05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜੀਤੀ ਪਡਿਆਲਾ ਨੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਹਸਨਪੁਰ ਵਿਖੇ ਮੀਟਿੰਗ

ਖਰੜ, 4 ਅਕਤੂਬਰ (ਜੰਡਪੁਰੀ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵਲੋਂ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਪਿੰਡ ਹਸਨਪੁਰ ਵਿਖੇ ਪਿੰਡ ਦੇ ਮੁਹਤਬਰਾਂ ਅਤੇ ਪਤਵੰਤਿਆਂ ਨਾਲ ਵਿਸ਼ਾਲ ਮੀਟਿੰਗ ਕੀਤੀ ਗਈ। ਇਸ ਮੌਕੇ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਲਈ ਲੋਕਾਂ ਦਾ ਜਾਗਰੂਕ ਹੋਣਾ ਅਤੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਦੂਰ ਰੱਖਣਾ ਬਹੁਤ ਜ਼ਰੂਰੀ ਹੈ।

ਕਾਂਗਰਸ ਦੀ ਜ਼ਿਲ੍ਹਾ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਿੰਡ ਹਸਨਪੁਰ ਵਿਖੇ ਮੀਟਿੰਗ ਕਰਦੇ ਹੋਏ। ਤਸਵੀਰ: ਜੰਡਪੁਰੀ 05-10-2026
ਖਰੜ, 4 ਅਕਤੂਬਰ (ਜੰਡਪੁਰੀ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵਲੋਂ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਪਿੰਡ ਹਸਨਪੁਰ ਵਿਖੇ ਪਿੰਡ ਦੇ ਮੁਹਤਬਰਾਂ ਅਤੇ ਪਤਵੰਤਿਆਂ ਨਾਲ ਵਿਸ਼ਾਲ ਮੀਟਿੰਗ ਕੀਤੀ ਗਈ। ਇਸ ਮੌਕੇ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਲਈ ਲੋਕਾਂ ਦਾ ਜਾਗਰੂਕ ਹੋਣਾ ਅਤੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਦੂਰ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਲਈ ਸਾਂਝੇ ਯਤਨ ਕੀਤੇ ਜਾਣੇ ਚਾਹੀਦੇ ਹਨ। ਇਸ ਮੌਕੇ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਕਰਨਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ, ਪਰ ਉਨ੍ਹਾਂ ਦੇ ਕਹਿਣ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਲਈ ਲੋੜੀਂਦੇ ਕਦਮ ਨਹੀਂ ਚੁੱਕੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਸਮੱਸਿਆ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ’ਤੇ ਨਸ਼ਿਆਂ ਖਿਲਾਫ਼ ਪ੍ਰਭਾਵਸ਼ਾਲੀ ਅਤੇ ਸਖ਼ਤ ਮੁਹਿੰਮ ਚਲਾਈ ਜਾਵੇਗੀ। ਨਸ਼ਿਆਂ ਦੀ ਸਪਲਾਈ ’ਤੇ ਨਕੇਲ ਕੱਸਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਮੁਹਿੰਮਾਂ ਅਤੇ ਖੇਡਾਂ ਸਮੇਤ ਹੋਰ ਉਸਾਰੂ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਆਪਣੇ ਆਲੇ-ਦੁਆਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕਤਾ ਪੈਦਾ ਕਰਨ। ਇਸ ਮੀਟਿੰਗ ਵਿਚ ਸੁਖਦੇਵ ਸਿੰਘ ਸਾਬਕਾ ਸਰਪੰਚ ਬਰੌਲੀ, ਸੁਖਵਿੰਦਰ ਸਿੰਘ ਸਾਬਕਾ ਸਰਪੰਚ ਹਸਨਪੁਰ, ਸੁਰਿੰਦਰ ਸਿੰਘ ਸਾਬਕਾ ਸਰਪੰਚ ਹਸਨਪੁਰ, ਜਸਪ੍ਰੀਤ ਸਿੰਘ ਸਾਬਕਾ ਸਰਪੰਚ ਬਦਨਪੁਰ, ਹਰਿੰਦਰ ਸਿੰਘ ਸਾਬਕਾ ਡਾਇਰੈਕਟਰ ਮਿਲਕਪਲਾਂਟ ਮੁਹਾਲੀ, ਪੁਸ਼ਪਿੰਦਰ ਸਿੰਘ ਪੰਚ, ਮੇਜਰ ਸਿੰਘ ਪੰਚ, ਪਰਮਜੀਤ ਸਿੰਘ, ਕੁਲਵਿੰਦਰ ਸਿੰਘ ਸਮੇਤ ਹੋਰ ਪਿੰਡ ਦੇ ਮੁਹਤਬਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਇਨਕਾਰ ’ਤੇ ਕਿਰਪਾਨਾਂ-ਕੁਹਾੜੀਆਂ ਲੈ ਕੇ ਘਰ ਤੱਕ ਕੀਤਾ ਪਿੱਛਾ ਅਗਲੀ ਖ਼ਬਰ ਭਾਜਪਾ ਆਗੂ ਪਵਨ ਮਨੋਚਾ ਨੇ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।