ਮੁੱਖ ਮੰਤਰੀ ਮਾਨ ਦੀ ਸੰਵੇਦਨਸ਼ੀਲ ਅਗਵਾਈ ਹੇਠ ਹਰ ਲੋੜਵੰਦ ਬੱਚੇ ਨੂੰ ਸੁਰੱਖਿਆ, ਸਨਮਾਨ ਅਤੇ ਪਿਆਰ ਭਰਿਆ ਪਰਿਵਾਰ ਦੇਣ ਲਈ ਪੰਜਾਬ ਸਰਕਾਰ ਵਚਨਬੱਧ - ਡਾ. ਬਲਜੀਤ ਕੌਰ
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਦੀ ਬਾਲ-ਕੇਂਦਰਿਤ ਅਤੇ ਸੰਵੇਦਨਸ਼ੀਲ ਸੋਚ ਦਾ ਇੱਕ ਹੋਰ ਪ੍ਰੇਰਣਾਦਾਇਕ ਉਦਾਹਰਨ ਸਾਹਮਣੇ ਆਇਆ ਹੈ, ਜਿੱਥੇ ਸੜਕਾਂ ’ਤੇ ਅਸੁਰੱਖਿਅਤ ਹਾਲਾਤਾਂ ’ਚ ਜੀਵਨ ਬਤੀਤ ਕਰ ਰਹੀ ਇੱਕ ਨੰਨ੍ਹੀ ਬੱਚੀ ਨੂੰ ਹੁਣ ਇੱਕ ਪਿਆਰ ਭਰੇ ਅਤੇ ਸੁਰੱਖਿਅਤ ਪਰਿਵਾਰ ਦੀ ਛਾਂ ਮਿਲੀ ਹੈ। ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਰਾਹੀਂ ਇਹ ਬੱਚੀ ਹੁਣ ਆਪਣੇ ਜੀਵਨ ਦੇ ਇੱਕ ਨਵੇਂ ਅਧਿਆਇ ਵਿੱਚ ਦਾਖ਼ਲ ਹੋ ਗਈ ਹੈ, ਜਿੱਥੇ ਉਸ ਨੂੰ ਪਿਆਰ, ਸਨੇਹ, ਸੁਰੱਖਿਆ ਅਤੇ ਬਿਹਤਰ ਭਵਿੱਖ ਦੀਆਂ ਸੰਭਾਵਨਾਵਾਂ ਮਿਲਣਗੀਆਂ।
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਦੀ ਬਾਲ-ਕੇਂਦਰਿਤ ਅਤੇ ਸੰਵੇਦਨਸ਼ੀਲ ਸੋਚ ਦਾ ਇੱਕ ਹੋਰ ਪ੍ਰੇਰਣਾਦਾਇਕ ਉਦਾਹਰਨ ਸਾਹਮਣੇ ਆਇਆ ਹੈ, ਜਿੱਥੇ ਸੜਕਾਂ ’ਤੇ ਅਸੁਰੱਖਿਅਤ ਹਾਲਾਤਾਂ ’ਚ ਜੀਵਨ ਬਤੀਤ ਕਰ ਰਹੀ ਇੱਕ ਨੰਨ੍ਹੀ ਬੱਚੀ ਨੂੰ ਹੁਣ ਇੱਕ ਪਿਆਰ ਭਰੇ ਅਤੇ ਸੁਰੱਖਿਅਤ ਪਰਿਵਾਰ ਦੀ ਛਾਂ ਮਿਲੀ ਹੈ। ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਰਾਹੀਂ ਇਹ ਬੱਚੀ ਹੁਣ ਆਪਣੇ ਜੀਵਨ ਦੇ ਇੱਕ ਨਵੇਂ ਅਧਿਆਇ ਵਿੱਚ ਦਾਖ਼ਲ ਹੋ ਗਈ ਹੈ, ਜਿੱਥੇ ਉਸ ਨੂੰ ਪਿਆਰ, ਸਨੇਹ, ਸੁਰੱਖਿਆ ਅਤੇ ਬਿਹਤਰ ਭਵਿੱਖ ਦੀਆਂ ਸੰਭਾਵਨਾਵਾਂ ਮਿਲਣਗੀਆਂ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਕੇਵਲ ਬੱਚਿਆਂ ਨੂੰ ਮੁਸ਼ਕਲ ਹਾਲਾਤਾਂ ’ਚੋਂ ਬਾਹਰ ਕੱਢਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਸਨਮਾਨਪੂਰਨ ਜੀਵਨ, ਸੁਰੱਖਿਅਤ ਭਵਿੱਖ ਅਤੇ ਪਰਿਵਾਰਕ ਪਿਆਰ ਦਾ ਅਹਿਸਾਸ ਕਰਵਾਉਣਾ ਵੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2019 ਵਿੱਚ ਜਨਮੀ ਇਸ ਬੱਚੀ ਨੂੰ 19 ਨਵੰਬਰ 2024 ਨੂੰ ਪਟਿਆਲਾ ਦੇ ਲੀਲਾ ਭਵਨ ਇਲਾਕੇ ਤੋਂ ‘ਜੀਵਨਜੋਤ 2.0’ ਮੁਹਿੰਮ ਤਹਿਤ ਰੈਸਕਿਊ ਕੀਤਾ ਗਿਆ ਸੀ। ਇਹ ਮੁਹਿੰਮ ਸੜਕਾਂ ’ਤੇ ਭੀਖ ਮੰਗਣ ਵਾਲੇ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸੁਰੱਖਿਆ, ਸੰਭਾਲ ਅਤੇ ਯੋਗ ਪੁਨਰਵਾਸ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ਹੈ। ਮੰਤਰੀ ਨੇ ਦੱਸਿਆ ਕਿ ਸਮਾਜਿਕ ਜਾਂਚ ਅਤੇ ਕੌਂਸਲਿੰਗ ਦੀ ਪ੍ਰਕਿਰਿਆ ਦੌਰਾਨ ਇਹ ਸਾਹਮਣੇ ਆਇਆ ਕਿ ਬੱਚੀ ਦੀ ਦੇਖਭਾਲ ਅਤੇ ਸੁਰੱਖਿਆ ਲਈ ਕੋਈ ਯੋਗ ਜਨਮਜਾਤ ਰਿਸ਼ਤੇਦਾਰ ਉਪਲਬਧ ਨਹੀਂ ਸੀ। ਇਸ ਉਪਰੰਤ ਕਾਨੂੰਨੀ ਪ੍ਰਕਿਰਿਆ ਪੂਰੀ ਕਰਦਿਆਂ 4 ਜੂਨ 2026 ਨੂੰ ਬਾਲ ਭਲਾਈ ਕਮੇਟੀ ਵੱਲੋਂ ਬੱਚੀ ਨੂੰ ਗੋਦ ਲੈਣ ਲਈ ਕਾਨੂੰਨੀ ਤੌਰ ’ਤੇ ਮੁਕਤ ਘੋਸ਼ਿਤ ਕੀਤਾ ਗਿਆ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਮਾਮਲਾ ਦਰਸਾਉਂਦਾ ਹੈ ਕਿ ਬੱਚੇ ਨੂੰ ਬਚਾਉਣਾ ਸਿਰਫ਼ ਪਹਿਲਾ ਕਦਮ ਹੈ; ਅਸਲ ਮਕਸਦ ਉਸਦੇ ਬਚਪਨ ਨੂੰ ਮੁੜ ਸਵਾਰਨਾ, ਉਸਦੇ ਸੁਪਨਿਆਂ ਨੂੰ ਨਵੀਂ ਉਡਾਣ ਦੇਣਾ ਅਤੇ ਉਸਨੂੰ ਇੱਕ ਸੁਰੱਖਿਅਤ ਪਰਿਵਾਰਕ ਮਾਹੌਲ ਪ੍ਰਦਾਨ ਕਰਨਾ ਹੈ। 23 ਸੀਐਚਡੀ38 ਡਾ. ਬਲਜੀਤ ਕੌਰ