03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕੇਂਦਰ ਸਰਕਾਰ ਨੇ ਮਹਾਰਾਜਾ ਅੱਜ ਸਰੋਵਰ ਦੇ ਵਿਕਾਸ ਲਈ 93.94 ਕਰੋੜ ਰੁ. ਮਨਜ਼ੂਰ ਕੀਤੇ- ਸ਼ਸ਼ੀਪਾਲ ਜੈਨ

ਖਰੜ, 2 ਅਕਤੂਬਰ (ਜੰਡਪੁਰੀ)-ਕੇਂਦਰ ਸਰਕਾਰ ਵਲੋਂ ਭਗਵਾਨ ਸ੍ਰੀ ਰਾਮ ਚੰਦਰ ਦੇ ਦਾਦਾ ਜੀ ਨਾਲ ਸੰਬੰਧਿਤ ਮਹਾਰਾਜਾ ਅੱਜ ਸਰੋਵਰ ਖਰੜ ਦੇ ਵਿਕਾਸ ਲਈ 93. 94 ਕਰੋੜ ਰੁ.

ਮਹਾਰਾਜਾ ਅੱਜ ਸਰੋਵਰ ਦੇ ਕਿਨਾਰੇ ਉਸਾਰੇ ਜਾ ਰਹੇ ਸ੍ਰੀ ਰਾਮ ਮੰਦਰ ਦਾ ਦ੍ਰਿਸ਼। ਤਸਵੀਰ : ਜੰਡਪੁਰੀ 03-10-2026
ਖਰੜ, 2 ਅਕਤੂਬਰ (ਜੰਡਪੁਰੀ)-ਕੇਂਦਰ ਸਰਕਾਰ ਵਲੋਂ ਭਗਵਾਨ ਸ੍ਰੀ ਰਾਮ ਚੰਦਰ ਦੇ ਦਾਦਾ ਜੀ ਨਾਲ ਸੰਬੰਧਿਤ ਮਹਾਰਾਜਾ ਅੱਜ ਸਰੋਵਰ ਖਰੜ ਦੇ ਵਿਕਾਸ ਲਈ 93.94 ਕਰੋੜ ਰੁ. ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ, ਜਿਸ ਨਾਲ ਪ੍ਰਬੰਧਕਾਂ ਦੇ 40 ਸਾਲਾਂ ਦੇ ਸੰਘਰਸ਼ ਨੂੰ ਬੂਰ ਪਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸ੍ਰੀ ਰਾਮ ਮੰਦਰ ਅੱਜ ਸਰੋਵਰ ਵਿਕਾਸ ਸਮਿਤੀ ਦੇ ਪ੍ਰਧਾਨ ਸ਼ਸ਼ੀਪਾਲ ਜੈਨ, ਜੋ ਕਿ ਪਿਛਲੇ 40 ਸਾਲਾਂ ਤੋਂ ਮਹਾਰਾਜਾ ਅੱਜ ਸਰੋਵਰ ਖਰੜ ਦੀ ਸਾਂਭ-ਸੰਭਾਲ ਅਤੇ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੇ ਹਨ, ਨੇ ਦੱਸਿਆ ਕਿ ਸਰੋਵਰ ਦੀ ਪੁਨਰ ਸੁਰਜੀਤੀ ਅਤੇ ਪੁਨਰ ਵਿਕਾਸ ਲਈ ਕੇਂਦਰ ਸਰਕਾਰ ਵਲੋਂ 93.94 ਕਰੋੜ ਰੁ. ਦੇ ਪ੍ਰਾਜੈਕਟ ਨੂੰ ਮਨਜੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਇਕ ਪ੍ਰਾਜੈਕਟ ਦੀ ਪ੍ਰਵਾਨਗੀ ਨਹੀਂ ਹੈ, ਸਗੋਂ ਖੇਤਰ ਦੇ ਲੋਕਾਂ ਦੇ ਚਾਰ ਦਹਾਕਿਆਂ ਦੇ ਸੰਘਰਸ਼, ਸਮਰਪਣ ਅਤੇ ਵਿਸ਼ਵਾਸ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਹੁਣ ਮਹਾਰਾਜਾ ਅੱਜ ਸਰੋਵਰ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਅਤੇ ਪੰਜਾਬ ਦੇ ਪ੍ਰਵੇਸ਼ ਦੁਆਰ ਵਜੋਂ ਵਿਕਸਿਤ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਉਚੇਚੇ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਰਗਰਮ ਸਹਿਯੋਗ ਅਤੇ ਨਿਰੰਤਰ ਯਤਨਾਂ ਸਦਕਾ ਹੀ ਇਸ ਪ੍ਰਾਜੈਕਟ ਨੂੰ ਸਵਦੇਸ਼ ਦਰਸ਼ਨ ਯੋਜਨਾ ਤਹਿਤ ਕੇਂਦਰ ਸਰਕਾਰ ਨੇ ਮਨਜੂਰੀ ਦਿੱਤੀ ਹੈ। ਉਨ੍ਹਾਂ ਕੇਂਦਰੀ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਭਾਰਤ ਸਰਕਾਰ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਸ਼ਸ਼ੀ ਜੈਨ ਨੇ ਦੱਸਿਆ ਕਿ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ 26 ਮਾਰਚ 2026 