03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਖਰੜ ਦੇ ਵਾ. ਨੰ. 6 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ

ਖਰੜ, 2 ਅਕਤੂਬਰ (ਜੰਡਪੁਰੀ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਥਾਨਕ ਵਾ. ਨੰ.

ਅਜੀਤ ਡੈਸਕ 03-10-2026
ਖਰੜ, 2 ਅਕਤੂਬਰ (ਜੰਡਪੁਰੀ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਥਾਨਕ ਵਾ. ਨੰ. 6 ਤੋਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਬੱਸ ਨੂੰ ‘ਆਪ’ ਦੇ ਬਲਾਕ ਪ੍ਰਧਾਨ ਪ੍ਰਿੰਸ ਧਾਲੀਵਾਲ ਅਤੇ ਵਾ. ਨੰ. 6 ਦੇ ਇੰਚਾਰਜ ਪ੍ਰਭਜੋਤ ਸਿੰਘ ਖ਼ਾਲਸਾ ਵਲੋਂ ਹਰੀ ਝੰਡੀ ਦਿਖਾਈ ਗਈ। ਇਸ ਮੌਕੇ ਪ੍ਰਿੰਸ ਧਾਲੀਵਾਲ ਨੇ ਕਿਹਾ ਕਿ ਧਾਰਮਿਕ ਯਾਤਰਾ ਲੋਕਾਂ ਦੀ ਆਸਥਾ ਨਾਲ ਡੂੰਘੀ ਤਰ੍ਹਾਂ ਜੁੜੀ ਹੋਈ ਹੈ। ਅਜਿਹੀਆਂ ਯਾਤਰਾਵਾਂ ਰਾਹੀਂ ਸ਼ਰਧਾਲੂਆਂ ਨੂੰ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਵਾਰਡ ਦੇ ਲੋਕਾਂ ਲਈ ਅਜਿਹੇ ਮੌਕਿਆਂ ‘ਤੇ ਹਰ ਸੰਭਵ ਸਹਿਯੋਗ ਦੇਣ ਲਈ ਟੀਮ ਗੋਲਡੀ ਹਮੇਸ਼ਾ ਤੱਤਪਰ ਰਹੇਗੀ। ਇਸ ਮੌਕੇ ‘ਆਪ’ ਵਰਕਰ ਜਸਪ੍ਰੀਤ ਸਿੰਘ ਸੰਧੂ, ਬ੍ਰਿਜ ਮੋਹਨ ਬੂਥ ਇੰਚਾਰਜ, ਸੁਭਾਸ਼ ਸ਼ਰਮਾ ਬੂਥ ਇੰਚਾਰਜ, ਪਵਨ ਕੁਮਾਰ ਬੂਥ ਇੰਚਾਰਜ, ਜਸਵੰਤ ਸਿੰਘ ਜੰਡੋਰੀਆ, ਤਾਰਾ ਸਿੰਘ, ਸਤਵੰਤ ਸਿੰਘ, ਪ੍ਰੀਤਮ ਸਿੰਘ, ਗੁਰਨਾਮ ਸਿੰਘ, ਮਨਜੀਤ ਕੌਰ, ਦਲਜੀਤ ਕੌਰ ਅਤੇ ਕਮਲਾ ਰਾਣੀ ਸਮੇਤ ਇਲਾਕੇ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਡੇਰਾਬੱਸੀ ਹਲਕੇ ਦੀਆਂ ਮੰਡੀਆਂ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਅਗਲੀ ਖ਼ਬਰ ਅਧਿਕਾਰੀਆਂ ਨੂੰ ਸੜਕਾਂ ’ਤੋਂ ਲਾਵਾਰਿਸ ਪਸ਼ੂਆਂ ਨੂੰ ਗਊਸ਼ਾਲਾਵਾਂ ਤੱਕ ਪਹੁੰਚਾਉਣ ਦੀ ਮੁਹਿੰਮ ਨੂੰ ਤੇਜ਼ ਕਰਨ ਲਈ ਆਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।