03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪੰਜਾਬ ਕਾਂਗਰਸ ਦੇ ਆਗੂਆਂ ਨੇ ਮਹਾਤਮਾ ਗਾਂਧੀ ਦੀ ਬਰਸੀ ਮੌਕੇ ਭੇਟ ਕੀਤੇ ਸ਼ਰਧਾ ਦੇ ਫੁੱਲ

ਚੰਡੀਗੜ੍ਹ, 2 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਮਹਾਤਮਾ ਗਾਂਧੀ ਦੀ ਬਰਸੀ ਮੌਕੇ ਪੰਜਾਬ ਕਾਂਗਰਸ ਭਵਨ, ਸੈਕਟਰ-15, ਚੰਡੀਗੜ੍ਹ ਵਿਖੇ ਇੱਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ਜਿੱਥੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਰਾਸ਼ਟਰਪਿਤਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਪਾਰਟੀ ਆਗੂਆਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਭਾਰਤ ਦੇ ਆਜ਼ਾਦੀ ਸੰਗਰਾਮ ਵਿਚ ਉਨ੍ਹਾਂ ਦੇ ਅਮੁੱਲੇ ਯੋਗਦਾਨ ਅਤੇ ਸੱਚ, ਅਹਿੰਸਾ, ਅਮਨ-ਸ਼ਾਂਤੀ, ਫਿਰਕੂ ਸਦਭਾਵਨਾ ਤੇ ਬਰਾਬਰੀ ਦੇ ਉਨ੍ਹਾਂ ਦੇ ਸਦੀਵੀ ਸੁਨੇਹੇ ਨੂੰ ਯਾਦ ਕੀਤਾ।

ਅਜੀਤ ਡੈਸਕ 03-10-2026
ਚੰਡੀਗੜ੍ਹ, 2 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਮਹਾਤਮਾ ਗਾਂਧੀ ਦੀ ਬਰਸੀ ਮੌਕੇ ਪੰਜਾਬ ਕਾਂਗਰਸ ਭਵਨ, ਸੈਕਟਰ-15, ਚੰਡੀਗੜ੍ਹ ਵਿਖੇ ਇੱਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ਜਿੱਥੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਰਾਸ਼ਟਰਪਿਤਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਪਾਰਟੀ ਆਗੂਆਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਭਾਰਤ ਦੇ ਆਜ਼ਾਦੀ ਸੰਗਰਾਮ ਵਿਚ ਉਨ੍ਹਾਂ ਦੇ ਅਮੁੱਲੇ ਯੋਗਦਾਨ ਅਤੇ ਸੱਚ, ਅਹਿੰਸਾ, ਅਮਨ-ਸ਼ਾਂਤੀ, ਫਿਰਕੂ ਸਦਭਾਵਨਾ ਤੇ ਬਰਾਬਰੀ ਦੇ ਉਨ੍ਹਾਂ ਦੇ ਸਦੀਵੀ ਸੁਨੇਹੇ ਨੂੰ ਯਾਦ ਕੀਤਾ। ਉਨ੍ਹਾਂ ਨੇ ਉਨ੍ਹਾਂ ਕਦਰਾਂ-ਕੀਮਤਾਂ ਅਤੇ ਸਿਧਾਂਤਾਂ ‘ਤੇ ਪਹਿਰਾ ਦੇਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ, ਜਿਨ੍ਹਾਂ ਲਈ ਮਹਾਤਮਾ ਗਾਂਧੀ ਨੇ ਆਪਣਾ ਜੀਵਨ ਸਮਰਪਿਤ ਕੀਤਾ ਸੀ। ਇਸ ਮੌਕੇ ਹਾਜ਼ਰ ਆਗੂਆਂ ਵਿਚ ਰਵਿੰਦਰ ਦਾਲਵੀ ਸਕੱਤਰ, ਏ.ਆਈ.ਸੀ.ਸੀ., ਹਰਚਰਨ ਸਿੰਘ ਸੋਥਾ ਸਾਬਕਾ ਪ੍ਰਧਾਨ, ਡੀ.ਸੀ.ਸੀ., ਹਰਪ੍ਰੀਤ ਸਿੰਘ ਸਿੱਧੂ ਪ੍ਰਧਾਨ, ਡੀ.ਸੀ.ਸੀ. ਫ਼ਾਜ਼ਿਲਕਾ, ਰਣਜੀਤ ਸਿੰਘ ਨਾਗਲੀਆ ਜ਼ਿਲ੍ਹਾ ਚੇਅਰਮੈਨ, ਐੱਸ.ਸੀ. ਵਿਭਾਗ, ਕੁਲਜੀਤ ਸਿੰਘ, ਰਾਜਵੰਤ ਰਾਏ ਸ਼ਰਮਾ, ਪਰਸ਼ੋਤਮ ਲਾਲ ਖ਼ਲੀਫ਼ਾ, ਪੁਸ਼ਪਿੰਦਰ ਸ਼ਰਮਾ, ਸੁਖਬੀਰ ਸਿੰਘ ਚੌਧਰੀ, ਹਰਬੰਸ ਖਿੱਪਲ, ਸਰਬਜੀਤ ਸਿੰਘ ਖਹਿਰਾ ਅਤੇ ਕੁਲਵਿੰਦਰ ਸਿੰਘ ਗਿੱਲ ਸ਼ਾਮਿਲ ਸਨ।
ਪਿਛਲੀ ਖ਼ਬਰ ਪ੍ਰਸਤਾਵਿਤ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਫਸਲਾਂ ਦੇ ਭਾਅ ਤੈਅ ਕਰੇ ਕੇਂਦ... ਅਗਲੀ ਖ਼ਬਰ ਸਿੰਘਪੁਰਾ ਬੱਸ ਸਟੈਂਡ ’ਤੇ ਔਰਤ ਦੇ ਗਲੇ ’ਚੋਂ 2 ਤੋਲੇ ਦਾ ਮੰਗਲਸੂਤਰ ਚੋਰੀ ਹੋਣ ਦੇ ਦੋਸ਼ ਹੇਠ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।