ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਸਬੰਧੀ ਨਗਰ ਕੀਰਤਨ 24 ਅਕਤੂਬਰ ਨੂੰ
ਚੰਡੀਗੜ੍ਹ, 20 ਸਤੰਬਰ (ਔਜਲਾ) - ਚੰਡੀਗੜ੍ਹ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਗੁਰਦੁਆਰਾ ਪਾਤਿਸ਼ਾਹੀ ਦਸਵੀਂ, ਸੈਕਟਰ 8, ਚੰਡੀਗੜ੍ਹ ਵਿਖੇ ਜਨਰਲ ਹਾਊਸ ਦੀ ਮੀਟਿੰਗ ਜਥੇਦਾਰ ਤਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੂਰਬ ਸਬੰਧੀ 24 ਅਕਤੂਬਰ ਨੂੰ ਇਕ ਨਗਰ ਕੀਰਤਨ ਗੁਰਦੁਆਰਾ ਸਾਹਿਬ ਸੈਕਟਰ 8 ਤੋਂ ਆਰੰਭ ਹੋ ਕੇ ਚੰਡੀਗੜ੍ਹ ਸ਼ਹਿਰ ਦੇ ਵੱਖੋ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਸੈਕਟਰ 22, ਚੰਡੀਗੜ੍ਹ ਵਿਖੇ ਸੰਪੂਰਨਤਾ ਹੋਵੇਗਾ।
ਚੰਡੀਗੜ੍ਹ, 20 ਸਤੰਬਰ (ਔਜਲਾ) - ਚੰਡੀਗੜ੍ਹ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਗੁਰਦੁਆਰਾ ਪਾਤਿਸ਼ਾਹੀ ਦਸਵੀਂ, ਸੈਕਟਰ 8, ਚੰਡੀਗੜ੍ਹ ਵਿਖੇ ਜਨਰਲ ਹਾਊਸ ਦੀ ਮੀਟਿੰਗ ਜਥੇਦਾਰ ਤਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੂਰਬ ਸਬੰਧੀ 24 ਅਕਤੂਬਰ ਨੂੰ ਇਕ ਨਗਰ ਕੀਰਤਨ ਗੁਰਦੁਆਰਾ ਸਾਹਿਬ ਸੈਕਟਰ 8 ਤੋਂ ਆਰੰਭ ਹੋ ਕੇ ਚੰਡੀਗੜ੍ਹ ਸ਼ਹਿਰ ਦੇ ਵੱਖੋ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਸੈਕਟਰ 22, ਚੰਡੀਗੜ੍ਹ ਵਿਖੇ ਸੰਪੂਰਨਤਾ ਹੋਵੇਗਾ। ਚੰਡੀਗੜ੍ਹ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਾਊਸ ਨੇ ਸਰਬ ਸੰਮਤੀ ਨਾਲ ਮੌਜੂਦਾ ਚੇਅਰਮੈਨ ਜਥੇਦਾਰ ਤਾਰਾ ਸਿੰਘ ਅਤੇ ਸਕੱਤਰ ਜਨਰਲ ਰਘਬੀਰ ਸਿੰਘ ਰਾਮਪੁਰ ਨੂੰ ਅਗਲੇ ਤਿੰਨ ਸਾਲਾਂ ਲਈ ਦੁਬਾਰਾ ਉਸੇ ਅਹੁਦਿਆਂ ਲਈ ਨਿਯੁਕਤ ਕੀਤਾ ਗਿਆ। ਇਨ੍ਹਾਂ ਨੂੰ ਕਾਰਜਕਾਰੀ ਕਮੇਟੀ ਦਾ ਗਠਨ ਇਕ ਮਹੀਨੇ ਦੇ ਅੰਦਰ ਕਰਨ ਲਈ ਅਧਿਕਾਰ ਵੀ ਦਿੱਤਾ ਗਿਆ। 19ਸੀਐਚਡੀ 33 ਚੰਡੀਗੜ੍ਹ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਂਝੀ ਤਸਵੀਰ ਦੌਰਾਨ। - ਤਸਵੀਰ : ਕਮਲਜੀਤ ਸਿੰਘ