07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਹਰਿਆਣਾ ਰੋਡਵੇਜ਼ ਦੀ ਬੱਸ ਦੀ ਟੱਕਰ ਨਾਲ ਜੂਸ ਵਿਕਰੇਤਾ ਦੀ ਮੌਤ

ਲਾਲੜੂ, 6 ਅਕਤੂਬਰ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ‘ਤੇ ਪਿੰਡ ਸਰਸੀਣੀ ਨੇੜੇ ਸੜਕ ਪਾਰ ਕਰਦੇ ਸਮੇਂ ਹਰਿਆਣਾ ਰੋਡਵੇਜ਼ ਦੀ ਬੱਸ ਦੀ ਲਪੇਟ ‘ਚ ਆਉਣ ਕਾਰਨ ਕਰੀਬ 50 ਸਾਲਾ ਜੂਸ ਵਿਕਰੇਤਾ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਪਛਾਣ ਗੁਲਾਬ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਕੁਰਲੀ (ਲਾਲੜੂ) ਵਜੋਂ ਹੋਈ ਦੱਸੀ ਹੈ।

ਅਜੀਤ ਡੈਸਕ 07-10-2026
ਲਾਲੜੂ, 6 ਅਕਤੂਬਰ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ‘ਤੇ ਪਿੰਡ ਸਰਸੀਣੀ ਨੇੜੇ ਸੜਕ ਪਾਰ ਕਰਦੇ ਸਮੇਂ ਹਰਿਆਣਾ ਰੋਡਵੇਜ਼ ਦੀ ਬੱਸ ਦੀ ਲਪੇਟ ‘ਚ ਆਉਣ ਕਾਰਨ ਕਰੀਬ 50 ਸਾਲਾ ਜੂਸ ਵਿਕਰੇਤਾ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਪਛਾਣ ਗੁਲਾਬ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਕੁਰਲੀ (ਲਾਲੜੂ) ਵਜੋਂ ਹੋਈ ਦੱਸੀ ਹੈ। ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਗੁਰਮੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਹੈ ਕਿ ਉਹ ਅਤੇ ਉਸ ਦਾ ਭਰਾ ਗੁਲਾਬ ਸਿੰਘ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ‘ਤੇ ਪਿੰਡ ਸਰਸੀਣੀ ਨੇੜੇ ਜੂਸ ਦੀ ਰੇਹੜੀ ਲਗਾਉਂਦੇ ਹਨ। ਰੋਜ਼ਾਨਾ ਦੀ ਤਰ੍ਹਾਂ ਦੋਵੇਂ ਭਰਾ ਰੇਹੜੀ ‘ਤੇ ਕੰਮ ਕਰ ਰਹੇ ਸਨ। ਇਸੇ ਦੌਰਾਨ ਗੁਲਾਬ ਸਿੰਘ ਸੜਕ ਦੇ ਦੂਜੇ ਪਾਸੇ ਆਪਣੇ ਪਰਿਵਾਰ ਨੂੰ ਮਿਲਣ ਲਈ ਗਿਆ। ਪਰਿਵਾਰ ਨੂੰ ਮਿਲਣ ਉਪਰੰਤ ਜਦੋਂ ਉਹ ਵਾਪਸ ਜੂਸ ਦੀ ਰੇਹੜੀ ‘ਤੇ ਆਉਣ ਲਈ ਸੜਕ ਪਾਰ ਕਰ ਰਿਹਾ ਸੀ ਤਾਂ ਅੰਬਾਲਾ ਵਲੋਂ ਆ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਗੁਲਾਬ ਸਿੰਘ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਜੀ. ਐਮ. ਸੀ. ਐਚ. ਸੈਕਟਰ-32 ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਕਿ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਬੱਸ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ ।
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਮਹਾਰਾਜਾ ਅੱਜ ਸਰੋਵਰ ਦੇ ਵਿਕਾਸ ਲਈ ਰਾਸ਼ੀ ਮਨਜ਼ੂਰ ਕਰਨਾ ਖਰੜ ਸ਼ਹਿਰ ਲਈ ਮਾਣ ਵਾਲੀ ਗੱਲ - ਸੁਖਵਿੰਦਰ ਸ... ਅਗਲੀ ਖ਼ਬਰ ਕੈਨਰਾ ਬੈਂਕ ਨੇ ਹਿਮਾਚਲ ਪ੍ਰਦੇਸ਼ ਰਾਜ ਬਿਜਲੀ ਬੋਰਡ ਲਿਮਟਿਡ ਨਾਲ ਸਮਝੌਤਾ ਪੱਤਰ ’ ਤੇ ਕੀਤੇ ਦਸਤਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।