01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਮੁਹਾਲੀ ਦੇ ਟੀ. ਡੀ. ਆਈ. ਹਾਊਸ ਵਿਖੇ ਈ. ਡੀ. ਦੀ ਕਾਰਵਾਈ ਤੀਜੇ ਦਿਨ ਹੋਈ ਸਮਾਪਤ

ਐੱਸ. ਏ.

ਅਜੀਤ ਡੈਸਕ 01-10-2026
ਐੱਸ. ਏ. ਐੱਸ. ਨਗਰ, 30 ਸਤੰਬਰ (ਕਪਿਲ ਵਧਵਾ)-ਮੁਹਾਲੀ ਦੇ ਸੈਕਟਰ-119 ਸਥਿਤ ਟੀ. ਡੀ. ਆਈ. ਹਾਊਸ ਵਿਖੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਕੀਤੀ ਜਾ ਰਹੀ ਜਾਂਚ ਤੀਜੇ ਦਿਨ ਬੁੱਧਵਾਰ ਨੂੰ ਸਮਾਪਤ ਹੋ ਗਈ। ਸੂਤਰਾਂ ਅਨੁਸਾਰ ਈ. ਡੀ. ਦੇ ਅਧਿਕਾਰੀਆਂ ਵਲੋਂ ਛਾਪੇਮਾਰੀ ਦੌਰਾਨ ਪੀ. ਆਰ.-6 ਰੋਡ ਪ੍ਰਾਜੈਕਟ ਨਾਲ ਸੰਬੰਧਿਤ ਜ਼ਮੀਨਾਂ ਦੇ ਸੌਦਿਆਂ, ਰਜਿਸਟਰੀਆਂ ਅਤੇ ਸਰਕਾਰੀ ਮੁਆਵਜ਼ੇ ਨਾਲ ਜੁੜੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਅਤੇ ਕੁਝ ਦਸਤਾਵੇਜ਼ ਆਪਣੇ ਕਬਜ਼ੇ ਵਿਚ ਲੈ ਲਏ ਗਏ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੰਪਨੀ ਦੇ ਮਾਲਕਾਂ ਵਲੋਂ ਆਪਣੇ ਰਿਸ਼ਤੇਦਾਰਾਂ ਦੇ ਨਾਂਅ ‘ਤੇ ਜਮੀਨਾਂ ਖ਼ਰੀਦ ਕੇ ਸਰਕਾਰੀ ਮੁਆਵਜ਼ਾ ਹਾਸਿਲ ਕਰਨ ਅਤੇ ਜ਼ਮੀਨ ਦੀ ਵਰਤੋਂ ਤੇ ਰਜਿਸਟਰੀਆਂ ਨਾਲ ਸੰਬੰਧਿਤ ਨਿਯਮਾਂ ਦੀ ਕਥਿਤ ਉਲੰਘਣਾ ਦੇ ਮਾਮਲੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਿਕ ਇਸ ਮਾਮਲੇ ਵਿਚ ਹਾਸਿਲ ਕੀਤੇ ਗਏ ਮੁਆਵਜ਼ੇ ਦੀ ਰਕਮ ਕਰੀਬ 6 ਕਰੋੜ ਰੁ. ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਇਕ ਵੱਖਰੇ ਮਾਮਲੇ ‘ਚ ਮੁਹਾਲੀ ਦੇ ਸਿਟੀ ਸੈਂਟਰ ਵਿਚਲੇ ਇਕ ਜਵੈਲਰ ਅਤੇ ਕਾਰੋਬਾਰੀ ਦੇ ਸ਼ੋਅਰੂਮ ‘ਤੇ ਵੀ ਮੰਗਲਵਾਰ ਨੂੰ ਈ. ਡੀ. ਵਲੋਂ ਦਬਿਸ਼ ਦਿੱਤੇ ਜਾਣ ਦੀ ਜਾਣਕਾਰੀ ਮਿਲੀ ਹੈ।
ਪਿਛਲੀ ਖ਼ਬਰ ਲਾਇਨਜ਼ ਕਲੱਬ ਤੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਅਗਲੀ ਖ਼ਬਰ ਯੂਥ ਆਗੂ ਰਵੀ ਵੜੈਚ ਦੀ ਅਗਵਾਈ ਹੇਠ ਲਾਵਾਰਸ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਸਥਾਨਕ ਵਸਨੀਕਾਂ ਵਲੋਂ ਕੌਂਸਲ ਦਫ਼ਤਰ ਅੱਗੇ ਰੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।