04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਖਰੜ ਇਕਾਈ ਦੀ ਹੋਈ ਮੀਟਿੰਗ

ਖਰੜ, 3 ਅਕਤੂਬਰ (ਗੁਰਮੁੱਖ ਸਿੰਘ ਮਾਨ)-ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਪੰਜਾਬ ਦੀ ਖਰੜ ਇਕਾਈ ਦੀ ਮੀਟਿੰਗ ਪ੍ਰਧਾਨ ਮੰਗਤ ਖਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਨੂੰ ਵੇਖਦੇ ਹੋਏ ਸੈਕਟਰ-39 ਚੰਡੀਗੜ੍ਹ ਵਿਖੇ ਹੋਈ ਲਾਮਿਸਲ ਰੈਲੀ ਤੋਂ ਬਾਅਦ 18 ਅਕਤੂਬਰ ਨੂੰ ਸੰਗਰੂਰ ਵਿਖੇ ਮਹਾਂਰੈਲੀ ਹੋਣ ਜਾ ਰਹੀ ਹੈ, ਜਿਸ ਵਿਚ ਸ਼ਮੂਲੀਅਤ ਲਈ ਖਰੜ ਤੋਂ ਵੱਡੀ ਗਿਣਤੀ ਵਿਚ ਪੈਨਸ਼ਨਰ ਬੱਸਾਂ ਰਾਹੀਂ ਮੰਗਤ ਖਾਂ, ਰਣਧੀਰ ਸਿੰਘ ਭਜੌਲੀ ਤੇ ਹਰਮਿੰਦਰ ਸਿੰਘ ਦੀ ਅਗਵਾਈ ਵਿਚ ਰਵਾਨਾ ਹੋਣਗੇ।

ਅਜੀਤ ਡੈਸਕ 04-10-2026
ਖਰੜ, 3 ਅਕਤੂਬਰ (ਗੁਰਮੁੱਖ ਸਿੰਘ ਮਾਨ)-ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਪੰਜਾਬ ਦੀ ਖਰੜ ਇਕਾਈ ਦੀ ਮੀਟਿੰਗ ਪ੍ਰਧਾਨ ਮੰਗਤ ਖਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਨੂੰ ਵੇਖਦੇ ਹੋਏ ਸੈਕਟਰ-39 ਚੰਡੀਗੜ੍ਹ ਵਿਖੇ ਹੋਈ ਲਾਮਿਸਲ ਰੈਲੀ ਤੋਂ ਬਾਅਦ 18 ਅਕਤੂਬਰ ਨੂੰ ਸੰਗਰੂਰ ਵਿਖੇ ਮਹਾਂਰੈਲੀ ਹੋਣ ਜਾ ਰਹੀ ਹੈ, ਜਿਸ ਵਿਚ ਸ਼ਮੂਲੀਅਤ ਲਈ ਖਰੜ ਤੋਂ ਵੱਡੀ ਗਿਣਤੀ ਵਿਚ ਪੈਨਸ਼ਨਰ ਬੱਸਾਂ ਰਾਹੀਂ ਮੰਗਤ ਖਾਂ, ਰਣਧੀਰ ਸਿੰਘ ਭਜੌਲੀ ਤੇ ਹਰਮਿੰਦਰ ਸਿੰਘ ਦੀ ਅਗਵਾਈ ਵਿਚ ਰਵਾਨਾ ਹੋਣਗੇ। ਇਸੇ ਦੌਰਾਨ ਆਗੂਆਂ ਨੇ ਸਰਕਾਰ ਵਲੋਂ ਦਿੱਤੇ ਗਏ 8 ਫ਼ੀਸਦੀ ਡੀ. ਏ. ਨੂੰ ਲੈ ਕੇ ਸਰਕਾਰ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕੀਤੀ ਕਿਉਂਕਿ ਇਸ ‘ਚ ਪਿਛਲੇ ਏਰੀਆ ਅਤੇ ਸਮੇਂ ਦੀ ਕੋਈ ਗੱਲ ਨਹੀਂ ਕੀਤੀ ਗਈ। ਮੀਟਿੰਗ ਵਿਚ ਪ੍ਰੇਮ ਸਿੰਘ ਗਹਿਲੋਤ ਅਤੇ ਉਨ੍ਹਾਂ ਦੀ ਪਤਨੀ ਨੂੰ 80 ਸਾਲਾਂ ਦੀ ਉਮਰ ਪੂਰੀ ਕਰਨ ‘ਤੇ ਪ੍ਰਬੰਧਕਾਂ ਵਲੋਂ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬੂ ਸਿੰਘ ਪਮੌਰ, ਜਨਰਲ ਸਕੱਤਰ ਬਲਬੀਰ ਸਿੰਘ ਧਾਨੀਆਂ, ਹਰਬੰਸ ਸਿੰਘ, ਜਸਵੰਤ ਸਿੰਘ, ਹਰਨੇਕ ਸਿੰਘ, ਸਵਰਨ ਸਿੰਘ, ਨਾਇਬ ਸਿੰਘ ਦਾਊਂਮਾਜਰਾ, ਵਿਨੋਦ ਕੁਮਾਰ ਸ਼ਰਮਾ, ਗੁਰਮੁੱਖ ਸਿੰਘ, ਸੰਤੋਖ ਸਿੰਘ ਬੈਨੀਪਾਲ, ਸਰਵਣ ਦਾਸ ਸੈਣੀ ਤੇ ਜਗਜੀਤ ਸਿੰਘ ਭੰਗੂ ਸਮੇਤ ਹੋਰ ਐਸੋਸੀਏਸ਼ਨ ਦੇ ਹੋਰ ਅਹੁਦੇਦਾਰ ਤੇ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪੰਜਾਬ ’ ਚ ਕਾਂਗਰਸ ਦੀ ਸਰਕਾਰ ਬਣਨਾ ਲਗਭਗ ਤੈਅ - ਮਲਕਪੁਰ ਅਗਲੀ ਖ਼ਬਰ ਜੀ . ਐੱਮ . ਸੀ . ਐਚ -32 ’ ਚ ਰਾਸ਼ਟਰੀ ਸਵੈ - ਇੱਛਤ ਖੂਨਦਾਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।