08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮੁਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਕੁਝ ਸਕੂਲਾਂ ਨੇ ਵਿਦਿਆਰਥੀਆਂ ਨੂੰ ਘਰ ਭੇਜਣ ਦਾ ਲਿਆ ਫ਼ੈਸਲਾ

ਐੱਸ. ਏ.

ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਮਾਨਵ ਮੰਗਲ ਸਕੂਲ ਵਿਖੇ ਜਾਂਚ ਕਰਦੀ ਹੋਈ ਪੁਲਿਸ। ਤਸਵੀਰ : ਰਾਕੇਸ਼ ਸ਼ਾਹ 08-10-2026
ਐੱਸ. ਏ. ਐੱਸ. ਨਗਰ, 7 ਅਕਤੂਬਰ (ਕਪਿਲ ਵਧਵਾ)-ਮੁਹਾਲੀ ਦੇ ਕੁਝ ਸਕੂਲਾਂ ਨੂੰ ਬੁੱਧਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਸੁਰੱਖਿਆ ਦੇ ਮੱਦੇਨਜ਼ਰ ਕੁਝ ਸਕੂਲਾਂ ਵਲੋਂ ਵਿਦਿਆਰਥੀਆਂ ਨੂੰ ਜਲਦ ਘਰ ਭੇਜ ਦਿੱਤਾ ਗਿਆ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਤੋਂ ਵਾਪਸ ਲਿਜਾਣ ਲਈ ਸੂਚਿਤ ਕੀਤਾ ਗਿਆ। ਹਾਸਿਲ ਜਾਣਕਾਰੀ ਅਨੁਸਾਰ ਕੁਝ ਸਕੂਲਾਂ ਵਲੋਂ ਮਾਪਿਆਂ ਨੂੰ ਨੋਟਿਸ ਭੇਜ ਕੇ ਕਿਹਾ ਗਿਆ ਸੀ ਕਿ ਉਹ 10.30 ਵਜੇ ਤੋਂ ਪਹਿਲਾਂ ਆਪਣੇ ਬੱਚਿਆਂ ਨੂੰ ਸਕੂਲ ਤੋਂ ਵਾਪਸ ਲੈ ਕੇ ਜਾਣ। ਇਸ ਤੋਂ ਇਲਾਵਾ ਜਿਹੜੇ ਵਿਦਿਆਰਥੀ ਸਕੂਲ ਬੱਸਾਂ ਜਾਂ ਵੈਨਾਂ ਰਾਹੀਂ ਸਕੂਲ ਆਏ ਸਨ, ਉਨ੍ਹਾਂ ਨੂੰ ਵੀ ਸੁਰੱਖਿਅਤ ਤਰੀਕੇ ਨਾਲ ਘਰ ਭੇਜਣ ਲਈ ਬੱਸਾਂ ਨੂੰ ਕਰੀਬ 10.15 ਵਜੇ ਰਵਾਨਾ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਧਮਕੀ ਮਿਲਣ ਵਾਲੇ ਸਕੂਲਾਂ ਵਿਚ ਮੁਹਾਲੀ ਦੇ ਫੇਜ਼-6 ਸਥਿਤ ਸ਼ਿਵਾਲਿਕ ਪਬਲਿਕ ਸਕੂਲ ਅਤੇ ਫੇਜ਼-3ਬੀ2 ਵਿਚਲਾ ਇਕ ਨਿੱਜੀ ਸਕੂਲ ਸ਼ਾਮਿਲ ਹੈ। ਇਸ ਤੋਂ ਇਲਾਵਾ ਥਾਣਾ ਫੇਜ਼-11 ਅਧੀਨ ਪੈਂਦੇ ਮਾਨਵ ਮੰਗਲ ਸਕੂਲ ਸਮੇਤ ਕਈ ਹੋਰਨਾਂ ਸਕੂਲਾਂ ਵਿਚ ਵੀ ਧਮਕੀ ਦੇ ਮੱਦੇਨਜ਼ਰ ਐਂਟੀ ਸਾਬੋਤਾਜ਼ ਮੁਹਿੰਮਾਂ ਚਲਾਈਆਂ ਗਈਆਂ। ਧਮਕੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸਕੂਲਾਂ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਥਾਣਾ ਫੇਜ਼-11 ਦੇ ਮੁਖੀ ਅਮਨ ਬੈਦਵਾਣ ਨੇ ਦੱਸਿਆ ਕਿ ਉਨ੍ਹਾਂ ਨੂੰ ਜਿਵੇਂ ਹੀ ਮਾਨਵ ਮੰਗਲ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਬਾਰੇ ਸੂਚਨਾ ਮਿਲ ਤਾਂ ਉਹ ਆਪਣੀ ਟੀਮ ਸਮੇਂ ਤੁਰੰਤ ਮੌਕੇ ‘ਤੇ ਪਹੁੰਚ ਗਏ ਅਤੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ। ਪੁਲਿਸ ਅਧਿਕਾਰੀਆਂ ਅਨੁਸਾਰ ਸਕੂਲਾਂ ‘ਚ ਕੀਤੇ ਗਏ ਐਂਟੀ ਸਬੋਤਾਜ਼ ਐਕਸ਼ਨ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।
ਪਿਛਲੀ ਖ਼ਬਰ ਮਨੀਮਾਜਰਾ ’ ਚ ਨਾਜਾਇਜ਼ ਕਬਜ਼ਿਆਂ ’ ਤੇ ਯੂ . ਟੀ. ਪ੍ਰਸ਼ਾਸਨ ਦੀ ਵੱਡੀ ਕਾਰਵਾਈ 80 ਢਾਂਚੇ ਢਾਹੇ, 6 ਏਕੜ ਖੇਤੀਬਾੜੀ ਵਾਲੀ ਜ਼... ਅਗਲੀ ਖ਼ਬਰ ਸੰਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਸੀ.ਪੀ.ਡੀ.ਐਲ ਨੇ ਸਾਰੰਗਪੁਰ ’ਚ ਖੋਲ੍ਹਿਆ ਨਵਾਂ ਕੇਂਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।