01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਗਮਾਡਾ ਨਵੇਂ ਸੈਕਟਰ ਵਿਕਸਿਤ ਕਰਨ ਦੇ ਨਾਲ ਪੁਰਾਣੇ ਸੈਕਟਰਾਂ ਨੂੰ ਵੀ ਬੁਨਿਆਦੀ ਸਹੂਲਤਾਂ ਦੇਵੇ - ਗੁਰਪ੍ਰੀਤ ਕੌਰ ਉੱਭਾ

ਐੱਸ. ਏ.

ਅਜੀਤ ਡੈਸਕ 01-10-2026
ਐੱਸ. ਏ. ਐੱਸ. ਨਗਰ, 30 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਥਾਨਕ ਸੈਕਟਰ-88 ਪਾਕੇਟ-ਸੀ ਦੀ ਬੂਥ ਮਾਰਕੀਟ ਦੇ ਦੁਕਾਨਦਾਰਾਂ ਅਤੇ ਛੋਟੇ ਨਿਵੇਸ਼ਕਾਂ ਵਲੋਂ ਮਾਰਕੀਟ ਵਿਚ ਬੁਨਿਆਦੀ ਸਹੂਲਤਾਂ ਦੀ ਘਾਟ ਸੰਬੰਧੀ ਆਪਣੀਆਂ ਸਮੱਸਿਆਵਾਂ ਵਾਰਡ ਨੰ.41 ਦੀ ਨਗਰ ਨਿਗਮ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਦੇ ਧਿਆਨ ਵਿਚ ਲਿਆਂਦੀਆਂ ਗਈਆਂ। ਦੁਕਾਨਦਾਰਾਂ ਵਲੋਂ ਇਸ ਸੰਬੰਧੀ ਮੰਗ ਪੱਤਰ ਵੀ ਸੌਂਪਿਆ ਗਿਆ। ਦੁਕਾਨਦਾਰਾਂ ਨੇ ਦੱਸਿਆ ਕਿ ਮਾਰਕੀਟ ਵਿਚ ਪਬਲਿਕ ਟਾਇਲਟ ਦੀ ਸਹੂਲਤ ਨਹੀਂ ਹੈ, ਜਿਸ ਕਾਰਨ ਦੁਕਾਨਦਾਰਾਂ, ਗਾਹਕਾਂ ਅਤੇ ਖ਼ਾਸ ਕਰਕੇ ਮਹਿਲਾਵਾਂ ਤੇ ਬੱਚਿਆ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਪਾਣੀ ਦੀ ਸਪਲਾਈ ਅਤੇ ਸਟਰੀਟ ਲਾਈਟਾਂ ਤੇ ਸੀਵਰੇਜ ਸਿਸਟਮ ਦੀਆਂ ਸਮੱਸਿਆਵਾਂ ਵੀ ਮਾਰਕੀਟ ਦੇ ਕੰਮਕਾਜ ਅਤੇ ਸੁਰੱਖਿਆ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਗੁਰਪ੍ਰੀਤ ਕੌਰ ਉੱਭਾ ਨੇ ਗਮਾਡਾ ਅਤੇ ਸੰਬੰਧਿਤ ਵਿਭਾਗਾਂ ਤੋਂ ਮੰਗ ਕੀਤੀ ਕਿ ਸੈਕਟਰ-88 ਪਾਕੇਟ-ਸੀ ਬੂਥ ਮਾਰਕੀਟ ਦਾ ਮੌਕਾ ਮੁਆਇਨਾ ਕਰਕੇ ਪਬਲਿਕ ਟਾਇਲਟ, ਪਾਣੀ ਦੀ ਸਪਲਾਈ, ਸਟਰੀਟ ਲਾਈਟਾਂ, ਸੀਵਰੇਜ ਅਤੇ ਹੋਰ ਬੁਨਿਆਦੀ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨਾਲ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੁਰੰਤ ਅਸਤੀਫ਼ਾ ਦੇਣ- ਸ਼ੁਭਮ ਸ਼ੁਭੀ ਅਗਲੀ ਖ਼ਬਰ ਯੂਥ ਅਕਾਲੀ ਆਗੂ ਸਰਬਜੀਤ ਸਿੰਘ ਦੀ ਅਗਵਾਈ ਹੇਠ ਸੈਂਕੜੇ ਨੌਜਵਾਨ ਵੱਖ - ਵੱਖ ਪਾਰਟੀਆਂ ਛੱਡ ਕੇ ਹੋਏ ਸ਼੍ਰੋਮਣੀ ਅਕਾਲੀ ਦਲ (...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।