸਿਹਤ ਸੇਵਾਵਾਂ ਨੂੰ ਨਵੀਂ ਗਤੀ ਮਿਲੇਗੀ। ਇਹ ਪੇਸ਼ਕਦਮੀ ਪੰਜਾਬ ਵਿਚ ਮਾਨਸਿਕ ਬੀਮਾਰੀਆਂ ਨਾਲ ਜੂਝ ਰਹੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਹੋਰ ਜਵਾਬਦੇਹ ਮਾਨਸਿਕ ਸਿਹਤ ਪ੍ਰਣਾਲੀ ਯਕੀਨੀ ਬਣਾਉਣ ਵੱਲ ਅਹਿਮ ਕਦਮ ਹੈ। ਮਜ਼ਬੂਤ ਸਟੇਟ ਮੈਂਟਲ ਹੈਲਥ ਅਥਾਰਟੀ ਰਾਹੀਂ ਮੈਂਟਲ ਹੈਲਥਕੇਅਰ ਐਕਟ, 2017 ਦੇ ਪ੍ਰਬੰਧਾਂ ਨੂੰ ਲਾਗੂ ਕਰਨ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਐਕਟ ਦੇ ਅਨੁਸਾਰ ਮਾਨਸਿਕ ਸਿਹਤ ਸੇਵਾਵਾਂ ਦੀ ਨਜ਼ਰਸਾਨੀ, ਨਿਯਮਤਤਾ ਅਤੇ ਗੁਣਵੱਤਾ ਵਿੱਚ ਸੁਧਾਰ ਯਕੀਨੀ ਬਣਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਸਟੇਟ ਮੈਂਟਲ ਹੈਲਥ ਅਥਾਰਟੀ ਸੂਬੇ ਵਿੱਚ ਮਾਨਸਿਕ ਸਿਹਤ ਸੇਵਾਵਾਂ ਦੇ ਨਿਯਮਨ ਲਈ ਸਰਵ-ਉੱਚ ਕਾਨੂੰਨੀ ਸੰਸਥਾ ਹੈ, ਜੋ ਮਾਨਸਿਕ ਸਿਹਤ ਸੇਵਾਵਾਂ ਲਈ ਗੁਣਵੱਤਾ ਅਤੇ ਸੇਵਾ ਮਾਪਦੰਡ ਤੈਅ ਕਰਨ, ਸਬੰਧਤ ਮਾਨਸਿਕ ਸਿਹਤ ਪੇਸ਼ੇਵਰਾਂ ਦੀ ਰਜਿਸਟ੍ਰੇਸ਼ਨ ਕਰਨ ਅਤੇ ਮਾਨਸਿਕ ਸਿਹਤ ਨੀਤੀ ਸਬੰਧੀ ਮਾਮਲਿਆਂ ਵਿੱਚ ਸਰਕਾਰ ਨੂੰ ਸਲਾਹ ਦੇਣ ਦਾ ਕੰਮ ਕਰਦੀ ਹੈ। ਅਥਾਰਟੀ ਦੇ ਸਰਕਾਰੀ ਮੈਂਬਰਾਂ ਵਿੱਚ ਸਿਹਤ, ਮੈਡੀਕਲ ਸਿੱਖਿਆ ਅਤੇ ਸਮਾਜਿਕ ਭਲਾਈ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਸ਼ਾਮਿਲ ਹਨ। ਇਸ ਦੇ ਨਾਲ ਹੀ 11 ਗ਼ੈਰ-ਸਰਕਾਰੀ ਨਾਮਜ਼ਦ ਮੈਂਬਰਾਂ ਵਿੱਚ ਮਨੋਚਿਕਿਤਸਕ, ਮਨੋਵਿਗਿਆਨੀ, ਮਨੋਰੋਗ ਸਮਾਜ ਸੇਵਕ, ਨਰਸਾਂ, ਮਾਨਸਿਕ ਬੀਮਾਰੀ ਨਾਲ ਜੂਝ ਰਹੇ ਲੋਕ, ਦੇਖਭਾਲ ਕਰਨ ਵਾਲਿਆਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਿਲ ਹਨ। ਨਾਮਜ਼ਦ ਮੈਂਬਰ ਅਤੇ ਸੀਨੀਅਰ ਮਨੋਚਿਕਿਤਸਕ ਡਾ. ਸਤਿਏਨ ਸ਼ਰਮਾ ਨੇ ਕਿਹਾ, “ਸਟੇਟ ਮੈਂਟਲ ਹੈਲਥ ਅਥਾਰਟੀ ਦਾ ਗਠਨ ਇਹ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ ਕਿ ਪੰਜਾਬ ਵਿੱਚ ਮਾਨਸਿਕ ਸਿਹਤ ਸੇਵਾਵਾਂ ਦਾ ਵਿਕਾਸ ਗੁਣਵੱਤਾ ਅਤੇ ਜਵਾਬਦੇਹੀ ਨੂੰ ਕੇਂਦਰ ਵਿੱਚ ਰੱਖ ਕੇ ਕੀਤਾ ਜਾਵੇ।