26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਡੇਰਾਬੱਸੀ ਵਿਖੇ 11 ਸਾਲਾ ਬੱਚੇ ਨਾਲ ਜਿਣਸੀ ਸੋਸ਼ਣ ਕਰਨ ਦੇ ਦੋਸ਼ ਹੇਠ 4 ਨਾਬਾਲਗ ਲੜਕਿਆਂ ਖ਼ਿਲਾਫ਼ ਮਾਮਲਾ ਦਰਜ

ਡੇਰਾਬੱਸੀ, 25 ਸਤੰਬਰ (ਗੁਰਮੀਤ ਸਿੰਘ)-ਡੇਰਾਬੱਸੀ ਇਲਾਕੇ ‘ਚ 11 ਸਾਲਾ ਬੱਚੇ ਨਾਲ ਜਿਣਸੀ ਸੋਸ਼ਣ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੁਲਿਸ ਨੇ ਬੱਚੇ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਚਾਰ ਨਾਬਾਲਗ ਲੜਕਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਜੀਤ ਡੈਸਕ 26-09-2026
ਡੇਰਾਬੱਸੀ, 25 ਸਤੰਬਰ (ਗੁਰਮੀਤ ਸਿੰਘ)-ਡੇਰਾਬੱਸੀ ਇਲਾਕੇ ‘ਚ 11 ਸਾਲਾ ਬੱਚੇ ਨਾਲ ਜਿਣਸੀ ਸੋਸ਼ਣ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੁਲਿਸ ਨੇ ਬੱਚੇ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਚਾਰ ਨਾਬਾਲਗ ਲੜਕਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਪ੍ਰਵੇਸ਼ ਮੋਰ ਨੇ ਦੱਸਿਆ ਕਿ ਪੀੜਤ ਬੱਚਾ ਘਰ ਦੇ ਨੇੜੇ ਮੌਜੂਦ ਸੀ ਅਤੇ ਇਸੇ ਦੌਰਾਨ ਚਾਰ ਲੜਕੇ ਉਸ ਨੂੰ ਆਪਣੇ ਨਾਲ ਇਕ ਪੁਰਾਣੇ ਘਰ ‘ਚ ਜਬਰਨ ਖਿੱਚ ਕੇ ਲੈ ਗਏ। ਪਰਿਵਾਰ ਨੂੰ ਘਟਨਾ ਬਾਰੇ ਪਤਾ ਚੱਲਣ ‘ਤੇ ਉਨ੍ਹਾਂ ਵਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬੱਚੇ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਪੁਲਿਸ ਵਲੋਂ ਮਾਮਲੇ ਨਾਲ ਸੰਬੰਧਿਤ ਤੱਥਾਂ ਅਤੇ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਮਾਮਲੇ ‘ਚ ਨਾਮਜ਼ਦ ਲੜਕਿਆਂ ‘ਚੋਂ ਇਕ ਤੋਂ ਪੁੱਛਗਿੱਛ ਕੀਤੀ ਜਾ ਰਹੀ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਟਿਊਸ਼ਨ ’ਤੇ ਆਪਸ ’ਚ ਗੱਲਾਂ ਕਰਨ ਮਗਰੋਂ ਸਾਹਮਣੇ ਆਇਆ ਮਾਮਲਾ ਪਰਿਵਾਰ ਮੁਤਾਬਿਕ ਜਿਣਸੀ ਸੋਸ਼ਣ ਕਰਨ ਵਾਲੇ ਬੱਚੇ ਪਿੰਡ ਦੇ ਹੀ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀ ਉਮਰ ਕਰੀਬ 13 ਸਾਲ ਹੈ। ਉਹ ਬੱਚੇ ਟਿਊਸ਼ਨ ’ਤੇ ਬੈਠੇ ਆਪਸ ’ਚ ਗੱਲਾਂ ਕਰ ਰਹੇ ਸਨ ਅਤੇ ਇਸ ਦੌਰਾਨ ਟਿਊਸ਼ਨ ਪੜ੍ਹਾਉਣ ਵਾਲੇ ਅਧਿਆਪਕ ਨੇ ਇਸ ਬਾਰੇ ਜਾਣਕਾਰੀ ਪੀੜਤ ਬੱਚੇ ਦੀ ਮਾਂ ਨੂੰ ਦਿੱਤੀ। ਇਸ ਉਪਰੰਤ ਮਾਂ ਵਲੋਂ ਪੁੱਛੇ ਜਾਣ ‘ਤੇ ਬੱਚੇ ਨੇ ਸਾਰੀ ਗੱਲ ਉਸ ਨੂੰ ਦੱਸੀ। ਇਹ ਘਟਨਾ ਕਰੀਬ ਚਾਰ ਦਿਨ ਪਹਿਲਾਂ ਦੀ ਹੈ।
ਪਿਛਲੀ ਖ਼ਬਰ ਬਾਬਾ ਸ੍ਰੀਚੰਦ ਜੀ ਉਦਾਸੀਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਗਮਾਡਾ ਵਲੋਂ ਸੈਕਟਰ-87 ਦੇ ਵਿਸਥਾਰ ਲਈ 4 ਪਿੰਡਾਂ ਦੀ 196 ਏਕੜ ਜ਼ਮੀਨ ਐਕਵਾਇਰ ਕਰਨ ਸੰਬੰਧੀ ਅੱਜ ਸੁਣਾਇਆ ਜਾਣ ਵਾਲਾ ਐਵਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।