ਨੂੰ ਸ੍ਰੀ ਰਾਮ ਮੰਦਰ ਵਿਖੇ ਮੂਰਤੀ ਸਥਾਪਨਾ ਅਤੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਮੌਕੇ ਸਰੋਵਰ ਦੇ ਵਿਕਾਸ ਲਈ ਲੋੜੀਂਦੇ ਯਤਨ ਕਰਨ ਦਾ ਭਰੋਸਾ ਦਿੱਤਾ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਇਕ ਵਿਸਤ੍ਰਿਤ ਪ੍ਰਾਜੈਕਟ ਰਿਪੋਰਟ (ਡੀ. ਪੀ. ਆਰ.) ਤਿਆਰ ਕੀਤੀ ਸੀ, ਜਿਸ ਨੂੰ ਸੈਰ-ਸਪਾਟਾ ਮੰਤਰਾਲੇ ਨੂੰ ਸੌਂਪ ਦਿੱਤਾ ਗਿਆ ਸੀ ਤੇ ਕਈ ਦੌਰ ਦੀਆਂ ਪ੍ਰੈਜ਼ੇਟੇਸ਼ਨਾਂ ਅਤੇ ਵਿਚਾਰ-ਵਟਾਂਦਰੇ ਤੋਂ ਬਾਅਦ ਪ੍ਰਾਜੈਕਟ ਨੂੰ ਅੰਤਿਮ ਪ੍ਰਵਾਨਗੀ ਮਿਲੀ। ਉਨ੍ਹਾਂ ਕਿਹਾ ਕਿ 133 ਕਨਾਲ ਦੇ ਖੇਤਰ ‘ਚ ਫੈਲਿਆ ਮਹਾਰਾਜਾ ਅੱਜ ਸਰੋਵਰ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਮਹੱਤਵ ਰੱਖਦਾ ਹੈ। ਇਹ ਅਸਥਾਨ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਦਾਦਾ ਮਹਾਰਾਜਾ ਅੱਜ ਨਾਲ ਸੰਬੰਧਿਤ ਹੈ। ਜੈਨ ਨੇ ਦੱਸਿਆ ਕਿ ਸਾਲ 1986 ‘ਚ ਉਨ੍ਹਾਂ ਨੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਸਰੋਵਰ ਨੂੰ ਬਚਾਉਣ ਅਤੇ ਵਿਕਸਿਤ ਕਰਨ ਲਈ ਇਕ ਮੁਹਿੰਮ ਸ਼ੁਰੂ ਕੀਤੀ ਸੀ। ਇਸ ਤੋਂ ਬਾਅਦ ਜਨਤਕ ਸਮਰਥਨ ਨਾਲ ਸਰੋਵਰ ਦੇ ਘਾਟਾਂ ਦਾ ਨਵੀਨੀਕਰਨ ਕੀਤਾ ਗਿਆ, ਸ੍ਰੀ ਰਾਮ ਭਵਨ ਬਣਾਇਆ ਗਿਆ ਅਤੇ ਬਾਅਦ ‘ਚ ਸਥਾਨਕ ਸ਼ਰਧਾਲੂਆਂ ਦੀ ਮਦਦ ਨਾਲ ਭਗਵਾਨ ਸ੍ਰੀ ਰਾਮ ਚੰਦਰ ਅਤੇ ਉਨ੍ਹਾਂ ਦੇ ਪੁਰਖਿਆਂ ਨੂੰ ਸਮਰਪਿਤ ਇਕ ਵਿਸ਼ਾਲ ਮੰਦਰ ਬਣਾਇਆ ਗਿਆ। ਇਸੇ ਦੌਰਾਨ ਸ਼ਸ਼ੀਪਾਲ ਜੈਨ ਨੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਅਸ਼ੋਕ ਮਿੱਤਲ ਅਤੇ ਕਾਰਤੀਕੇਯ ਸ਼ਰਮਾ ਸਮੇਤ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਭਾਰਤ ਦੇ ਐਡੀਸ਼ਨਲ ਸੋਲੀਸ਼ਟਰ ਜਨਰਲ ਸੱਤਿਆ ਪਾਲ ਜੈਨ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਮੁੱਦੇ ਨੂੰ ਵੱਖ-ਵੱਖ ਪੱਧਰਾਂ ‘ਤੇ ਉੱਠਾ ਕੇ ਇਸ ਪ੍ਰਾਜੈਕਟ ਦੀ ਪ੍ਰਵਾਨਗੀ ਪ੍ਰਾਪਤ ਕਰਨ ‘ਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰਾਜੈਕਟ ਦੇ ਪੂਰਾ ਹੋਣ ਦੇ ਨਾਲ-ਨਾਲ ਸਰੋਵਰ ‘ਚ ਲੋੜੀਂਦਾ ਪਾਣੀ ਬਹਾਲ ਕਰਨ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ।
ਪਿਛਲੀ ਖ਼ਬਰ ਅਧਿਕਾਰੀਆਂ ਨੂੰ ਸੜਕਾਂ ’ਤੋਂ ਲਾਵਾਰਿਸ ਪਸ਼ੂਆਂ ਨੂੰ ਗਊਸ਼ਾਲਾਵਾਂ ਤੱਕ ਪਹੁੰਚਾਉਣ ਦੀ ਮੁਹਿੰਮ ਨੂੰ ਤੇਜ਼ ਕਰਨ ਲਈ ਆਖਿਆ ਅਗਲੀ ਖ਼ਬਰ ਕੂੜੇ ਤੋਂ ਕਲਾਕਾਰੀ ਤੱਕ, ਸੈਕਟਰ-17 ’ਚ ਸਜਿਆ ‘ਵੇਸਟ ਟੂ ਵੰਡਰ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।