ਪਟਿਆਲਾ ਨਾਲ ਸਬੰਧਿਤ ਸੀਨੀਅਰ ਮਾਨਸਿਕ ਸਿਹਤ ਮਾਹਿਰ ਡਾ. ਸ਼ਰਮਾ ਨੇ ਕਿਹਾ, “ਮਾਨਸਿਕ ਸਿਹਤ ਸੇਵਾਵਾਂ ਹੁਣ ਲੋਕਾਂ ਤੱਕ ਉਨ੍ਹਾਂ ਦੇ ਆਪਣੇ ਇਲਾਕਿਆਂ ਵਿੱਚ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਪੰਜਾਬ ਵਰਗੇ ਸੂਬੇ ਲਈ, ਜ਼ਿਲ੍ਹਾ ਅਤੇ ਭਾਈਚਾਰਕ ਪੱਧਰ ’ਤੇ ਸੇਵਾਵਾਂ ਨੂੰ ਮਜ਼ਬੂਤ ਕਰਨਾ ਖ਼ਾਸ ਤੌਰ ’ਤੇ ਮਹੱਤਵਪੂਰਨ ਹੈ।”ਸੀਨੀਅਰ ਮਾਨਸਿਕ ਸਿਹਤ ਮਾਹਿਰ ਅਤੇ ਨਾਮਜ਼ਦ ਮੈਂਬਰ ਡਾ. ਸਤੀਸ਼ ਕੇ. ਥਾਪਰ ਨੇ ਕਿਹਾ, “ਪੰਜਾਬ ਸਾਹਮਣੇ ਮਾਨਸਿਕ ਸਿਹਤ ਨਾਲ ਸਬੰਧਤ ਆਪਣੀਆਂ ਵਿਸ਼ੇਸ਼ ਚੁਣੌਤੀਆਂ ਹਨ ਅਤੇ ਸਾਨੂੰ ਅਜਿਹੇ ਹੱਲਾਂ ਦੀ ਲੋੜ ਹੈ, ਜੋ ਸਾਡੇ ਲੋਕਾਂ ਅਤੇ ਭਾਈਚਾਰੇ ਦੀਆਂ ਅਸਲ ਸਥਿਤੀਆਂ ਦੇ ਅਨੁਕੂਲ ਹੋਣ। ਮਾਨਸਿਕ ਸਿਹਤ ਅਤੇ ਨਸ਼ਾ ਮੁਕਤੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਹਾਲੀਆ ਯਤਨ ਅਤੇ ਹੁਣ ਸਟੇਟ ਮੈਂਟਲ ਹੈਲਥ ਅਥਾਰਟੀ ਨੂੰ ਮਜ਼ਬੂਤ ਕੀਤਾ ਜਾਣਾ ਇਸ ਦਿਸ਼ਾ ਵਿੱਚ ਚੁੱਕੇ ਗਏ ਅਹਿਮ ਕਦਮ ਹਨ। ਅਥਾਰਟੀ ਦੀ ਨਾਮਜ਼ਦ ਮੈਂਬਰਾਂ ਨਾਲ ਪਹਿਲੀ ਮੀਟਿੰਗ ਆਉਣ ਵਾਲੇ ਹਫ਼ਤੇ ਵਿਚ ਹੋਵੇਗੀ। ਐਸ.ਐਮ.ਐਚ.ਏ. ਪੰਜਾਬ ਵਿਚ ਵਧ ਰਹੀਆਂ ਮਾਨਸਿਕ ਸਿਹਤ ਸੇਵਾਵਾਂ ਲਈ ਇੱਕ ਸਮਾਨ ਪ੍ਰਣਾਲੀ ਤਿਆਰ ਕਰੇਗੀ।
ਪਿਛਲੀ ਖ਼ਬਰ ਆਲਮਗੀਰ ਰੇਲਵੇ ਫਾਟਕ ਅੱਜ ਸ਼ਾਮ ਤੋਂ ਲੈ ਕੇ 21 ਸਤੰਬਰ ਤੱਕ ਬੰਦ ਰਹੇਗਾ ਬੀ.ਸੀ.ਐੱਮ. ਮਸ਼ੀਨ ਰਾਹੀਂ ਰੇਲਵੇ ਟਰੈਕ ਦੀ ਮੁਰੰਮ... ਅਗਲੀ ਖ਼ਬਰ ਮਾਸਟਰ ਪਲਾਨ -2031 ’ ਚ ਸੋਧਾਂ ਨੂੰ ਹਰੀ ਝੰਡੀ ਦੇਣ ਦੀ ਤਿਆਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।