25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਰਕਾਰ ਵਲੋਂ ਹਸਪਤਾਲਾਂ ਵਿਚ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ- ਗੋਲਡੀ

ਖਰੜ, 24 ਸਤੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਸਿਹਤ ਸੇਵਾਵਾਂ ਅਤੇ ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਐੱਸ. ਐੱਮ.

ਸਬ ਡਵੀਜ਼ਨ ਖਰੜ ਵਿਖੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ, ਐੱਸ.ਐੱਮ.ਓ. ਡਾ. ਸਰਿਤਾ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਵੰਡਦੇ ਹੋਏ। ਤਸਵੀਰ: ਗੁਰਮੁੱਖ ਸਿੰਘ ਮਾਨ 25-09-2026
ਖਰੜ, 24 ਸਤੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਸਿਹਤ ਸੇਵਾਵਾਂ ਅਤੇ ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਐੱਸ.ਐੱਮ. ਓ. ਡਾ. ਸਰਿਤਾ ਦੀ ਅਗਵਾਈ ਹੇਠ ਸਬ ਡਵੀਜ਼ਨਲ ਹਸਪਤਾਲ ਖਰੜ ਵਿਖੇ ਐੱਮ.ਐੱਮ.ਐੱਸ. ਵਾਈ. ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਹਤ ਕਾਰਡ ਵੰਡ ਸਮਾਗਮ ਕਰਵਾਇਆ ਗਿਆ। ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ਼ ਪਰਮਿੰਦਰ ਸਿੰਘ ਗੋਲਡੀ ਵਲੋਂ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ ਅਤੇ ਸਿਹਤ ਕਾਰਡ ਵੰਡੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ। ਐੱਸ . ਐੱਮ.ਓ. ਡਾ. ਸਰਿਤਾ ਨੇ ਦੱਸਿਆ ਕਿ ਹਸਪਤਾਲ ਵਿਚ ਸਰਕਾਰ ਦੀ ਇਸ ਯੋਜਨਾ ਦੇ 1,000 ਤੋਂ ਵੱਧ ਸਿਹਤ ਕਾਰਡਾਂ ਦੀਆਂ ਹਾਰਡ ਕਾਪੀਆਂ ਤਿਆਰ ਹਨ। ਯੋਗ ਲਾਭਪਾਤਰੀ ਸਿਵਲ ਹਸਪਤਾਲ ਖਰੜ ਵਿਖੇ ਪਹੁੰਚ ਕੇ ਆਪਣੇ ਸਿਹਤ ਕਾਰਡ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕਾਰਡ ਪ੍ਰਾਪਤ ਕਰਕੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਾਭ ਲੈਣ। ਇਸ ਮੌਕੇ ਪੰਚਾਇਤ ਸਮਿਤੀ ਖਰੜ ਦੇ ਚੇਅਰਮੈਨ ਰਘੁਬੀਰ ਸਿੰਘ ਮੋਦੀ, ਰਾਮ ਸਰੂਪ, ਅੰਜੂ ਚੰਦਰ ਸਾਬਕਾ ਪ੍ਰਧਾਨ ਨਗਰ ਕੌਂਸਲ ਖਰੜ, ਵਿਨੀਤ ਜੈਨ, ਯਸ਼ਪਾਲ ਬਾਂਸਲ, ਸੁਖਵਿੰਦਰ ਸਿੰਘ ਡਿੰਪਲ, ਡਾ. ਰਮਨ, ਡਾ. ਸੁਖਜੀਤ ਬਾਵਾ, ਡਾ. ਇਸ਼ਾਂਤ, ਡਾ. ਸੁਖਮਨ ਅਤੇ ਡਾ. ਰਾਹੁਲ ਭੱਲਾ ਸਮੇਤ ਹੋਰ ਸਟਾਫ਼ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਿਹਾ।
ਪਿਛਲੀ ਖ਼ਬਰ ‘ ਜੈੱਨ - ਜ਼ੈੱਡ ’ ਨੂੰ ਆਪਣੀ ਊਰਜਾ ਪ੍ਰਦਰਸ਼ਨਾਂ ਅਤੇ ਨਕਾਰਾਤਮਕ ਚੀਜ਼ਾਂ ’ ਤੇ ਬਰਬਾਦ ਨਹੀਂ ਕਰਨੀ ਚਾਹੀਦੀ - ਜਸਟਿਸ ਰਾਜੇਸ਼... ਅਗਲੀ ਖ਼ਬਰ ਸਰਕਾਰ ਵਲੋਂ ਹਸਪਤਾਲਾਂ ਵਿਚ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ- ਗੋਲਡੀ ਹਸਪਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।