05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਬਠਿੰਡਾ ਦੇ ਰਹਿਣ ਵਾਲੇ ਨੌਜਵਾਨ ਨੇ ਐਲਾਂਟੇ ਮਾਲ ਦੇ ਨੇੜਿਓਂ ਕੀਤਾ ਸੀ ਮੋਟਰਸਾਈਕਲ ਚੋਰੀ

ਚੰਡੀਗੜ੍ਹ, 4 ਅਕਤੂਬਰ (ਸੰਦੀਪ ਕੁਮਾਰ ਮਾਹਨਾ)- ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਥਾਣਾ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ ਵਿਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਚੋਰੀ ਕੀਤਾ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਨੇ ਚੋਰੀ ਕਰਨ ਤੋਂ ਬਾਅਦ ਮੋਟਰਸਾਈਕਲ ’ਤੇ ਅਸਲੀ ਨੰਬਰ ਪਲੇਟ ਦੀ ਥਾਂ ਜਾਅਲੀ ਨੰਬਰ ਪਲੇਟ ਲਗਾ ਲਈ ਸੀ।

ਅਜੀਤ ਡੈਸਕ 05-10-2026
ਚੰਡੀਗੜ੍ਹ, 4 ਅਕਤੂਬਰ (ਸੰਦੀਪ ਕੁਮਾਰ ਮਾਹਨਾ)- ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਥਾਣਾ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ ਵਿਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਚੋਰੀ ਕੀਤਾ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਨੇ ਚੋਰੀ ਕਰਨ ਤੋਂ ਬਾਅਦ ਮੋਟਰਸਾਈਕਲ ’ਤੇ ਅਸਲੀ ਨੰਬਰ ਪਲੇਟ ਦੀ ਥਾਂ ਜਾਅਲੀ ਨੰਬਰ ਪਲੇਟ ਲਗਾ ਲਈ ਸੀ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਜਸ਼ਨਪ੍ਰੀਤ ਸਿੰਘ (21) ਵਾਸੀ ਪਿੰਡ ਸੀਂਗੋ, ਥਾਣਾ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪਰਵੀਨ ਸੈਣੀ ਪੁੱਤਰ ਜਗਤਾਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਮੋਟਰਸਾਈਕਲ ਨੰਬਰ ਪੀ.ਬੀ.65-ਏ.ਜੇ.-8656 28 ਅਕਤੂਬਰ, 2025 ਨੂੰ ਦੁਪਹਿਰ 2 ਵਜੇ ਤੋਂ 2.20 ਵਜੇ ਦਰਮਿਆਨ ਐਲਾਂਟੇ ਮਾਲ ਚੌਕ, ਚੰਡੀਗੜ੍ਹ ਤੋਂ ਚੋਰੀ ਹੋ ਗਿਆ ਸੀ। ਇਸ ਸਬੰਧੀ ਥਾਣਾ ਇੰਡਸਟਰੀਅਲ ਏਰੀਆ ਵਿਖੇ ਬੀ.ਐੱਨ.ਐੱਸ. ਦੀ ਧਾਰਾ 303(2) ਅਧੀਨ ਈ-ਐਫ.ਆਈ.ਆਰ. ਦਰਜ ਕੀਤੀ ਸੀ। ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਜਸ਼ਨਪ੍ਰੀਤ ਸਿੰਘ ਨੂੰ 4 ਅਕਤੂਬਰ, 2026 ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ ਚੋਰੀ ਕੀਤਾ ਮੋਟਰਸਾਈਕਲ ਬਰਾਮਦ ਕੀਤਾ, ਜਿਸ ’ਤੇ ਪੀ.ਬੀ.03-ਏ.ਜੀ.-1619 ਨੰਬਰ ਦੀ ਜਾਅਲੀ ਨੰਬਰ ਪਲੇਟ ਲੱਗੀ ਹੋਈ ਸੀ। ਪੁਲਿਸ ਜਾਂਚ ਵਿਚ ਜਾਅਲੀ ਨੰਬਰ ਪਲੇਟ ਦਾ ਪਤਾ ਲੱਗਣ ਤੋਂ ਬਾਅਦ ਮਾਮਲੇ ਵਿਚ ਬੀ.ਐੱਨ.ਐੱਸ. ਦੀਆਂ ਧਾਰਾਵਾਂ 317(2) ਅਤੇ 341(2) ਵੀ ਸ਼ਾਮਿਲ ਕੀਤੀਆਂ ਗਈਆਂ। ਗ੍ਰਿਫ਼ਤਾਰ ਕੀਤੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਪੁਲਿਸ ਨੇ ਉਸ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਵਲੋਂ ਮੁਲਜ਼ਮ ਤੋਂ ਮੋਟਰਸਾਈਕਲ ਚੋਰੀ ਕਰਨ ਅਤੇ ਜਾਅਲੀ ਨੰਬਰ ਪਲੇਟ ਲਗਾਉਣ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਗੱਲ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਵਲੋਂ ਇਸ ਤੋਂ ਇਲਾਵਾ ਕੋਈ ਹੋਰ ਵਾਰਦਾਤ ਤਾਂ ਨਹੀਂ ਕੀਤੀ ਗਈ।
ਪਿਛਲੀ ਖ਼ਬਰ ਢੇਹਾ ਬਸਤੀ ਤੇ ਤ੍ਰਿਵੇਦੀ ਕੈਂਪ ਦੀ ਘੇਰਾਬੰਦੀ 40 ਤੋਂ 50 ਪੁਲਿਸ ਮੁਲਾਜ਼ਮਾਂ ਨਾਲ ਵੱਡੀ ਤਲਾਸ਼ੀ ਮੁਹਿੰਮ ਸ਼ੱਕੀ ਟਿਕਾਣੇ... ਅਗਲੀ ਖ਼ਬਰ ਅੱਜ ਤੋਂ 2 ਦਿਨਾਂ ਲਈ ‘ਸਸ਼ਕਤ ਨਗਰ-ਵਿਕਸਿਤ ਭਾਰਤ’ ’ਤੇ ਚਰਚਾ ਕਰਨਗੇ ਮੇਅਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।