26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵਲੋਂ 3 ਬੱਸਾਂ ਰਵਾਨਾ

ਐੱਸ. ਏ.

ਅਜੀਤ ਡੈਸਕ 26-09-2026
ਐੱਸ. ਏ. ਐੱਸ. ਨਗਰ, 25 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੁਹਾਲੀ ਤੋਂ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਲਈ ਲੈ ਕੇ ਜਾਣ ਵਾਲੀਆਂ ਤਿੰਨ ਬੱਸਾਂ ਨੂੰ ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਬੱਸਾਂ ਫੇਜ਼-5, ਪਿੰਡ ਕੰਡਾਲਾ ਅਤੇ ਐਰੋਸਿਟੀ ਤੋਂ ਰਵਾਨਾ ਹੋਈਆਂ। ਇਸ ਮੌਕੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ ਤੇ ਰਾਮ ਤੀਰਥ ਵਾਲਮੀਕਿ ਮੰਦਰ ਦੇ ਦਰਸ਼ਨ ਕਰਵਾਉਣ ਸਮੇਤ ਵਾਹਗਾ ਬਾਰਡਰ ਅਤੇ ਜਲ੍ਹਿਆਂਵਾਲਾ ਬਾਗ਼ ਦਾ ਦੌਰਾ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸ਼ਰਧਾਲੂਆਂ ਨੂੰ ਖਾਟੂ ਸ਼ਿਆਮ, ਸਾਲਾਸਰ, ਵਰਿੰਦਾਵਨ ਅਤੇ ਹਰਿਦੁਆਰ ਆਦਿ ਧਾਰਮਿਕ ਅਸਥਾਨਾਂ ਦੇ ਦਰਸ਼ਨ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਲੋਕ-ਭਲਾਈ ਦੀਆਂ ਵੱਖ-ਵੱਖ ਯੋਜਨਾਵਾਂ ਲਗਾਤਾਰ ਲਾਗੂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵੀ ਲੋਕਾਂ ਦੀ ਮੰਗ ਅਨੁਸਾਰ ਨਿਰੰਤਰ ਜਾਰੀ ਰੱਖੀ ਜਾਵੇਗੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੱਤਾ ਸੰਭਾਲਣ ਤੋਂ ਬਾਅਦ ਲੋਕਾਂ ਦੀ ਭਲਾਈ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਸੂਬਾ ਵਾਸੀਆਂ ਨੂੰ ਭਾਰੀ ਲਾਭ ਮਿਲ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ਸੀਨੀਅਰ ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਇੰਜ. ਪ੍ਰਭਜੋਤ ਕੌਰ, ਅਨੂੰ ਬੱਬਰ, ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਅਮਰਜੀਤ ਸਿੰਘ, ਹਰਪ੍ਰੀਤ ਸਿੰਘ ਸਰਪੰਚ ਕੰਡਾਲਾ, ਰਾਕੇਸ਼ ਗਰੋਵਰ, ਹਰਜੀਤ ਸਿੰਘ ਰੁੜਕਾ, ਦਵਿੰਦਰ ਸਿੰਘ ਨਡਿਆਲੀ, ਪ੍ਰਗਟ ਸਿੰਘ ਰਾਏਪੁਰ ਕਲਾਂ ਅਤੇ ਬਲਜੀਤ ਸਿੰਘ ਹੈਪੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਰਾਮ ਲੀਲ੍ਹਾ ਦੀ ਸ਼ੁਰੂਆਤ ਤੋਂ ਪਹਿਲਾਂ ਭੂਮੀ ਪੂਜਨ ਕੀਤਾ ਅਗਲੀ ਖ਼ਬਰ ਮੁਹਾਲੀ ਦੇ ਫੇਜ਼-7 ਅਤੇ ਫੇਜ਼-1 ਵਿਚਲੀ ਸਕੂਟਰ/ਮੋਟਰ ਮਾਰਕੀਟ ਨੂੰ ਨਿਰਧਾਰਤ ਸਥਾਨ ’ਤੇ ਤਬਦੀਲ ਕਰੇ ਪ੍ਰਸ਼ਾਸਨ-ਕਾਹਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।