07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸਾਬਕਾ ਮੰਤਰੀ ਕੰਗ ਵਲੋਂ ਕੌਂਸਲ ਪ੍ਰਧਾਨ ਵਿਪਨ ਸ਼ਰਮਾ ਦੀ ਅਗਵਾਈ ਹੇਠ ਸੱਦੀ ਕਾਂਗਰਸੀ ਆਗੂਆਂ ਤੇ ਮੁਹਤਬਰਾਂ ਦੀ ਮੀਟਿੰਗ

ਮਾਜਰੀ, 6 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਨਗਰ ਕੌਂਸਲ ਨਵਾਂਗਰਾਓਂ ਦੇ ਪ੍ਰਧਾਨ ਵਿਪਨ ਸ਼ਰਮਾ ਦੀ ਅਗਵਾਈ ਹੇਠ ਸੀਨੀਅਰ ਕਾਂਗਰਸੀ ਆਗੂਆਂ ਤੇ ਮੁਹਤਵਰਾਂ ਦੀ ਮੀਟਿੰਗ ਸੱਦ ਕੇ ਇਲਾਕੇ ‘ਚ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਅਤੇ ਸ਼ਹਿਰ ਦੇ ਸਰਬਪੱਖੀ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਇਸ ਗੱਲ ‘ਤੇ ਖੁੱਲ੍ਹ ਕੇ ਚਰਚਾ ਹੋਈ ਕਿ ਚਾਹੇ ਕਮੇਟੀ ‘ਤੇ ਜਿਸ ਵੀ ਪਾਰਟੀ ਦਾ ਕਬਜ਼ਾ ਰਿਹਾ ਹੋਵੇ, ਪਰ ਨਵਾਂਗਰਾਓਂ ਖੇਤਰ ਦਾ ਨਾ ਤਾਂ ਸਰਬਪੱਖੀ ਵਿਕਾਸ ਹੋਇਆ ਅਤੇ ਨਾ ਹੀ ਇਥੇ ਕੋਈ ਨਵਾਂ ਪ੍ਰਾਜੈਕਟ ਸ਼ੁਰੂ ਹੋਇਆ, ਸਗੋਂ ਗੰਦੇ ਪਾਣੀ ਦੀ ਨਿਕਾਸੀ, ਗਲੀਆਂ-ਨਾਲੀਆਂ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ, ਬਿਜਲੀ ਅਤੇ ਨਕਸ਼ੇ ਆਦਿ ਦੀ ਸਮੱਸਿਆ ਨੇ ਸਥਾਨਕ ਵਸਨੀਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ।

ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਮੀਟਿੰਗ ਉਪਰੰਤ ਆਪਣੇ ਸਾਥੀਆਂ ਤੇ ਖੇਤਰ ਦੇ ਪਤਵੰਤਿਆਂ ਨਾਲ। ਤਸਵੀਰ : ਕੁਲਵੰਤ ਸਿੰਘ ਧੀਮਾਨ 07-10-2026
ਮਾਜਰੀ, 6 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਨਗਰ ਕੌਂਸਲ ਨਵਾਂਗਰਾਓਂ ਦੇ ਪ੍ਰਧਾਨ ਵਿਪਨ ਸ਼ਰਮਾ ਦੀ ਅਗਵਾਈ ਹੇਠ ਸੀਨੀਅਰ ਕਾਂਗਰਸੀ ਆਗੂਆਂ ਤੇ ਮੁਹਤਵਰਾਂ ਦੀ ਮੀਟਿੰਗ ਸੱਦ ਕੇ ਇਲਾਕੇ ‘ਚ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਅਤੇ ਸ਼ਹਿਰ ਦੇ ਸਰਬਪੱਖੀ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਇਸ ਗੱਲ ‘ਤੇ ਖੁੱਲ੍ਹ ਕੇ ਚਰਚਾ ਹੋਈ ਕਿ ਚਾਹੇ ਕਮੇਟੀ ‘ਤੇ ਜਿਸ ਵੀ ਪਾਰਟੀ ਦਾ ਕਬਜ਼ਾ ਰਿਹਾ ਹੋਵੇ, ਪਰ ਨਵਾਂਗਰਾਓਂ ਖੇਤਰ ਦਾ ਨਾ ਤਾਂ ਸਰਬਪੱਖੀ ਵਿਕਾਸ ਹੋਇਆ ਅਤੇ ਨਾ ਹੀ ਇਥੇ ਕੋਈ ਨਵਾਂ ਪ੍ਰਾਜੈਕਟ ਸ਼ੁਰੂ ਹੋਇਆ, ਸਗੋਂ ਗੰਦੇ ਪਾਣੀ ਦੀ ਨਿਕਾਸੀ, ਗਲੀਆਂ-ਨਾਲੀਆਂ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ, ਬਿਜਲੀ ਅਤੇ ਨਕਸ਼ੇ ਆਦਿ ਦੀ ਸਮੱਸਿਆ ਨੇ ਸਥਾਨਕ ਵਸਨੀਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਥੇ ਹੀ ਬਸ ਨਹੀਂ ਖੇਤਰ ‘ਚ ਹਰ ਪਾਸੇ ਭ੍ਰਿਸ਼ਟਾਚਾਰ ਜ਼ੋਰਾਂ ‘ਤੇ ਹੈ ਅਤੇ ਕਿਧਰੇ ਵੀ ਲੋਕਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਮੌਕੇ ਸਾਬਕਾ ਮੰਤਰੀ ਕੰਗ ਨੇ ਮੀਟਿੰਗ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਅੱਜ ਤੱਕ ਇਹ ਤਜ਼ਰਬਾ ਰਿਹਾ ਹੈ ਕਿ ਨਵਾਂਗਰਾਓਂ ਖੇਤਰ ਤੋਂ ਹਮੇਸ਼ਾ ਹੀ ਕਾਂਗਰਸ ਪਾਰਟੀ ਜਿੱਤਦੀ ਆਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ 18 ਅਕਤੂਬਰ 2006 ਨੂੰ ਉਨ੍ਹਾਂ ਨੇ ਹੀ ਐਨ. ਏ. ਸੀ. ਬਣਵਾਈ ਸੀ, ਜਿਸ ਲਈ ਉਹ ਨਵਾਂਗਰਾਓਂ ਦੇ ਆਪਣੇ ਸਾਰੇ ਪੁਰਾਣੇ ਸਾਥੀਆਂ, ਉੱਘੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਖੇਤਰ ਦੇ ਦੌਰੇ ਦੌਰਾਨ ਲੋਕਾਂ ਵਲੋਂ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕਰੀਬ 5 ਸਾਲਾਂ ‘ਚ ‘ਆਪ’ ਅਤੇ ਭਾਜਪਾ ਨੇ ਨਵਾਂਗਰਾਓਂ ਖੇਤਰ ਦੇ ਵਿਕਾਸ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੈ, ਜਿਸ ਕਾਰਨ ਸਥਾਨਕ ਵਸਨੀਕ ਅੱਜ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ। ਇਸ ਤੋਂ ਇਲਾਵਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵਲੋਂ ਇਥੋਂ ਦੇ ਪੁਰਾਣੇ ਆਗੂਆਂ ਤੇ ਵਰਕਰਾਂ ਦੀ ਪੁੱਛ-ਪ੍ਰਤੀਤ ਨਹੀਂ ਕੀਤੀ ਗਈ ਅਤੇ ਨਾ ਹੀ ਨਗਰ ਕੌਂਸਲ ਚੋਣਾਂ ‘ਚ ਟਿਕਟਾਂ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਗਈਆਂ, ਜਿਸ ਕਾਰਨ ਖੇਤਰ ਅੰਦਰ ਕਾਂਗਰਸ ਪਾਰਟੀ ਪਿੱਛੇ ਰਹੀ। ਉਨ੍ਹਾਂ ਕਿਹਾ ਕਿ ਖੇਤਰ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਵਾਰ-ਵਾਰ ਗੁਹਾਰ ਲਗਾਈ ਜਾ ਰਹੀ ਹੈ ਕਿ ਤੁਸੀਂ ਪਹਿਲਾਂ ਵਾਂਗ ਅੱਗੇ ਹੋ ਕੇ ਖੇਤਰ ਦੇ ਰੁੱਕੇ ਹੋਏ ਵਿਕਾਸ ਕਾਰਜ ਕਰਵਾਓ ਅਤੇ ਕਾਂਗਰਸ ਪਾਰਟੀ ਦੇ ਕੇਡਰ ਨੂੰ ਲਾਮਬੰਦ ਕਰੋ। ਇਸ ਦੇ ਚਲਦਿਆਂ ਉਨ੍ਹਾਂ ਨਵਾਂਗਰਾਓਂ ਖੇਤਰ ਦੇ ਆਪਣੇ ਸਾਰੀਆਂ ਸਾਥੀਆਂ ਤੇ ਸ਼ੁਭ-ਚਿੰਤਕਾਂ ਨੂੰ ਅਪੀਲ ਕੀਤੀ ਕਿ ਉਹ ਰਲ ਮਿਲ ਕੇ ਖੇਤਰ ਦੀ ਨੁਹਾਰ ਬਦਲਣ ਲਈ ਅੱਗੇ ਆਉਣ ਅਤੇ ਆਗਾਮੀ ਵਿਧਾਨ ਚੋਣਾਂ ਨੂੰ ਲੈ ਕੇ ਕਾਂਗਰਸ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਤਾਂ ਜੋ ਸੂਬੇ ‘ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ‘ਤੇ ਖੇਤਰ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਸਕੇ। ਇਸ ਮੌਕੇ ਦਲਬੀਰ ਸਿੰਘ ਪੱਪੀ, ਸਰਪੰਚ ਮੁਖਤਿਆਰ ਸਿੰਘ, ਰਵਿੰਦਰ ਸਿੰਘ ਰਵੀ, ਸੁਰਿੰਦਰ ਜੌਲੀ ਤੇ ਕਾਮਰੇਡ ਜੈ ਚੰਦ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਰਿਆਤ - ਬਾਹਰਾ ਯੂਨੀਵਰਸਿਟੀ ਵਿਖੇ ਮਾਹਿਰ ਭਾਸ਼ਨ ਕਰਵਾਇਆ ਪ੍ਰੋ. (ਡਾ.) ਵੀਰੇਂਦਰ ਕੁਮਾਰ ਨੇ ਵਿਦਿਆਰਥੀਆਂ ਨਾਲ ਸੰਵਿਧਾਨਕ... ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਜਨਰਲ ਹਾਊਸ ਮੀਟਿੰਗ ’ ਚ ਵਕੀਲਾਂ ਨਾਲ ਸੰਬੰਧਿਤ ਮੁੱਦਿਆਂ ’ ਤੇ ਹੋਈ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।