05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

289 ਵਿਅਕਤੀ ਕਾਬੂ ‘ਯੁੱਧ ਨਸ਼ਿਆਂ ਵਿਰੁੱਧ ’ ਦੇ 582ਵੇਂ ਦਿਨ 180 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 4 ਅਕਤੂਬਰ (ਅਜੀਤ ਬਿਊਰੋ) : ਸੂਬੇ ਵਿਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 257ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 628 ਟਿਕਾਣਿਆਂ ’ਤੇ ਛਾਪੇਮਾਰੇ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਵਾਲੀ ਫੈਸਲਾਕੁੰਨ ਜੰਗ ਹੈ ,ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ।

ਅਜੀਤ ਡੈਸਕ 05-10-2026
ਚੰਡੀਗੜ੍ਹ, 4 ਅਕਤੂਬਰ (ਅਜੀਤ ਬਿਊਰੋ) : ਸੂਬੇ ਵਿਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 257ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 628 ਟਿਕਾਣਿਆਂ ’ਤੇ ਛਾਪੇਮਾਰੇ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਵਾਲੀ ਫੈਸਲਾਕੁੰਨ ਜੰਗ ਹੈ ,ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 257ਵੇਂ ਦਿਨ, ਪੁਲਿਸ ਟੀਮਾਂ ਨੇ 289 ਵਿਅਕਤੀਆਂ ਨੂੰ ਅੱਠ ਹਥਿਆਰਾਂ ਸਮੇਤ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 76,099 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 232 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਮੁਹਿੰਮ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 582ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 180 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 921 ਗ੍ਰਾਮ ਹੈਰੋਇਨ, 405 ਕਿਲੋ ਭੁੱਕੀ, 1303 ਨਸ਼ੀਲੀਆਂ ਗੋਲੀਆਂ ਅਤੇ 5100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ, ਸਿਰਫ਼ 582 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 81,798 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਪਿਛਲੀ ਖ਼ਬਰ ਤੇਜ਼ ਰਫ਼ਤਾਰ ਪਿਕਅੱਪ ਨੇ ਦੋ ਔਰਤਾਂ ਤੇ ਡਲਿਵਰੀ ਬੁਆਏ ਨੂੰ ਮਾਰੀ ਟੱਕਰ , ਮੈਡੀਕਲ ਜਾਂਚ ’ ਚ ਸ਼ਰਾਬ ਦੀ ਪੁਸ਼ਟੀ ਅਗਲੀ ਖ਼ਬਰ ਸੀਟੂ ਦੀ ਜ਼ਿਲ੍ਹਾ ਇਕਾਈ ਦੀ ਜਨਰਲ ਬਾਡੀ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।