03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਰਕਾਰ ਵਲੋਂ ਕਣਕ ਦੇ ਭਾਅ ’ਚ ਕੀਤੇ ਨਿਗੁਣੇ ਵਾਧੇ ਨੂੰ ਕਿਸਾਨ ਯੂਨੀਅਨ ਸਿੱਧੂਪੁਰ ਨੇ ਕੀਤਾ ਰੱਦ

ਖਰੜ, 2 ਅਕਤੂਬਰ (ਗੁਰਮੁੱਖ ਸਿੰਘ ਮਾਨ)-ਕਿਸਾਨ ਯੂਨੀਅਨ ਸਿੱਧੂਪੁਰ ਦੀ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਦੀ ਰਹਿਨੁਮਾਈ ਹੇਠ ਅਨਾਜ ਮੰਡੀ ਖਰੜ ਵਿਖੇ ਮੀਟਿੰਗ ਹੋਈ। ਮੀਟਿੰਗ ਵਿਚ ਯੂਨੀਅਨ ਦੇ ਸੂਬਾਈ ਆਗੂ ਮੇਹਰ ਸਿੰਘ ਥੇੜ੍ਹੀ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 03-10-2026
ਖਰੜ, 2 ਅਕਤੂਬਰ (ਗੁਰਮੁੱਖ ਸਿੰਘ ਮਾਨ)-ਕਿਸਾਨ ਯੂਨੀਅਨ ਸਿੱਧੂਪੁਰ ਦੀ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਦੀ ਰਹਿਨੁਮਾਈ ਹੇਠ ਅਨਾਜ ਮੰਡੀ ਖਰੜ ਵਿਖੇ ਮੀਟਿੰਗ ਹੋਈ। ਮੀਟਿੰਗ ਵਿਚ ਯੂਨੀਅਨ ਦੇ ਸੂਬਾਈ ਆਗੂ ਮੇਹਰ ਸਿੰਘ ਥੇੜ੍ਹੀ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਯੂਨੀਅਨ ਆਗੂਆਂ ਨੇ ਵਿਚਾਰ-ਚਰਚਾ ਕਰਦਿਆਂ ਕਿਹਾ ਕਿ ਸਰਕਾਰ ਨੇ ਕਣਕ ਦਾ ਭਾਅ ‘ਚ 25 ਰੁ. ਦਾ ਨਿਗੁਣਾ ਵਾਧਾ ਕਰਕੇ ਕਿਸਾਨਾਂ ਨਾਲ ਮਜ਼ਾਕ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ ਬੀਜਣ ਲਈ ਲੋੜੀਂਦੀ ਡੀ. ਏ. ਪੀ. ਖਾਦ ਨਹੀਂ ਮਿਲ ਰਹੀ, ਜਦਕਿ ਬਾਕੀ ਖਾਦਾਂ ਜਿਵੇਂ ਐਨ. ਪੀ. ਕੇ. ਵਗੈਰਾ ਦੇ ਥੈਲੇ ‘ਚ ਕਰੀਬ 500 ਰੁ. ਦਾ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਡੀਜ਼ਲ ਦੀਆਂ ਕੀਮਤਾਂ ਵੀ ਕਈ ਵਾਰ ਵਧ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਜਦੋਂ ਮਾਰਕੀਟ ਵਿਚ ਡੀ. ਏ. ਪੀ. ਖ਼ਰੀਦਦਾ ਹੈ ਤਾਂ ਥੈਲੇ ਦੀ ਕੀਮਤ ਨਾਲੋਂ ਦੁੱਗਣੀ ਕੀਮਤ ਦੀਆਂ ਵਸਤਾਂ ਖ਼ਰਦੀਣ ਲਈ ਉਸ ਨੂੰ ਮਜ਼ਬੂਰ ਕੀਤਾ ਜਾਂਦਾ ਹੈ। ਕਿਸਾਨ ਆਗੂਆਂ ਨੇ ਸਰਕਾਰ ਵਲੋਂ ਕਣਕ ਦੇ ਭਾਅ ਵਿਚ ਕੀਤੇ ਗਏ ਵਾਧੇ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਕਿਸਾਨਾਂ ਨਾਲ ਮਜ਼ਾਕ ਹੈ। ਇਸ ਮੌਕੇ ਹਕੀਕਤ ਸਿੰਘ ਘੜੂੰਆਂ, ਹਰਵਿੰਦਰ ਸਿੰਘ, ਅਵਤਾਰ ਸਿੰਘ ਜੰਡਪੁਰ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ, ਪਿੰਕੀ ਰੰਗੀਆਂ, ਬਹਾਦਰ ਸਿੰਘ ਨਿਆਮੀਆਂ, ਅਵਤਾਰ ਸਿੰਘ ਜੰਡਪੁਰ, ਬਲਜੀਤ ਸਿੰਘ ਰਡਿਆਲਾ ਤੇ ਪਵਨ ਕੁਮਾਰ ਰੰਗੀਆਂ ਸਮੇਤ ਹੋਰ ਆਗੂ ਵੀ ਹਾਜ਼ਰ ਸਨ। 01 ਐਮਓਐਚ 17 ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ। ਤਸਵੀਰ : ਗੁਰਮੁੱਖ ਸਿੰਘ ਮਾਨ
ਪਿਛਲੀ ਖ਼ਬਰ ਨਸ਼ੇ ਦੀ ਹਾਲਤ ’ਚ ਘੁੰਮਦੇ 5 ਨੌਜਵਾਨ ਕਾਬੂ, ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਅਗਲੀ ਖ਼ਬਰ ਮੁਹਾਲੀ ਦੇ ਸੈਕਟਰ-66 ਵਿਚਲੇ ਇਕ ਸਪਾ ਸੈਂਟਰ ਵਿਖੇ ਚੱਲ ਰਹੇ ਦੇਹ-ਵਪਾਰ ਦੇ ਧੰਦੇ ਦਾ ਪਰਦਾਫਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।