ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ 3 ਨੂੰ
ਮਾਜਰੀ, 30 ਸਤੰਬਰ (ਕੁਲਵੰਤ ਸਿੰਘ ਧੀਮਾਨ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ‘ਚ ਗੁਰਦੁਆਰਾ ਗੜ੍ਹੀ ਭੋਰਖਾ ਸਾਹਿਬ ਬਲਾਕ ਮਾਜਰੀ ਵਿਖੇ 3 ਅਕਤੂਬਰ ਨੂੰ ਸਮਾਗਮ ਕਰਵਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਿਲਬਾਗ ਸਿੰਘ ਮੀਆਂਪੁਰ ਚੰਗਰ ਨੇ ਦੱਸਿਆ ਕਿ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ‘ਚ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਰਾਗੀ ਸਿੰਘਾਂ ਵਲੋਂ ਸੰਗਤ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਜਾਵੇਗਾ।
ਅਜੀਤ ਡੈਸਕ
01-10-2026